ਸਾਂਝ ਕੇਂਦਰਾਂ ਤੋਂ ਮਿਲਣ ਵਾਲੀਆਂ 14 ਸੇਵਾਵਾਂ ਹੁਣ ਸੇਵਾਂ ਕੇਂਦਰਾਂ ਤੋਂ ਵੀ ਮਿਲਣਗੀਆਂ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਮਾਂਬੱਧ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ 
ਤਰਨ ਤਾਰਨ, 04 ਅਕਤੂਬਰ
ਪੰਜਾਬ ਸਰਕਾਰ ਵੱਲੋਂ ਗ੍ਰਹਿ ਵਿਭਾਗ ਨਾਲ ਸਬੰਧਤ ਸਾਂਝ ਕੇਂਦਰਾਂ ਤੋਂ ਦਿੱਤੀਆਂ ਜਾਂਦੀਆਂ 14 ਸੇਵਾਵਾਂ ਹੁਣ ਸੇਵਾ ਕੇਂਦਰਾਂ ਵੱਲੋਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਸੇਵਾਵਾਂ ਸੇਵਾ ਕੇਂਦਰਾਂ ਵਿੱਚ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰ ਖੋਲ੍ਹੇ ਗਏ ਹਨ ਅਤੇ ਇਕ ਛੱਤ ਹੇਠਾਂ ਲੋਕਾਂ ਨੂੰ 200 ਤੋਂ ਜ਼ਿਆਦਾ ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਗ੍ਰਹਿ ਵਿਭਾਗ ਨਾਲ ਸਬੰਧਤ ਸਾਂਝ ਕੇਂਦਰਾਂ ਤੋਂ ਮਿਲਣ ਵਾਲੀਆਂ 14 ਸੇਵਾਵਾਂ ਜਿਲੇ ਦੇ ਸਾਰੇ ਸੇਵਾ ਕੇਂਦਰਾਂ ਨਾਲ ਵੀ ਜੋੜ ਦਿੱਤੀਆਂ ਗਈਆਂ ਹਨ।
ਇਨ੍ਹਾਂ ਵਿੱਚ ਸ਼ਿਕਾਇਤ ਦੀ ਪ੍ਰਾਪਤੀ, ਸ਼ਿਕਾਇਤ `ਤੇ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ, ਐਫ.ਆਈ.ਆਰ. ਜਾਂ ਡੀ.ਡੀ.ਆਰ. ਦੀ ਕਾਪੀ, ਸੜਕ ਹਾਦਸੇ ਦੇ ਕੇਸ ਵਿੱਚ ਅਨਟਰੇਸਡ ਰਿਪੋਰਟ ਦੀ ਕਾਪੀ, ਵਾਹਨ ਚੋਰੀ ਦੇ ਕੇਸ ਵਿੱਚ ਅਨਟਰੇਸਡ ਰਿਪੋਰਟ ਦੀ ਕਾਪੀ, ਚੋਰੀ ਦੇ ਕੇਸ ਵਿੱਚ ਅਨਟਰੇਸਡ ਰਿਪੋਰਟ ਦੀ ਕਾਪੀ, ਲਾਊਡ ਸਪੀਕਰ ਦੀ ਵਰਤੋਂ ਲਈ ਇਤਰਾਜ਼ਹੀਣਤਾ ਸਰਟੀਫਿਕੇਟ, ਮੇਲੇ/ਪ੍ਰਦਰਸ਼ਨੀ/ਖੇਡ ਸਮਾਰੋਹ ਲਈ ਇਤਰਾਜ਼ਹੀਣਤਾ ਸਰਟੀਫਿਕੇਟ, ਪ੍ਰੀ ਓਨਡ (ਪੁਰਾਣੀ ਮਲਕੀਅਤ) ਵਾਹਨ ਲਈ ਇਤਰਾਜ਼ਹੀਣਤਾ ਸਰਟੀਫਿਕੇਟ, ਵੀਜ਼ੇ ਲਈ ਪੁਲਿਸ ਕਲੀਅਰਰੈਂਸ, ਕਰੈਕਟਰ ਵੈਰੀਫਿਕੇਸ਼ਨ, ਟੇਨੈਂਟ (ਕਿਰਾਏਦਾਰ) ਵੈਰੀਫਿਕੇਸ਼ਨ, ਇੰਪਲਾਈ ਵੈਰੀਫਿਕੇਸ਼ਨ, ਡੋਮੈਸਟਿਕ ਹੈਲਪ ਜਾਂ ਸਰਵੈਂਟ ਵੈਰੀਫਿਕੇਸ਼ਨ ਦੀਆਂ ਸੇਵਾਵਾਂ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਇਹ ਸੇਵਾ ਕੇਂਦਰਾਂ ਨਾਲ ਜੋੜੀਆਂ ਗਈਆਂ ਨਵੀਂਆਂ ਸੇਵਾਵਾਂ ਈ-ਸੇਵਾ ਪੋਰਟਲ ਪੰਜਾਬ `ਚ ਏਕੀਕ੍ਰਿਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲੋਕਾਂ ਨੂੰ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਸੇਵਾਂ ਕੇਂਦਰ ਵਿੱਚ ਆਉਣ ਵਾਲੇ ਲੋਕਾਂ ਨੂੰ ਤੁਰੰਤ ਸੇਵਾਵਾਂ ਪ੍ਰਦਾਨ ਕਰਨਾ ਲਾਜ਼ਮੀ ਤੌਰ `ਤੇ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।