ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ 13 ਅਕਤੂਬਰ ਨੂੰ ਰਾਮਬਾਗ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਕੈਂਪ- ਡਿਪਟੀ ਕਮਿਸ਼ਨਰ

Sorry, this news is not available in your requested language. Please see here.

— ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

ਫ਼ਿਰੋਜ਼ਪੁਰ, 10 ਅਕਤੂਬਰ:

ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ‘ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ‘ ਸਬੰਧੀ 13 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਲਗਾਏ ਜਾਣ ਵਾਲੇ ਕੈਂਪ ਸਬੰਧੀ ਜਾਣਕਾਰੀ ਦੇਣ ਮੌਕੇ ਕੀਤਾ।

ਡਿਪਟੀ ਕਿਮ਼ਸਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ-2007 ਅਤੇ ਬਜ਼ੁਰਗ ਵਿਅਕਤੀਆਂ ਦੀ ਭਲਾਈ ਸਬੰਧੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆ ਹੋਰ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ‘ਸਾਡੇ ਬਜ਼ੁਰਜ ਸਾਡਾ ਮਾਣ ਮੁਹਿੰਮ‘ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ 13 ਅਕਤੂਬਰ 2023 ਨੂੰ ਰਾਮਬਾਗ ਬਿਰਧ ਆਸ਼ਰਮ, ਫ਼ਿਰੋਜ਼ਪੁਰ ਛਾਉਣੀ ਵਿਖੇ ਸਵੇਰੇ 09:00 ਵਜੇ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਬਜ਼ੁਰਗਾਂ ਦੀ ਸਿਹਤ ਜਾਂਚ, ਈ.ਐਨ.ਟੀ. ਚੈਕਅੱਪ, ਅੱਖਾਂ ਦਾ ਚੈਕਅੱਪ, ਨਜ਼ਰ ਵਾਲੀਆਂ ਐਨਕਾਂ ਦੀ ਵੰਡ, ਅੱਖਾਂ ਦੀ ਜਾਂਚ, ਬੁਢਾਪਾ ਪੈਨਸ਼ਨ ਲਈ ਰਜਿਸਟ੍ਰੇਸ਼ਨ, ਸੀਨੀਅਰ ਸਿਟੀਜਨ ਕਾਰਡਾਂ ਦੀ ਵੰਡ ਆਦਿ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕੈਂਪ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਵੀ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋ ਕੇ ਲਾਹਾ ਲੈਣ ਦੀ ਅਪੀਲ ਕੀਤੀ।