–ਸਾਲ 2023 ‘ਚ 24 ਨਸ਼ਾ ਤਸਕਰਾਂ ਦੀਆਂ 6.56 ਕਰੋੜ ਰੁਪਏ ਦੀਆਂ ਸੰਪਤੀਆਂ ਜਬਤ ਕੀਤੀਆਂ ਗਈਆਂ

Sorry, this news is not available in your requested language. Please see here.

–ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਜ਼ਿਲ੍ਹਾ ਪੱਧਰੀ ਬੈਠਕ ਦੌਰਾਨ ਸਿਵਲ, ਪੁਲਿਸ ਪ੍ਰਸ਼ਾਸਨ ਨੇ ਕੀਤੀ ਜਾਣਕਾਰੀ ਸਾਂਝੀ

ਬਰਨਾਲਾ, 8 ਜਨਵਰੀ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ‘ਚ ਅਹਿਮ ਯੋਗਦਾਨ ਪਾਉਂਦੀਆਂ ਜ਼ਿਲ੍ਹਾ ਬਰਨਾਲਾ ਦੇ ਸਾਲ 2023 ‘ਚ 24 ਨਸ਼ਾ ਤਸਕਰਾਂ ਦੀਆਂ 6.56 ਕਰੋੜ ਰੁਪਏ ਦੀਆਂ ਸੰਪਤੀਆਂ ਜਬਤ ਕੀਤੀਆਂ ਗਈਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਮਲਿਕ ਨੇ ਦੱਸਿਆ ਕਿ ਨਸ਼ਿਆਂ ਸਬੰਧੀ ਜਾਣਕਾਰੀ ਬਾਰੇ ਸਹੀ ਤਾਲਮੇਲ ਰੱਖਣ ਲਈ ਬਣਾਈ ਗਈ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੇ ਸਹਿਯੋਗ ਨਾਲ ਇਹ ਸੰਭਵ ਹੋ ਸਕਿਆ।

ਇਸ ਕਮੇਟੀ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਸਤਵੰਤ ਸਿੰਘ ਨੇ ਦੱਸਿਆ ਕਿ 24 ਦੋਸ਼ੀਆਂ ਦੀ ਪ੍ਰਾਪਰਟੀਆਂ ਪੰਜਾਬ ਅਤੇ ਹੋਰ ਸ’ਚ ਜਬਤ ਕੀਤੀਆਂ ਗਈਆਂ ਹਨ।

ਪੁਲਿਸ ਵੱਲੋਂ ਨਿਰੰਤਰ ਲੋਕਾਂ ‘ਚ ਨਸ਼ਿਆਂ ਦੀ ਵਰਤੋਂ ਖਿਲਾਫ ਆਵਾਜ਼ ਬੁਲੰਦ ਕਰਦਿਆਂ 31 ਬੈਠਕਾਂ ਅਤੇ ਸੈਮੀਨਾਰ ਕਰਵਾਏ ਗਏ ਜਿਸ ਵਿੱਚ ਸਕੂਲੀ ਅਤੇ ਕਾਲਜ ਵਿਦਿਆਰਥੀਆਂ, ਪਿੰਡ ਪੱਧਰੀ ਕਮੇਟੀਆਂ, ਸਮਾਜ ਦੇ ਮੋਹਤਬਰ ਲੋਕਾਂ ਦੀ ਵੱਡੇ ਪੱਧਰ ਉੱਤੇ ਸ਼ਮੂਲੀਅਤ ਰਹੀ। ਇਸੇ ਤਰ੍ਹਾਂ ਖੇਤੀਬਾੜੀ ਵਿਭਾਗ ਵੱਲੋਂ ਵੀ ਕਿਸਾਨਾਂ ਨੂੰ ਇਸ ਬਾਰੇ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸੇ ਤਰ੍ਹਾਂ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਓ ਸਬੰਧੀ ਓਟ ਕਲੀਨਿਕ ਚਲਾਏ ਜਾ ਰਹੇ ਹਨ ਜਿਨ੍ਹਾਂ ‘ਚ ਲੋਕਾਂ ਨੂੰ ਨਸ਼ਾ ਮੁਕਤੀ ਲਈ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।

ਵਧੀਕ ਡਿਪਟੀ ਕਮਿਸ਼ਨਰ ਸ. ਸਤਵੰਤ ਸਿੰਘ ਨੇ ਕਿਹਾ ਕਿ ਬੱਚਿਆਂ ਦੀ ਖੇਡਾਂ ‘ਚ ਰੁਚੀ ਵਧਾਉਣ ਲਈ ਸਕੂਲ ਪੱਧਰ ਉੱਤੇ ਰੋਜ਼ਾਨਾ ਖੇਡਾਂ ਸ਼ੁਰੂ ਕੀਤੀਆਂ ਜਾਣ ਤਾਂ ਜੋ ਉਨ੍ਹਾਂ ਦਾ ਧਿਆਨ ਚੰਗੀ ਸਿਹਤ ਵਾਲੇ ਪਾਸੇ ਹੋਵੇ ਅਤੇ ਉਹ ਨਸ਼ਿਆ ਤੋਂ ਦੂਰ ਰਹਿਣ।

ਇਸ ਮੌਕੇ ਸਹਾਇਕ ਕਮਿਸ਼ਨਰ ਸ. ਸੁਖਪਾਲ ਸਿੰਘ, ਸਿਵਿਲ ਸਰਜਨ ਡਾ. ਹਰਿੰਦਰ ਸ਼ਰਮਾ, ਡਾ. ਲਿਪਸੀ ਮੋਦੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸ ਸ਼ਮਸ਼ੇਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰ ਸਿੰਘ, ਐੱਸ. ਟੀ. ਐਫ. ਪਟਿਆਲਾ ਤੋਂ ਹਰਦੀਪ ਸਿੰਘ, ਡੀ.ਐਸ.ਪੀ. ਗੁਰਬਚਨ ਸਿੰਘ, ਜ਼ਿਲ੍ਹਾ ਅਟਾਰਨੀ ਗਗਨਦੀਪ ਭਾਰਦਵਾਜ ਅਤੇ ਹੋਰ ਲੋਕ ਹਾਜ਼ਰ ਸਨ।