ਸਿਵਲ ਸਰਜਨ ਨੇ ਫਰਿਸ਼ਤੇ ਸਕੀਮ ਤਹਿਤ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਕੀਤੀ ਮੀਟਿੰਗ

Sorry, this news is not available in your requested language. Please see here.

ਫਿਰੋਜ਼ਪੁਰ, 8 ਜਨਵਰੀ 

            ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਫਰਿਸ਼ਤੇ ਸਕੀਮ ਸਬੰਧੀ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੇ ਇਸ ਸਕੀਮ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਰੋਡ ਐਕਸੀਡੈਂਟ ਵਿੱਚ ਪਹਿਲੇ 48 ਘੰਟਿਆਂ ਦੇ ਵਿੱਚ ਮਰੀਜ਼ਾਂ ਦੀ ਜਾਨ ਬਚਾਉਣ ਵਿੱਚ ਬਹੁਤ ਸਹਾਇਕ ਹੁੰਦੇ ਹਨ। ਇਸ ਮੌਕੇ ਪ੍ਰਾਈਵੇਟ ਹਸਪਤਾਲਾਂ ਦੇ ਸਟਾਫ ਮੈਂਬਰਾਂ ਨੂੰ ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨਾਂ ਇਹ ਵੀ ਦੱਸਿਆ ਕਿ ਜ਼ਖਮੀ ਨੂੰ ਲਿਆਉਣ ਵਾਲੇ ਨੂੰ ਪੁਲਿਸ ਵੀ ਕੋਈ ਪੁੱਛ-ਪੜਤਾਲ ਨਹੀਂ ਕਰੇਗੀ।

            ਇਸ ਮੌਕੇ ਅਸਿਸਟੈਂਟ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਿਨਾਕਸ਼ੀ ਸੁਪਰਡੈਂਟ ਪਰਮਵੀਰ ਮੋਗਾ, ਡਿਪਟੀ ਮਾਸ ਮੀਡੀਆ ਅਫਸਰ ਸੰਦੀਪ ਅਤੇ ਪੀ.ਏ. ਵਿਕਾਸ ਕਾਲੜਾ, ਫਰਾਂਸਿਸ ਨਿਊਟਨ ਮਿਸ਼ਨ ਹਸਪਤਾਲ ਫਿਰੋਜ਼ਪੁਰ ਦੇ ਡਾ. ਪ੍ਰਦੀਪ, ਡਾ. ਅਨੁਰਾਗ, ਬਾਂਗੜ ਹਸਪਤਾਲ ਦੇ ਡਾ. ਜਗਜੀਤ ਸਿੰਘ,  ਸੁਖਮਨ ਹਸਪਤਾਲ ਦੇ ਡਾ. ਸੰਜੀਵ ਨਾਰੰਗ ਵੀ ਮੌਜੂਦ ਸਨ।