ਕੋਰੋਨਾ ਯੋਧਾ ਰਾਮ ਸਿੰਘ ਦੀ ਕੁਰਬਾਨੀ ਨੂੰ ਮੈਂ ਸਲੂਟ ਕਰਦਾ ਹਾਂ: ਸਿਹਤ ਮੰਤਰੀ

Health Minister Balbir singh Sidhu

Sorry, this news is not available in your requested language. Please see here.

ਰਾਮ ਸਿੰਘ ਦੀ ਬੱਚੀ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ

ਸੌੜੀ ਰਾਜਨੀਤੀ ਕਰਕੇ ਗੁੰਮਰਾਹਕੁੰਨ ਪ੍ਰਚਾਰ ਕਰਨ ਵਾਲਿਆਂ ਤੋਂ ਬਚਣ ਦੀ ਕੀਤੀ ਅਪੀਲ

ਸਿਹਤ ਵਿਭਾਗ ਵਿੱਚ 4000 ਸਟਾਫ਼ ਦੀ ਕੀਤੀ ਜਾ ਰਹੀ ਹੈ ਜਲਦ ਭਰਤੀ

ਸਿਹਤ ਵਿਭਾਗ ਦੀ ਇੰਸੋਰੈਂਸ ਸਕੀਮ ਤਹਿਤ ਪਰਿਵਾਰ ਨੂੰ ਦਿੱਤੀ ਜਾਵੇਗੀ 50 ਲੱਖ ਰੁਪਏ ਦੀ ਸਹਾਇਤਾ

ਬਰਨਾਲਾ, 6 ਸਤੰਬਰ:

                        ਸਿਹਤ ਮੰਤਰੀ ਪੰਜਾਬ ਸ. ਬਲਵੀਰ ਸਿੰਘ ਸਿੱਧੂ ਨੇ ਅੱਜ ਬਰਨਾਲਾ ਜ਼ਿਲੇ ਦੇ ਪਿੰਡ ਉਗੋਕੇ ਦੇ ਮਲਟੀਪਰਜ ਹੈਲਥ ਵਰਕਰ ਕੋਰੋਨਾ ਯੋਧਾ ਰਾਮ ਸਿੰਘ ਜੋ ਕਿ ਬਲਾਕ ਤਪਾ ਅਧੀਨ ਪਿੰਡ ਖੁੱਡੀ ਖੁਰਦ ਤੇ ਢਿੱਲਵਾਂ ਵਿੱਚ ਆਪਣੀ ਡਿਊਟੀ ‘ਤੇ ਤਾਇਨਾਤ ਸੀ ਦੀ ਕੋਰੋਨਾ ਨਾਲ ਹੋਈ ਮੌਤ ‘ਤੇ ਦੁੱਖ ਪ੍ਰਗਟਾਇਆ। ਸ. ਸਿੱਧੂ ਨੇ ਦੱਸਿਆ ਕਿ ਇਸ ਸਮੇਂ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਦੌਰ ਸਮੇਂ ਕੋਰੋਨਾ ਯੋਧਾ ਰਾਮ ਸਿੰਘ ਦੀ ਸ਼ਹੀਦੀ ਨੂੰ ਉਹ ਸਲੂਟ ਕਰਦੇ ਹਨ। ਉਨਾਂ ਕਿਹਾ ਕਿ ਰਾਮ ਸਿੰਘ ਨੇ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮੇਹਨਤ, ਸਿੱਦਤ ਨਾਲ ਕਰਦਿਆਂ ਨਵਾਂ ਇਤਿਹਾਸ ਸਿਰਜਦਿਆਂ ਆਪਣੀ ਜਾਨ ਜੋਖਮ ਵਿੱਚ ਪਾ ਕੇ ਕੰਮ ਕੀਤਾ। ਇਸ ਮੌਕੇ ਉਨਾਂ ਰਾਮ ਸਿੰਘ ਦੇ ਪਰਿਵਾਰ ਨੂੰ 1 ਲੱਖ ਰੁਪਏ ਐਕਸਗ੍ਰੇਸ਼ੀਆਂ ਗ੍ਰਾਂਟ ਅਤੇ ਉਨਾਂ ਦੀ ਬੇਟੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ। ਨਾਲ ਹੀ ਉਨਾਂ ਦੱਸਿਆ ਕਿ ਕੋਰੋਨਾ ਯੋਧਿਆਂ ਨੂੰ ਦਿੱਤੀ ਜਾਣ ਵਾਲੀ ਵਿਸ਼ੇਸ਼ ਇੰਸੋਰੈਂਸ ਰਾਸ਼ੀ ਤਹਿਤ 50 ਲੱਖ ਰੁਪਏ ਵੀ ਦਿੱਤੇ ਜਾਣਗੇ।

        ਉਨਾਂ ਕਿਹਾ ਕਿ ਕੁੱਝ ਲੋਕ ਸੌੜੀ ਰਾਜਨੀਤੀ ਕਰਕੇ ਗੁੰਮਰਾਹ ਕਰਨ ਵਾਲੀਆਂ ਆਡੀਓਜ਼/ਵੀਡੀਓਜ਼ ਸ਼ੇਅਰ ਕਰ ਰਹੇ ਹਨ, ਜਿਸ ਵਿੱਚ ਕਿਹਾ ਜਾਂਦਾ ਹੈ ਕਿ ਕੋਈ ਬਿਮਾਰੀ ਨਹੀਂ ਹੈ, ਕੋਈ ਟੈਸਟ ਕਰਵਾਉਣ ਦੀ ਜ਼ਰੂਰਤ ਨਹੀਂ ਹੈ ਜਾਂ ਕਿਹਾ ਜਾਂਦਾ ਹੈ ਕਿ ਸਰੀਰਾਂ ਵਿੱਚੋਂ ਅੰਗ ਕੱਢ ਲਏ ਜਾਂਦੇ ਹਨ, ਪਰ ਇਸ ਤਰਾਂ ਦਾ ਗਲਤ ਪ੍ਰਚਾਰ ਬਹੁਤ ਹੀ ਮੰਦਭਾਗਾ ਹੈ। ਉਨਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਉਨਾਂ ਪਰਿਵਾਰਾਂ ਦੇ ਘਰ ਜਾ ਕੇ ਪੁੱਛਣਾ ਚਾਹੀਦਾ ਹੈ, ਜਿਨਾਂ ਦੇ ਮੈਂਬਰ ਇਸ ਕੋਰੋਨਾ ਮਹਾਂਮਾਰੀ ਦੀ ਭੇਂਟ ਚੜ ਗਏ ਹਨ। ਸੋ ਇਸ ਤਰਾਂ ਦੇ ਕੂੜ ਪ੍ਰਚਾਰ ਤੋਂ ਬਚਣ ਦੀ ਜ਼ਰੂਰਤ ਹੈ। ਸ. ਸਿੱਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦ ਵੀ ਤੁਹਾਡੇ ਪਿੰਡ/ਸ਼ਹਿਰ ਦੇ ਗਲੀ/ਮੁਹੱਲੇ ਵਿੱਚ ਸਿਹਤ ਵਿਭਾਗ ਦੀ ਕੋਈ ਟੀਮ ਵੱਲੋਂ ਟੈਸਟਿੰਗ/ਚੈਕਿੰਗ ਕੀਤੀ ਜਾਂਦੀ ਹੈ ਤਾਂ ਉਸ ਦਾ ਪੂਰੀ ਤਰਾਂ ਨਾਲ ਸਹਿਯੋਗ ਕੀਤਾ ਜਾਵੇ ਤਾਂ ਕਿ ਪੰਜਾਬ ਸਰਕਾਰ, ਸਿਹਤ ਵਿਭਾਗ ਇਸ ਮਹਾਂਮਾਰੀ ਖਿਲਾਫ਼ ਪੂਰੀ ਬਚਨਵੱਧਤਾ ਨਾਲ ਲੜਾਈ ਲੜ ਸਕੇ ਅਤੇ ਆਪਾਂ ਇਸ ਭਿਆਨਕ ਮਹਾਂਮਾਰੀ ਦੇ ਪ੍ਰਕੋਪ ਵਿੱਚੋਂ ਨਿੱਕਲ ਕੇ ਇਸ ਨੂੰ ਬੁਰੀ ਤਰਾਂ ਹਰਾ ਸਕੀਏ।

                ਸ. ਸਿੱਧੂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ 4000 ਆਸਾਮੀਆਂ ‘ਤੇ ਜਲਦ ਹੀ ਭਰਤੀ ਕੀਤੀ ਜਾ ਰਹੀ ਹੈ ਤਾਂ ਕਿ ਚੱਲ ਰਹੀ ਇਸ ਕੋਰੋਨਾ ਦੀ ਮਹਾਂਮਾਰੀ ਵਿੱਚ ਸਿਹਤ ਵਿਭਾਗ ਦੇ ਡਿਊਟੀ ਕਰ ਰਹੇ ਸਟਾਫ਼ ਨੂੰ ਕੁੱਝ ਰਾਹਤ ਮਿਲ ਸਕੇ ਅਤੇ ਲੋਕਾਂ ਦੀ ਸਿਹਤ ਦਾ  ਵੱਧ ਤੋਂ ਵੱਧ ਧਿਆਨ ਰੱਖਿਆ ਜਾ ਸਕੇ। ਉਨਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਕੋਰੋਨਾ ਦੇ ਸਮੇਂ ਸਿਹਤ ਵਿਭਾਗ, ਪੁਲਿਸ ਵਿਭਾਗ ਤੋਂ ਇਲਾਵਾ ਹੋਰ ਜਿਹੜੇ ਵੀ ਵਿਭਾਗ ਜੋ ਇਸ ਭਿਆਨਕ ਸਮੇਂ ਦੌਰਾਨ ਜੋ ਆਪਣੀਆਂ ਜਾਨਾਂ ਨੂੰ ਜੋਖਮ ਵਿੱਚ ਪਾ ਕੇ ਆਪਣੀਆਂ ਡਿਊਟੀਆਂ ਨੂੰ ਸਾਡੇ ਬਹਾਦਰ ਫੌਜੀਆਂ ਦੀ ਤਰਾਂ ਨਿਭਾਅ ਰਹੇ ਹਨ, ਮੈਂ ਉਨਾਂ ਦੀ ਆਪਣੇ ਤਨੋਂ-ਮਨੋਂ ਪੂਰੀ ਪ੍ਰਸੰਸਾ ਕਰਦਾ ਹਾਂ।

                ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਐਸ.ਐਮ.ਓ. ਡਾ. ਜਸਵੀਰ ਸਿੰਘ ਔਲਖ, ਸ਼੍ਰੀ ਹਰਕੇਸ਼ ਸ਼ਰਮਾ ਸੀਨੀਅਰ ਕਾਂਗਰਸੀ ਆਗੂ, ਚੇਅਰਮੈਨ ਸ਼੍ਰੀ ਅਮਰਜੀਤ ਸਿੰਘ ਧਾਲੀਵਾਲ, ਸ਼੍ਰੀ ਪ੍ਰਗਟ ਸਿੰਘ ਸਰਪੰਚ ਉਗੋਕੇ, ਸ਼੍ਰੀ ਗੁਰਮੀਤ ਸਿੰਘ ਸਰਪੰਚ ਤਾਜੋਕੇ ਆਦਿ ਹਾਜ਼ਰ ਸਨ।