ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਕੈਂਸਰ ਦਿਵਸ ਦੇ ਸਬੰਧ ਵਿੱਚ ਸੀ. ਐਚ. ਸੀ ਖੂਈ ਖੇੜਾ ਵਿਖੇ ਕੀਤਾ ਜਾਗਰੂਕਤਾ ਸਮਾਗਮ

Sorry, this news is not available in your requested language. Please see here.

ਕੈਂਸਰ ਦੀ ਸਮੇਂ ਸਿਰ ਜਾਂਚ ਕਰਕੇ ਕੈਂਸਰ ਤੋਂ ਹੋ ਸਕਦਾ ਹੈ ਬਚਾਅ:  ਡਾ ਲਹਿੰਬਰ ਰਾਮ

ਫਾਜਿਲਕਾ 4 ਫਰਵਰੀ 2025

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋ ਸਿਵਲ ਸਰਜਨ ਡਾ ਲਹਿੰਬਰ ਰਾਮ ਦੀ ਅਗਵਾਈ ਅਤੇ ਡਾ ਵਿਕਾਸ ਗਾਂਧੀ ਦੀ ਦੇਖ ਰੇਖ ਵਿੱਚ ਸੀ. ਐਚ. ਸੀ. ਖੂਈਖੇੜਾ ਵਿਖੇ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ @ਯੂਨਾਈਟਡ ਬਾਏ ਯੂਨੀਕ@ ਥੀਮ ਹੇਠ ਵਿਸ਼ਵ ਕੈਸਰ ਦਿਵਸ ਮਨਾਇਆ ਗਿਆ। ਇਸ ਮੌਕੇ ਡਾ ਸੁਨੀਤਾ ਕੰਬੋਜ਼, ਡਾ ਆਮਨਾ ਕੰਬੋਜ਼, ਵਿਨੋਦ ਖੁਰਾਣਾ, ਸੁਖਦੇਵ ਸਿੰਘ, ਸੁਸ਼ੀਲ ਕੁਮਾਰ ਨੇ ਸਮੂਲੀਅਤ ਕੀਤੀ।

ਅੱਜ ਦੇ ਦਿਨ ਸਬੰਧੀ ਡਾ ਲਹਿੰਬਰ ਰਾਮ ਨੇ ਦੱਸਿਆ ਕਿ ਇਸ ਦਿਨ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਕੈਂਸਰ ਤੋਂ ਬਚਣ ਲਈ ਵੱਧ ਤੋਂ ਵੱਧ ਜਾਗਰੂਕਤਾ ਦਿੱਤੀ ਜਾ ਰਹੀ ਹੈ ਤਾਂ ਕਿ ਕੈਂਸਰ ਦੀ ਜਲਦੀ ਪਹਿਚਾਣ ਕਰਕੇ ਜਲਦੀ ਇਲਾਜ ਕੀਤਾ ਜਾ ਸਕੇ ਅਤੇ ਕੈਂਸਰ ਨਾਲ ਹੋ ਰਹੀਆਂ ਮੌਂਤਾ ਨੂੰ ਘਟਾਇਆ ਜਾ ਸਕੇ।

ਇਸ ਮੌਕੇ ਡਾ ਆਮਨਾ ਕੰਬੋਜ਼ ਅਤੇ ਡਾ ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਬਦਲ ਰਹੀ ਜੀਵਨ ਸ਼ੈਲੀ ਅਤੇ ਸਾਡੇ ਰੋਜ਼ਾਨਾ ਦੇ ਖਾਣ ਪੀਣ ਦੇ ਲਾਈਫ ਸਟਾਈਲ ਵਿੱਚ ਤਬਦੀਲੀ ਆਉਣ ਨਾਲ ਕੈਂਸਰ ਵਰਗੀਆ ਬਿਮਾਰੀਆਂ ਚ ਵਾਧਾ ਹੋ ਰਿਹਾ ਹੈ। ਤੰਬਾਕੂ, ਬੀੜੀ, ਸਿਗਰਟ ਦੇ ਸੇਵਨ ਕਾਰਨ ਮੂੰਹ, ਫੇਫੜੇ ਅਤੇ ਪੇਟ ਦਾ ਕੈਂਸਰ ਹੋ ਸਕਦਾ ਹੈ। ਉਨਾਂ ਦੱਸਿਆ ਕਿ ਔਰਤਾਂ ਅਤੇ ਮਰਦਾਂ ਵਿੱਚ ਕਿਸੇ ਵੀ ਅੰਗ ਦਾ ਕੈਂਸਰ ਹੋ ਸਕਦਾ ਹੈ, ਪਰ ਔਰਤਾਂ ਵਿੱਚ ਜਿਆਦਾਤਰ ਛਾਤੀ, ਬੱਚੇਦਾਨੀ ਦਾ ਕੈਂਸਰ ਹੁੰਦਾ ਹੈ।  ਉਨ੍ਹਾਂ ਕਿਹਾ ਕਿ ਇਸ ਲਈ ਛਾਤੀ ਜਾਂ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਗਿਲਟੀ ਦਾ ਹੋਣਾ, ਪਾਚਨ ਸ਼ਕਤੀ ਅਤੇ ਪਖਾਨਾ ਕਰਨ ਦੀ ਕਿਰਿਆ ਵਿੱਚ ਬਦਲਾਵ, ਲਗਾਤਾਰ ਖੰਘ ਅਤੇ ਆਵਾਜ਼ ਵਿੱਚ ਭਾਰੀਪਣ, ਮਾਹਵਾਰੀ ਵਿੱਚ ਜ਼ਿਆਦਾ ਖੂਨ ਪੈਣਾ ਅਤੇ ਮਾਹਵਾਰੀ ਤੋ ਇਲਾਵਾ ਖੂਨ ਪੈਣਾ ਆਦਿ ਕੈਂਸਰ ਦੇ ਲੱਛਣ ਹੋ ਸਕਦੇ ਹਨ। ਜੇਕਰ ਇਸ ਦਾ ਸਹੀ ਸਮੇ ਸਿਰ ਚੈਕਅੱਪ ਕਰਵਾ ਲਿਆ ਜਾਵੇ ਤਾ ਇਸ ਤੋ ਬਚਿਆ ਜਾ ਸਕਦਾ ਹੈ।

ਉਨ੍ਹਾਂ ਇਸ ਮੌਕੇ ਕੈਂਸਰ ਹੋਣ ਲਈ ਜਿੰਮੇਵਾਰੀ ਮੁੱਢਲੇ ਕਾਰਨਾਂ ਦੇ ਖਾਤਮੇ ਉਤੇ ਜ਼ੋਰ ਦਿੰਦਿਆ ਕਿਹਾ ਕਿ ਫਸਲਾਂ ਉਤੇ ਜਿਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕੀਤੀ ਜਾਵੇ, ਫਾਸਟ ਫੂਡ, ਤੰਬਾਕੂ ਅਤੇ ਸ਼ਰਾਬ ਦਾ ਸੇਵਨ ਨਾ ਕੀਤਾ ਜਾਵੇ।  ਕੈਸਰ ਅਤੇ ਇਸ ਦੇ ਮੁੱਢਲੇ ਲੱਛਣਾਂ ਦੀ ਪਹਿਚਾਣ ਰੱਖਦਿਆਂ ਸਮੇ ਆਪਣੀ ਜਾਂਚ ਸਮੇ ਸਿਰ ਕਰਵਾਉਦੇ ਰਹਿਣਾ ਚਾਹੀਦਾ ਹੈ। ਆਪਣੀ ਰੋਜ਼ਾਨਾ ਖੁਰਾਕ ਵਿੱਚ ਫਲਾਂ, ਹਰੀਆ ਸਬਜ਼ੀਆਂ, ਦਾਲਾਂ, ਅਨਾਜ ਦਾ ਸੇਵਨ ਜਰੂਰ ਕਰੋ। ਸਵੇਰ ਦੀ ਸੈਰ ਅਤੇ ਸਰੀਰਿਕ ਕਸਰਤ ਵੀ ਕਰੋ। ਉਹਨਾਂ ਕਿਹਾ ਕਿ ਸਮੇਂ ਸਿਰ ਚੇਤਨ ਹੋਣ ਨਾਲ ਕੈਸਰ ਤੋ ਬਚਿਆ ਜਾ ਸਕਦਾ ਹੈ। ਜਿਆਦਾਤਰ ਲੌਕ ਦੂਸਰੀ ਜਾਂ ਤੀਸਰੀ ਸਟੇਜ ਵਿੱਚ ਡਾਕਟਰ ਕੋਲ ਚੈਕਅੱਪ ਲਈ ਆਉਂਦੇ ਹਨ। ਜੇਕਰ ਕਿਸੇ ਵਿਅਕਤੀ ਨੂੰ ਉਪਰੋਕਤ ਲੱਛਣ ਨਜ਼ਰ ਆਉਣ ਤਾ ਤਰੁੰਤ ਨੇੜ ਦੇ ਹਸਪਤਾਲ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਤੋ ਇਲਾਵਾ ਟੌਲ ਫਰੀ ਨੰਬਰ ਤੋ 104 ਤੋ ਜਾਣਕਾਰੀ ਪ੍ਰਾਪਤ ਕੀਤੀ ਜਾਸਕਦੀ ਹੈ।

ਇਸ ਮੌਕੇ ਵਿਨੋਦ ਖੁਰਾਣਾ ਨੇ ਦੱਸਿਆ ਕਿ 30 ਸਾਲ ਦੀ ਉਮਰ ਤੋ ਬਾਅਦ ਸਾਲ ਵਿੱਚ ਇੱਕ ਵਾਰ ਆਪਣੀ ਮੈਡੀਕਲ ਜਾਂਚ ਕਰਵਾਉਦੇ ਰਹਿਣਾ ਚਾਹੀਦਾ ਹੈ। ਉਨ੍ਹਾ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਪੰਜਾਬ ਰਾਜ ਦੇ ਉਹ ਵਸਨੀਕ ਜਿਹੜੇ ਕੈਸਰ ਦੀ ਬੀਮਾਰੀ ਤੋ ਪੀੜਤ ਹਨ, ਨੂੰ 1.5 ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਅਤੇ ਪ੍ਰਵਾਨਿਤ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਅਧੀਨ ਵੀ ਕੈਂਸਰ ਦਾ ਇਲਾਜ ਮੁਫਤ ਕਰਵਾਇਆ ਜਾ ਸਕਦਾ ਹੈ।

ਇਸ ਸਮੇਂ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਤੇ ਵਰਕਰ, ਆਸ਼ਾਂ, ਮਰੀਜ਼ ਅਤੇ ਉਹਨਾਂ ਦੇ ਰਿਸ਼ਤੇਦਾਰ ਹਾਜ਼ਰ ਸਨ।