ਸਿਹਤ ਵਿਭਾਗ ਮੋਗਾ ਨੇ ਅੱਜ ਕਰੋਨਾ ਦੇ 904 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

patiala covid testing

Sorry, this news is not available in your requested language. Please see here.

ਮੋਗਾ, 14 ਮਈ , 2021 :
ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਅ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਵਿੱਚ ਕਰੋਨਾ ਦੇ ਅੱਜ 904 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲਾ ਵਿੱਚ 1679 ਕਰੋਨਾ ਦੇ ਐਕਟਿਵ ਮਰੀਜ਼ ਹਨ ਜਿੰਨਾਂ ਵਿੱਚੋਂ 1575 ਪਾਜ਼ੀਟਿਵ ਮਰੀਜ਼ਾਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 27 ਹਜ਼ਾਰ 725 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 1 ਲੱਖ 782 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 564 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨਾਂ ਕਿਹਾ ਕਿ ਜ਼ਿਲਾ ਮੋਗਾ ਵਿੱਚ ਹੁਣ ਤੱਕ ਕੁੱਲ 5124 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਤਹਿਤ ਆਪਣੀ ਵੈਕਸੀਨੇਸ਼ਨ ਕਰਵਾ ਕੇ ਆਪਣੀ ਅਤੇ ਆਪਣੇ ਪਰਿਵਾਰ ਦੇ ਇਸ ਘਾਤਕ ਬਿਮਾਰੀ ਤੋਂ ਰੱਖਿਆ ਕਰਨ। ਉਨਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।