ਸਿਹਤ ਵਿਭਾਗ ਵਲੋ ਸਰਕਾਰੀ ਸਕੂਲ ਮੁਲੀਆ ਵਾਲੀ ਵਿਖੇ ਪਰਾਲੀ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

Sorry, this news is not available in your requested language. Please see here.

ਫਾਜਿਲਕਾ 10 ਨਵੰਬਰ

ਪੰਜਾਬ ਦੇ ਸਿਹਤ ਵਿਭਾਗ ਵਲੋ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਨਸ਼ੇ ਦੇ ਮਾੜੇ ਪਰ੍ਭਾਵ ਬਾਰੇ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਲਈ ਵਿਭਾਗ ਵੱਲੋਂ ਸਰਕਾਰੀ ਸਕੂਲ ਮੁਲੀਆਵਲੀ ਵਿਖੇ ਇਸ ਸਬੰਧੀ ਜਾਗਰੂਕ ਕਰਨ ਲਈ ਸਕੂਲੀ ਬੱਚਿਆ ਨੂੰ ਬਕਾਇਦਾ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਸਬੰਧੀ ਸਿਵਲ ਸਰਜਨ ਫਾਜ਼ਿਲਕਾ ਡਾ ਕਵਿਤਾ ਸਿੰਘ  ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਪੰਕਜ ਚੌਹਾਨ ਦੀ ਅਗਵਾਈ ਹੇਠ  ਬੱਚਿਆ ਨੂੰ  ਜਾਗਰੂਕ ਕੀਤਾ ਗਿਆ ਜਿਸ ਵਿਚ ਸਿਹਤ ਪ੍ਰੋਗਰਾਮ ਡੇਂਗੂ ਅਤੇ ਨਸ਼ੇ ਬਾਰੇ ਵੀ ਦਸਿਆ ਗਿਆ।

ਇਸ ਮੌਕੇ  ਸਿਹਤ ਕਰਮਚਾਰੀ ਧਰਮੇਸ਼  ਕੁਮਾਰ ਤਰਸੇਮ ਸਿੰਘ ਅਤੇ ਵਰਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਕਾਰਨ ਸਿਹਤ ਸਬੰਧੀ ਪੈਦਾ ਹੋ ਰਹੀਆਂ ਸਮੱਸਿਆਵਾਂ ਗਹਿਰੀ ਚਿੰਤਾ ਦਾ ਵਿਸ਼ਾ ਹਨ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਤੋਂ ਨਿਕਲਣ ਵਾਲਾ ਧੂੰਆਂ ਵਾਤਾਵਰਨ ਨੂੰ ਬੁਰੀ ਤਰ੍ਹਾਂ ਦੂਸ਼ਿਤ ਕਰਦਾ ਹੈ। ਜਿਸ ਕਾਰਨ ਸਾਡਾ ਸਾਹ ਲੈਣਾ ਔਖਾ ਹੋ ਗਿਆ ਹੈ। ਅੱਖਾਂ ਵਿੱਚ ਜਲਨ ਹੁੰਦੀ ਹੈ ਜਿਸ ਨਾਲ ਅੱਖਾਂ ਦੀ ਰੋਸ਼ਨੀ ‘ਤੇ ਬੁਰਾ ਅਸਰ ਪੈਂਦਾ ਹੈ। ਦਮੇ ਦੇ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ।

ਇਸ ਮੌਕੇ ਸਕੂਲ ਅਧਿਆਪਕ ਪੂਜਾ ਭਾਟੀਆ, ਸਵਾਤੀ ਚੁੱਘ , ਹਰਪ੍ਰੀਤ ਕੌਰ , ਰੋਹਿਤ ਸ਼ਰਮਾ ਨੇ ਦੱਸਿਆ ਕਿ ਜਦੋਂ ਕਿਸਾਨ ਖੇਤਾਂ ਵਿੱਚ ਪਰਾਲੀ ਸਾੜਦੇ ਹਨ ਤਾਂ ਜ਼ਮੀਨ ਦੀ ਉਪਜਾਊ ਸ਼ਕਤੀ ਦਿਨੋਂ-ਦਿਨ ਘਟਦੀ ਜਾ ਰਹੀ ਹੈ। ਅੱਗ ਲਗਾਉਣ ਕਾਰਨ ਖੇਤਾਂ ਦੇ ਆਸ-ਪਾਸ ਖੜ੍ਹੇ ਦਰੱਖਤ ਵੀ ਸੜ ਜਾਂਦੇ ਹਨ ਅਤੇ ਇਨ੍ਹਾਂ ਦਰੱਖਤਾਂ ‘ਤੇ ਰਹਿਣ ਵਾਲੇ ਅਣਪਛਾਤੇ ਪੰਛੀ ਅੱਗ ਦੀ ਲਪੇਟ ‘ਚ ਆ ਕੇ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਮਨੁੱਖ ਕੁਦਰਤ ਨਾਲ ਅਜਿਹਾ ਵਿਵਹਾਰ ਕਰਦਾ ਹੈ ਤਾਂ ਇਸ ਦੇ ਨਤੀਜੇ ਭਿਆਨਕ ਨਿਕਲਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਅਸੀਂ ਸਲਫਰ ਵਰਗੇ ਤੱਤ ਵੀ ਨਸ਼ਟ ਕਰ ਦਿੰਦੇ ਹਾਂ, ਜਿਸ ਨਾਲ ਅਸੀਂ ਆਪਣੇ ਖੇਤਾਂ ਨੂੰ ਇਸ ਕੁਦਰਤੀ ਖਾਦ ਨਾਲ ਨੁਕਸਾਨ ਪਹੁੰਚਾ ਰਹੇ ਹਾਂ।

ਉਨ੍ਹਾਂ ਕਿਹਾ ਕਿ ਪਰਾਲੀ ਖੇਤ ਵਿਚ ਵਾਹੁਣ ਨਾਲ ਕਣਕ ਦਾ ਝਾੜ ਵਧਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਆਧੁਨਿਕ ਮਸ਼ੀਨਾਂ ਜਿਵੇਂ ਸੀਡਰ ਆਦਿ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਬਚਾਉਣ ਲਈ ਵਿਭਾਗ ਵੱਲੋਂ ਹਰ ਪਿੰਡ ਵਿੱਚ ਕੈਂਪ ਵੀ ਲਗਾਏ ਜਾ ਰਹੇ ਹਨ। ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਬਹੁਤ ਖਤਰਨਾਕ ਹੈ। ਇਹ ਸੜਕਾਂ ‘ਤੇ ਚੱਲਣ ਵਾਲੇ ਵਾਹਨਾਂ ਦੇ ਸੜਕ ਹਾਦਸਿਆਂ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਮੀਡੀਆ ਰਾਹੀਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਸਾੜਨ ਨੂੰ ਰੋਕਣ ਸਬੰਧੀ ਪੰਜਾਬ ਸਰਕਾਰ ਦੀ ਚੱਲ ਰਹੀ ਮੁਹਿੰਮ ਨੂੰ ਪੂਰਾ ਸਹਿਯੋਗ ਦੇਣ।