ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ

GURPREET SINGH KHAIRA
ਚੋਣ ਕਮਿਸ਼ਨ ਵੱਲੋਂ 10 ਫਰਵਰੀ 07 ਮਾਰਚ ਤੱਕ ਐਗਜ਼ਿਟ ਪੋਲ ’ਤੇ ਪਾਬੰਦੀ- ਜ਼ਿਲ੍ਹਾ ਚੋਣ ਅਫ਼ਸਰ

Sorry, this news is not available in your requested language. Please see here.

ਅੰਮ੍ਰਿਤਸਰ, 14 ਜੁਲਾਈ 2021 ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪਤੰਗ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਜਿਹੜੀ ਕਿ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ-ਟੁੱਟਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ। ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ। ਇਸ ਤੋਂ ਇਲਾਵਾ ਇਸ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋਣ ’ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਸ ਡੋਰ ਦੀ ਵਰਤੋਂ ਰੋਕਣ ਲਈ ਪੂਰੀ ਸਖ਼ਤੀ ਵਰਤਣ ਨਾਲ ਇਸ ਤੋਂ ਵਾਪਰਨ ਵਾਲੇ ਹਾਦਸਿਆਂ ਤੋਂ ਬਚਾਅ ਹੋ ਸਕੇ। ਇਸ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ। ਇਹ ਹੁਕਮ ਸਖਤੀ ਨਾਲ 03 ਸਤੰਬਰ 2021 ਤੱਕ ਲਾਗੂ ਰਹੇਗਾ।