ਸਿੱਖਿਆ ਵਿਭਾਗ ਇੰਗਲਿਸ਼ ਬੂਸਟਰ ਕਲੱਬਾਂ ਅਧੀਨ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਕਰਵਾਏਗਾ ਆੱਨਲਾਈਨ ਮਿਲਣੀ

Sorry, this news is not available in your requested language. Please see here.

ਇੰਗਲਿਸ਼ ਬੂਸਟਰ ਕਲੱਬਾਂ ਅਧੀਨ ਆਯੋਜਿਤ ਕੀਤੀਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈ ਰਹੇ ਹਨ ਵਿਦਿਆਰਥੀ
ਤਰਨਤਾਰਨ 15 ਦਸੰਬਰ :
ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸਕੂਲਾਂ ਵਿਚ ਇੰਗਲਿਸ਼ ਬੂਸਟਰ ਕਲੱਬ (ਈ. ਬੀ. ਸੀ.) ਸਥਾਪਤ ਕਰਨ ਦਾ ਉਪਰਾਲਾ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹ ਇੰਗਲਿਸ਼ ਬੂਸਟਰ ਕਲੱਬਾਂ ਅਧੀਨ ਆਯੋਜਿਤ ਕੀਤੀਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈ ਰਹੇ ਹਨ।
     ਰਾਜ ਭਰ ਦੇ ਇੰਗਲਿਸ਼ ਬੂਸਟਰ ਕਲੱਬਾਂ ਦੀ ਅਗਵਾਈ ਅਧੀਨ ਆੱਨਲਾਈਨ ਮਿਲਣੀਆਂ (ਵਰਚੂਅਲ ਗੈੱਟ ਟੂਗੈਦਰ) ਆਯੋਜਿਤ ਕਰਨ ਤੋਂ ਬਾਅਦ ਹੁਣ ਇਕ ਹੋਰ ਨਵੀਨਤਾਕਾਰੀ ਆਨਲਾਈਨ ਗਤੀਵਿਧੀ ‘ਸਟਾਰ ਵਿਦਿਆਰਥੀਆਂ ਦੀ ਆਨ-ਲਾਈਨ ਮਿਲਣੀ` (ਸਟਾਰਜ਼ ਗੈੱਟ ਟੂਗੈਦਰ) ਬਲਾਕ ਪੱਧਰ ਤੇ 28 ਦਸੰਬਰ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿਚ ਆਯੋਜਿਤ ਕੀਤੀ ਜਾਏਗੀ।
     ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਬਾਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਤਰਨਤਾਰਨ ਅਤੇ ਸੁਸ਼ੀਲ ਕੁਮਾਰ ਤੁਲੀ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਤਰਨਤਾਰਨ ਨੇ ਦੱਸਿਆ ਕਿ ਵੱਖ ਵੱਖ ਸਕੂਲਾਂ ਦੇ ਨਾਲ-ਨਾਲ ਬਲਾਕ ਅਤੇ ਜ਼ਿਲ੍ਹਾ ਪੱਧਰ `ਤੇ ਇੰਗਲਿਸ਼ ਬੂਸਟਰ ਕਲੱਬਾਂ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਵਿਸ਼ੇਸ਼ ਤੌਰ ‘ਤੇ ਭਾਸ਼ਾ ਦੇ ਹੁਨਰ ਦਾ ਨਿਰਮਾਣ ਲਈ ਵਰਦਾਨ ਸਿੱਧ ਹੋ ਰਹੀਆਂ ਹਨ। ਅੰਗਰੇਜ਼ੀ ਵਿਚ ਗੱਲਬਾਤ ਕਰਨ ਲਈ ਸਵੈ-ਵਿਸ਼ਵਾਸ ਨੂੰ ਵਧਾਉਣ ਲਈ ਅਨੁਕੂਲ ਵਾਤਾਵਰਣ ਦਾ ਹੋਣਾ ਬਹੁਤ ਜ਼ਰੂਰੀ ਹੈ। ਇੰਗਲਿਸ਼ ਬੂਸਟਰ ਕਲੱਬ ਵਿਦਿਆਰਥੀਆਂ ਨੂੰ ਅੱਗੇ ਆ ਕੇ ਭਾਸ਼ਾ ਸਿੱਖਣ ਲਈ ਉਤਸੁਕਤਾ ਦਿਖਾਉਣ ਲਈ ਪ੍ਰੇਰਿਤ ਕਰ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਦੀ ਬੋਲਣ ਦੀ ਯੋਗਤਾ ਵਿੱਚ ਸੁਧਾਰ ਹੋਇਆ ਹੈ ਅਤੇ ਉਹ ਹੁਣ ਅੰਗ੍ਰੇਜ਼ੀ ਵਿੱਚ ਗੱਲਬਾਤ ਕਰਦਿਆਂ ਕੋਈ ਡਰ ਜਾਂ ਝਿਜਕ ਮਹਿਸੂਸ ਨਹੀਂ ਕਰਦੇ।
    ਸ੍ਰੀ ਹਰਪਾਲ ਸਿੰਘ ਸੰਧਾਵਾਲੀਆ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਤਰਨਤਾਰਨ ਅਤੇ ਪਰਮਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਅ) ਤਰਨਤਾਰਨ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਵੈ-ਵਿਸ਼ਵਾਸ ਦੇ ਪੱਧਰ ਨੂੰ ਉਤਸ਼ਾਹ ਦੇਣ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ “ਸਟਾਰ ਵਿਦਿਆਰਥੀਆਂ ਦੀ ਮਿਲਣੀ” ਗਤੀਵਿਧੀ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਇਸ ਗਤੀਵਿਧੀ ਤਹਿਤ ਹਰ ਬਲਾਕ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਤਕਰੀਬਨ 16 ਤੋਂ 20 ਵਿਦਿਆਰਥੀ ਸੰਬੰਧਿਤ ਬਲਾਕ ਦੇ ਗਾਈਡ ਅਧਿਆਪਕਾਂ ਦੇ ਨਾਲ ਇਸ ਸਰਗਰਮੀ ਵਿਚ ਹਿੱਸਾ ਲੈਣਗੇ।
ਉਹ ਵੱਖ-ਵੱਖ ਵਿਸ਼ਿਆਂ ਜਿਵੇਂ “ਮੈਂ ਆਪਣੇ ਭਾਰਤ ਨੂੰ ਪਿਆਰ ਕਰਦਾ ਹਾਂ,” “ ਮੇਰੇ ਸੁਪਨਿਆਂ ਦਾ ਪੰਜਾਬ,” ਇੰਗਲਿਸ਼ ਬੂਸਟਰ ਕਲੱਬਾਂ ਦੇ ਸੰਬੰਧ ਵਿੱਚ ਵਿਚਾਰ”, “ਸਵੈ-ਵਿਸ਼ਵਾਸ”, “ਸਵੱਛਤਾ ਇੱਕ ਵਰਦਾਨ ਹੈ”, ” ਮੋਬਾਇਲ ਫੋਨ ਦੀ ਵਰਤੋਂ ਦੇ ਹੱਕ` ਚ / ਵਿਰੋਧ ਵਿੱਚ ਵਿਚਾਰ,” “ਖੇਡਾਂ ਸਾਨੂੰ ਫਿੱਟ ਰੱਖਦੀਆਂ ਹਨ,” “ਬੋਲਣ ਤੋਂ ਪਹਿਲਾਂ ਸੋਚੋ,” “ ਚੰਗਾ ਸਲੀਕਾ ਮਨੁੱਖਤਾ ਦਾ ਅਧਾਰ ਹੈ,” “ ਮੈਨੂੰ ਮੇਰੀ ਨਵੀਂ ਕਿਤਾਬ – ਵੈਲਕਮ ਲਾਈਫ ਪਸੰਦ ਹੈ,” “ਜੇ ਮੈਂ ਇੱਕ ਅੰਗਰੇਜ਼ੀ ਅਧਿਆਪਕ ਹੁੰਦਾ,” ਤੇ ਅਪਣੇ ਵਿਚਾਰ ਪੇਸ਼ ਕਰਨਗੇ। ਸਾਰੇ ਭਾਗੀਦਾਰਾਂ ਲਈ ਦਿਲਚਸਪੀ ਦਾ ਕੋਈ ਵਿਸ਼ਾ ਬੋਲਣ ਦਾ ਸਮਾਂ 45 ਤੋਂ 90 ਸਕਿੰਟ ਤੱਕ ਹੋਵੇਗਾ।
ਜ਼ਿਲ੍ਹਾ ਮੈਂਟਰ ਇੰਗਲਿਸ਼ ਬਲਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰਿਸੋਰਸ ਪਰਸਨ, ਸਮੂਹ ਜ਼ਿਲ੍ਹਾ ਮੈਂਟਰਜ਼, ਬਲਾਕ ਮੈਂਟਰਜ਼ ਅਤੇ ਬਲਾਕ ਮਾਸਟਰ ਟ੍ਰੇਨਰ ਆਪੋ ਆਪਣੇ ਜ਼ਿਲ੍ਹਿਆਂ ਵਿੱਚ ਬਲਾਕ ਪੱਧਰ `ਤੇ ਗਤੀਵਿਧੀ ਦਾ ਆਯੋਜਨ ਕਰਨਗੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਪ੍ਰਾਇਮਰੀ) ਸਮਾਗਮ ਦੀ ਪ੍ਰਧਾਨਗੀ ਕਰਨਗੇ। ਉਪ-ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਪ੍ਰਾਇਮਰੀ), ਡਾਇਟ ਪ੍ਰਿੰਸੀਪਲ, ਬੀ. ਪੀ. ਈ. ਓਜ਼, ਡੀ. ਐਮਜ਼, ਜ਼ਿਲ੍ਹਾ ਰਿਸੋਰਸ ਪਰਸਨ, ਪੜ੍ਹੋ ਪੰਜਾਬ ਜ਼ਿਲ੍ਹਾ ਕੋਆਰਡੀਨੇਟਰ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਨੂੰ ਵੀ ਵਿਸ਼ੇਸ਼ ਮਹਿਮਾਨਾਂ ਵਜੋਂ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਗਤੀਵਿਧੀ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਪ੍ਰਸੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ।