ਸਿੱਖਿਆ ਵਿਭਾਗ ਨੇ 75 ਸਾਲਾ ਅਜਾਦੀ ਸਮਾਗਮਾਂ ਨੂੰ ਸਮਰਪਿਤ ਗੀਤ ਗਾਇਨ ਮੁਕਾਬਲਿਆਂ ਦਾ ਤਹਿਸੀਲ ਪੱਧਰੀ ਨਤੀਜਾ ਐਲਾਨਿਆ

Sorry, this news is not available in your requested language. Please see here.

ਫ਼ਾਜ਼ਿਲਕਾ 19 ਸਤੰਬਰ  
ਸਕੂਲ ਸਿੱਖਿਆ ਵਿਭਾਗ ਵੱਲੋਂ ਅਜ਼ਾਦੀ ਦੇ 75 ਸਾਲਾ ਸਮਾਗਮਾਂ  ਦੀ ਲੜੀ ‘ਚ  ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ‘ਚ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਇਸ ਸਬੰਧੀ ਵਿਭਾਗ ਵੱਲੋਂ ਅਪ੍ਰੈਲ ਮਹੀਨੇ ਤੋਂ ਸਕੂਲ, ਬਲਾਕ, ਤਹਿਸੀਲ, ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਹਨਾਂ ਭਿੰਨ-ਭਿੰਨ ਗਤੀਵਿਧੀਆਂ ਦੀ ਲੜੀ ਵਿੱਚੋਂ ਗੀਤ ਗਾਇਨ ਮੁਕਾਬਲੇ ਆਯੋਜਿਤ ਕੀਤੇ ਗਏ ਸਨ, ਜਿਹਨਾਂ ਦੇ ਨਤੀਜੇ ਦੀ ਵਿਭਾਗ ਵੱਲੋਂ ਘੋਸ਼ਣਾ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.)ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਵਿਭਾਗ ਵੱਲੋਂ ਅਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਐੱਸ.ਸੀ.ਈ.ਆਰ.ਟੀ. ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦੇ ਵੱਖ-ਵੱਖ ਗਤੀਵਿਧੀਆਂ ਨਾਲ ਸਬੰਧਿਤ ਆਨਲਾਈਨ ਮੁਕਾਬਲੇ ਅਪ੍ਰੈਲ ਮਹੀਨੇ ਤੋਂ ਆਰੰਭ ਕੀਤੇ ਗਏ ਸਨ ਜੋ 15 ਅਗਸਤ 2022 ਤੱਕ ਕਰਵਾਏ ਜਾਣਗੇ।
 ਉਨ੍ਹਾਂ  ਦੱਸਿਆ ਕਿ ਵਿਭਾਗ ਵੱਲੋਂ ਕਰਵਾਏ ਗਏ ਗੀਤ ਗਾਇਨ ਮੁਕਾਬਲਿਆਂ ਦਾ ਤਹਿਸੀਲ ਪੱਧਰੀ ਨਤੀਜਾ ਵਿਭਾਗ ਵੱਲੋਂ ਘੋਸ਼ਿਤ ਕਰ ਦਿੱਤਾ ਗਿਆ ਹੈ। ਗੀਤ ਗਾਇਨ ਮੁਕਾਬਲਿਆਂ ਵਿੱਚ ਜਿਲ੍ਹੇ  ਫਾਜਿਲਕਾ   ਦੀ ਤਹਿਸੀਲ ਜਲਾਲਾਬਾਦ ਵਿੱਚੋਂ ਸਰਕਾਰੀ ਪ੍ਰਾਇਮਰੀ  ਸਕੂਲ ਚੱਕ ਬੰਦੀਵਾਲਾ ਦੀ ਵਿਦਿਆਰਥਣ ਸਰਬਜੀਤ ਕੌਰ ਨੇ ਪਹਿਲਾਂ, ਸਰਕਾਰੀ ਪ੍ਰਾਇਮਰੀ ਸਕੂਲ ਢੰਡੀ ਕਦੀਮ ਦੀ ਵਿਦਿਆਰਥਣ ਸੁਖਨਦੀਪ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਤਹਿਸੀਲ ਫਾਜਿਲਕਾ ਦੇ  ਸਰਕਾਰੀ ਪ੍ਰਾਇਮਰੀ ਸਿਟੀ ਸਕੂਲ ਫਾਜਿਲਕਾ ਦੀ  ਵਿਦਿਆਰਥਣ ਹਰਜੀਤ ਕੌਰ ਨੇ ਪਹਿਲਾ ਅਤੇ ਸਰਕਾਰੀ ਪ੍ਰਾਇਮਰੀ  ਸਕੂਲ ਹਸਤਾਕਲਾਂ ਦੀ ਵਿਦਿਆਰਥਣ ਜਯੋਤੀ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।ਇਸ ਤਰ੍ਹਾ  ਤਹਿਸੀਲ ਅਬੋਹਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੁਤਾਰਾਵਾਲੀ ਦੀ ਵਿਦਿਆਰਥਣ  ਸੰਜਣਾ ਨੇ ਪਹਿਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਵੀ ਅਬਾਦੀ ਅਬੋਹਰ ਦੀ ਵਿਦਿਆਰਥਣ ਮੁਸਕਾਨ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ।
   ਜ਼ਿਕਰਯੋਗ ਹੈ ਕਿ ਵਿਭਾਗ ਵੱਲੋਂ ਇਹਨਾਂ ਅਜਾਦੀ ਸਮਾਗਮਾਂ ਸਬੰਧੀ ਇੱਕ ਖਾਸ ਲੋਗੋ ਵੀ ਤਿਆਰ ਕੀਤਾ ਗਿਆ ਹੈ। ਸਮੂਹ ਸਕੂਲਾਂ ਨੂੰ ਇਸ ਲੋਗੋ ਦੀ ਵਰਤੋਂ ਸਮਾਗਮਾਂ ਦੌਰਾਨ ਕਰਵਾਈਆਂ ਜਾਣ ਵਾਲੀਆਂ ਸਮੁੱਚੀਆਂ ਗਤੀਵਿਧੀਆਂ ਅਤੇ ਇਹਨਾਂ ਦੇ ਪ੍ਰਚਾਰ, ਪ੍ਰਸਾਰ ਲਈ ਕਰਨ ਦੀ ਹਦਾਇਤ ਕੀਤੀ ਗਈ ਹੈ। ਜਿਲ੍ਹਾ ਸਿੱਖਿਆ ਅਫਸਰ ਵੱਲੋ ਇਹਨਾਂ ਮੁਕਾਬਲਿਆਂ ਦੇ ਸਫਲ ਸੰਚਾਲਨ ਲਈ ਸਮੂਹ ਬੀਪੀਓਜ, ਸੀਐਚਟੀਜ, ਬਲਾਕ ਨੋਡਲ ਅਫਸਰ , ਜੇਤੂ ਵਿਦਿਆਰਥੀਆਂ, ਉਹਨਾਂ  ਦੇ ਗਾਈਡ ਅਧਿਆਪਕਾਂ ਅਤੇ ਮਾਪਿਆਂ  ਨੂੰ ਵਧਾਈਆਂ ਦਿੰਦਿਆਂ, ਵਿਦਿਆਰਥੀਆਂ ਨੂੰ ਜਿਲ੍ਹਾ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾ ਦਿੱਤੀਆ।
    ਬੀਪੀਈੳ  ਸੁਖਵਿੰਦਰ ਕੌਰ, ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ, ਸਹਾਇਕ ਕੋਆਰਡੀਨੇਟਰ ਗੋਪਾਲ ਕ੍ਰਿਸ਼ਨ , ਜਿਲ੍ਹਾ ਨੋਡਲ ਅਫਸਰ ਵਿੱਦਿਅਕ ਮੁਕਾਬਲੇ ਸਵੀਕਾਰ ਗਾਂਧੀ,ਜਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਨੇ ਦੱਸਿਆ ਕਿ ਇਹ ਮੁਕਾਬਲੇ ਵਿਦਿਆਰਥੀਆਂ ਨੂੰ ਜੰਗੇ ਆਜ਼ਾਦੀ ਦੇ ਇਤਿਹਾਸ ਅਤੇ ਮਹਾਨ ਦੇਸ਼ ਭਗਤਾ ਦੇ ਜੀਵਨ ਅਤੇ ਕੁਰਬਾਨੀ ਤੋ ਜਾਣੂ ਕਰਵਾਉਣ ਵਿੱਚ ਸਹਾਈ ਹੋਣਗੇ। ਵਿਦਿਆਰਥੀਆਂ ਦੇ ਕੋਮਲ ਮਨਾਂ ਵਿੱਚ ਦੇਸ਼ ਭਗਤੀ ਅਤੇ ਦੇਸ ਪਿਆਰਾ ਦੀ ਭਾਵਨਾ ਪੈਦਾ ਹੋਵੇਗੀ।