ਸੀਨੀਅਰ ਐਡਵੋਕੇਟ ਸ. ਭੁਪਿੰਦਰ ਸਿੰਘ ਰਾਜਾ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ

Sorry, this news is not available in your requested language. Please see here.

ਰੂਪਨਗਰ, 29 ਜਨਵਰੀ 2025
ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਦੇ ਸੀਨੀਅਰ ਐਡਵੋਕੇਟ ਸ. ਭੁਪਿੰਦਰ ਸਿੰਘ ਰਾਜਾ ਨੂੰ ਆਪਣੇ ਖ਼ੇਤਰ ਵਿਚ ਲੰਮੇ ਸਮੇਂ ਤੋਂ ਇਮਾਨਦਾਰੀ ਨਾਲ ਸੇਵਾ ਨਿਭਾਉਣ ਸਦਕਾ ਜ਼ਿਲ੍ਹਾ ਪੱਧਰੀ ਸਮਾਗਮ ਗਣਤੰਤਰ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਵੱਲੋਂ ਸਨਮਾਨਿਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਇਨ੍ਹਾਂ ਵਲੋਂ 90 ਸਾਲ ਤੋਂ ਵੱਧ ਉਮਰ ਦੇ ਵਿਚ ਵੀ ਆਪਣੇ ਖੇਤਰ ਵਿਚ ਅਭਿਆਸ ਕਰ ਰਹੇ ਹਨ ਅਤੇ 50 ਸਾਲਾਂ ਤੋਂ ਵੱਧ ਸਮੇਂ ਤੋਂ ਅੱਜ ਸਮਾਜ ਸੇਵੀ ਵਜੋਂ ਵੀ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨਾਂ ਵੱਲੋਂ ਕੀਤੀਆਂ ਗਈ ਆਪਣੇ ਜੀਵਨ ਵਿੱਚ ਅਣਥੱਕ ਮਿਹਨਤ ਸਦਕਾ ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਐਸਐਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਅਤੇ ਭਾਗ ਸਿੰਘ ਮੈਦਾਨ ਹਾਜ਼ਰ ਸਨ।