ਸੀ ਐਮ ਦੀ ਯੋਗਸ਼ਾਲਾ ਲੋਕਾਂ ਨੂੰ ਸਿਹਤਮੰਦ ਜੀਵਨ ਜਿਊਣ ਦਾ ਸੁਨੇਹਾ ਦੇ  ਰਹੀ ਹੈ

Sorry, this news is not available in your requested language. Please see here.

ਡੇਰਾਬਸੀ, 24 ਅਪ੍ਰੈਲ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੂਰੇ ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਜੀਵਨ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁੱਖ ਮੰਤਰੀ ਦੀ ਯੋਗਸ਼ਾਲਾ ਲੋਕਾਂ ਨੂੰ ਬਿਮਾਰੀ ਮੁਕਤ ਕਰਨ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਦੇਣ ਲਈ ਪੂਰੀ ਤਰ੍ਹਾ ਯਤਨਸ਼ੀਲ ਹੈ, ਜਿਸ ਵਿੱਚ ਲੋਕਾਂ ਨੂੰ ਮੁਫ਼ਤ ਯੋਗਾ ਕਲਾਸਾਂ ਦੀ ਸਹੂਲਤ ਦਿੱਤੀ ਜਾਂਦੀ ਹੈ।

ਜ਼ਿਲ੍ਹਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਯੋਗਾ ਕਲਾਸਾਂ ਪੂਰੇ ਪੰਜਾਬ ਵਿੱਚ ਘੱਟੋ-ਘੱਟ 25 ਲੋਕਾਂ ਦੇ ਸਮੂਹ ਨਾਲ ਕਿਸੇ ਵੀ ਅਜਿਹੀ ਜਗ੍ਹਾ ‘ਤੇ ਆਯੋਜਿਤ ਕੀਤੀਆਂ ਜਾ ਰਹੀਆਂ ਹਨ, ਜਿੱਥੇ ਲੋਕ ਯੋਗਾ ਕਰਨ ਵਿੱਚ ਦਿਲਚਸਪੀ ਰੱਖਦੇ ਹਨ। ਇੰਨ੍ਹਾਂ ਕਲਾਸਾਂ ਵਿੱਚ ਮੁਫ਼ਤ ਯੋਗਾ ਟ੍ਰੇਨਰ ਪ੍ਰਦਾਨ ਕੀਤਾ ਜਾਂਦਾ ਹੈ।

ਲੋਕਾਂ ਨੂੰ ਯੋਗਾ ਸਿਖਾਉਣ ਲਈ, ਸਿਖਲਾਈ ਪ੍ਰਾਪਤ ਯੋਗਾ ਟ੍ਰੇਨਰਾਂ ਦੁਆਰਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਅਤੇ ਪੰਜਾਬ ਭਰ ਦੇ ਹਰ ਜ਼ਿਲ੍ਹੇ ਦੇ ਲੋਕ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ।  ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਲੋਕ ਉਨ੍ਹਾਂ ਦਾ ਧੰਨਵਾਦ ਕਰ ਰਹੇ ਹਨ, ਕਿ ਮੁੱਖ ਮੰਤਰੀ ਦੀ ਯੋਗਸ਼ਾਲਾ ਨੇ ਉਨ੍ਹਾਂ ਨੂੰ ਸਿਹਤਮੰਦ ਜ਼ਿੰਦਗੀ ਜਿਊਣ ਦਾ ਸਹੀ ਰਸਤਾ ਦਿਖਾਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਮਿਸ਼ਨ ਸਫਲਤਾ ਪੂਰਵਕ ਚਲ ਰਿਹਾ ਹੈ, ਜਿਸ ਦਾ ਮਿਸ਼ਨ ਹਰ ਘਰ ਵਿੱਚ ਯੋਗਾ, ਹਰ ਘਰ ਤੰਦਰੁਸਤੀ ਹੈ। ਪੰਜਾਬ ਸਰਕਾਰ ਦੀ ਇਹ ਇੱਕ ਬਹੁਤ ਵਧੀਆ ਪਹਿਲ ਹੈ।

ਯੋਗਾ ਕਲਾਸਾਂ ਵਿੱਚ ਭਾਗ ਲੈਣ ਵਾਲੇ ਭਾਗੀਦਾਰਾਂ ਦਾ ਕਹਿਣਾ ਹੈ ਕਿ ਵੱਖ ਵੱਖ ਥਾਵਾਂ ਤੇ ਚਲ ਰਹੀਆਂ ਯੋਗਸ਼ਾਲਾਵਾਂ ਵਿੱਚ ਉਹ ਯੋਗਾ ਦੇ ਨਿਰੰਤਰ ਅਭਿਆਸ ਨਾਲ ਨਿਰੋਗ ਅਤੇ ਸੁਖੀ ਜੀਵਨ ਜੀਅ ਰਹੇ ਹਨ। ਇਸ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਉਦਮ ਲਈ ਧੰਨਵਾਦੀ ਹਨ।