ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਡਿਪਟੀ ਡਾਇਰੈਕਟਰ ਸ. ਗੋਪਾਲ ਸਿੰਘ ਦਰਦੀ ਨੂੰ ਸ਼ਰਧਾਂਜਲੀਆਂ ਭੇਟ

Sorry, this news is not available in your requested language. Please see here.

ਬਰਨਾਲਾ, 13 ਜੂਨ 2021
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਡਿਪਟੀ ਡਾਇਰੈਕਟਰ ਮਰਹੂਮ ਸ. ਗੋਪਾਲ ਸਿੰਘ ਦਰਦੀ ਨਮਿੱਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਬਾਬਾ ਨਾਮਦੇਵ ਜੀ, ਕੇ ਸੀ ਰੋਡ, ਬਰਨਾਲਾ ਵਿਖੇ ਹੋਈ, ਜਿਸ ਮੌਕੇ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਸੂਚਨਾ ਤੇ ਲੋਕ ਸੰਪਰਕ ਵਿਭਾਗ ’ਚ ਵੱਖ ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਉਣ ਮਗਰੋਂ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸ. ਗੋਪਾਲ ਸਿੰਘ ਦਰਦੀ ਕਰੋਨਾ ਮਹਾਮਾਰੀ ਕਾਰਨ ਬਿਮਾਰ ਚੱਲ ਰਹੇ ਸਨ, ਜਿਨਾਂ ਦਾ ਬੀਤੀ 6 ਜੂੂਨ ਨੂੰ ਦੇਹਾਂਤ ਹੋ ਗਿਆ।
ਅੱਜ ਅੰਤਿਮ ਅਰਦਾਸ ਮੌਕੇ ਵੱਖ ਵੱਖ ਸਖ਼ਸੀਅਤਾਂ ਵੱਲੋਂ ਮਰਹੂਮ ਗੋਪਾਲ ਸਿੰਘ ਦਰਦੀ ਦੀ ਪਤਨੀ ਪ੍ਰੇਮ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਇਆ ਗਿਆ ਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਇਸ ਮੌਕੇ ਬੁਲਾਰੇ ਵਜੋਂ ਸਾਬਕਾ ਸੰਸਦ ਮੈਂਬਰ ਸ. ਰਾਜਦੇਵ ਸਿੰਘ ਖਾਲਸਾ ਨੇ ਸ. ਗੋਪਾਲ ਸਿੰਘ ਦਰਦੀ ਦੀ ਨਿਮਰਤਾ ਅਤੇ ਹਲੀਮੀ ਭਰੀ ਸ਼ਖ਼ਸੀਅਤ ਨੂੰ ਯਾਦ ਕਰਦਿਆਂ ਕਿਹਾ ਕਿ ਉਨਾਂ ਦਾ ਦੇਹਾਂਤ ਪਰਿਵਾਰਕ ਅਤੇ ਸਮਾਜਿਕ ਤੌਰ ’ਤੇ ਵੱਡਾ ਘਾਟਾ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੇ ਸ. ਦਰਦੀ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਵਿਭਾਗੀ ਤੌਰ ’ਤੇ ਸੇਵਾਵਾਂ ਨਿਭਾਉਣ ਤੋਂ ਇਲਾਵਾ ਸ. ਦਰਦੀ ਨੇ ਵੱਖ ਵੱਖ ਸੰਘਰਸ਼ਾਂ ਵਿਚ ਵੀ ਵੱਡਾ ਯੋਗਦਾਨ ਪਾਇਆ। ਉਨਾਂ ਆਖਿਆ ਕਿ ਗੋਪਾਲ ਸਿੰਘ ਦਰਦੀ ਜਿਹੀ ਨਿਮਰ ਸ਼ਖ਼ਸੀਅਤ ਨੂੰ ਭੁਲਾਇਆ ਨਹੀਂ ਜਾ ਸਕਦਾ।
ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਸੇਵਾਵਾਂ ਨਿਭਾਉਣ ਵਾਲੇ ਗਾਇਕ ਦਲਵਿੰਦਰ ਦਿਆਲਪੁਰੀ ਸਣੇ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਸ਼ੋਕ ਸੰਦੇਸ਼ ਭੇਜੇ ਗਏ ਅਤੇ ਵੱਖ ਵੱਖ ਸਮਾਜਿਕ, ਧਾਰਮਿਕ, ਸਿਆਸੀ ਸ਼ਖ਼ਸੀਅਤਾਂ, ਪ੍ਰੈਸ ਦੇ ਨੁਮਾਇੰਦਿਆਂ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਤੇ ਮੌਜੂਦਾ ਅਧਿਕਾਰੀਆਂ ਤੇ ਸਟਾਫ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।