ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸਾਲਾਨਾ ਸ਼ਹੀਦੀ ਜੋੜ ਮੇਲ ‘ਤੇ ਆਧੁਨਿਕ ਉਪਕਰਨ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਨੂੰ ਸੇਵਾ ਹਿਤ ਭੇਟ

Sorry, this news is not available in your requested language. Please see here.

ਸ਼੍ਰੀ ਚਮਕੌਰ ਸਾਹਿਬ, 22 ਦਸੰਬਰ 2023
ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਵੱਲੋਂ ਸਾਲਾਨਾ ਸ਼ਹੀਦੀ ਜੋੜ ਮੇਲ ਉਤੇ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸਾਹਿਬ ਲਈ ਲਗਾਏ ਗਏ ਉਪਕਰਨ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਨੂੰ ਸੇਵਾ ਹਿਤ ਭੇਟ ਕੀਤੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਦੇ ਪੰਜ ਗੁਰਦੁਆਰਿਆਂ ਸਾਹਿਬ ਜਿਸ ਵਿਚ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ਼੍ਰੀ ਗੜੀ ਸਾਹਿਬ, ਗੁਰਦੁਆਰਾ ਸ਼੍ਰੀ ਤਾੜੀ ਸਾਹਿਬ, ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਦੇ ਵਿੱਚ ਮਨਮੋਹਕ ਦਿੱਖ ਲਈ ਲਾਈਟਾਂ ਲਗਾਈਆਂ ਗਈਆਂ ਹਨ, ਜਿਨ੍ਹਾ ਦੀ ਕੀਮਤ ਲਗਭਗ 2.64 ਕਰੋੜ ਰੁਪਏ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜ ਗੁਰਦੁਆਰਿਆਂ ਸਾਹਿਬ ਦੇ ਲਈ ਸੋਲਰ ਪਲਾਂਟ ਵੀ ਲਗਾਏ ਗਏ ਹਨ ਜਿਨ੍ਹਾਂ ਦੀ ਕੀਮਤ ਲਗਭਗ 31.96 ਲੱਖ ਰੁਪਏ ਹੈ।
ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਚ ਲੰਗਰ ਦੇ ਲਈ ਰਸੋਈ ਵਿੱਚ ਵਰਤੇ ਜਾਣ ਵਾਲੇ ਉਪਕਰਨ ਜਿਵੇਂ ਕਿ ਆਟਾ ਗੁੰਨਣ ਵਾਲੀ ਮਸ਼ੀਨ, ਰੋਟੀ ਬਣਾਉਣ ਵਾਲੀਆਂ ਮਸ਼ੀਨਾਂ, ਕੁਕਿੰਗ ਕਰਨ ਵਾਲੇ ਬਰਤਨ, ਬਰਤਨ ਧੋਣ ਦੀਆਂ ਮਸ਼ੀਨਾਂ ਜਿਨ੍ਹਾ ਦੀ ਕੀਮਤ ਲਗਭਗ 61.82 ਲੱਖ ਰੁਪਏ ਹੈ, ਗੁਰਦਵਾਰਾ ਸਾਹਿਬ ਨੂੰ ਸੇਵਾ ਹਿਤ ਭੇਟ ਕੀਤੇ।
ਇਸ ਮੌਕੇ ਐਡੀਸ਼ਨਲ ਡਾਇਰੇਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਰਾਕੇਸ਼ ਕੁਮਾਰ ਪੋਪਲੀ, ਐਸ.ਏ ਭੁਪਿੰਦਰ ਸਿੰਘ ਚਾਨਾ, ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਹਿਬਾਨ, ਅਤੇ ਪਾਰਟੀ ਆਗੂ ਹਾਜ਼ਰ ਸਨ।