ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਲੇਖ ਮੁਕਾਬਲੇ

Sorry, this news is not available in your requested language. Please see here.

ਬਰਨਾਲਾ, 27 ਮਈ 2021
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਜਾਣਕਾਰੀ ਦੇਣ ਦੇ ਮਨੋਰਥ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਆਨਲਾਈਨ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ।
ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਅਤੇ ਮੁਕਾਬਲਿਆਂ ਦੇ ਨੋਡਲ ਅਫਸਰ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਜ਼ਿਲੇ ਦੇ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਦਰਸ਼ਨ ਅਤੇ ਬਾਣੀ ਨਾਲ ਸਬੰਧਿਤ ਆਨਲਾਈਨ ਲੇਖ ਮੁਕਾਬਲਿਆਂ ਵਿੱਚ ਭਾਗ ਲਿਆ ਜਾ ਰਿਹਾ ਹੈ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਅਨੁਸਾਰ ਜੀਵਨ ਬਤੀਤ ਕਰਨ ਦੀ ਸੋਝੀ ਦੇਣ ਅਤੇ ਵਿਰਸੇ ਨਾਲ ਜੋੜਨ ਵਿੱਚ ਇਨਾਂ ਮੁਕਾਬਲਿਆਂ ਦਾ ਵੱਡਾ ਯੋਗਦਾਨ ਹੈ।
ਮੁਕਾਬਲਿਆਂ ਦੇ ਸਹਾਇਕ ਨੋਡਲ ਅਫਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਨਾਲ ਸਬੰਧਿਤ ਆਨਲਾਈਨ ਲੇਖ ਮੁਕਾਬਲਿਆਂ ਪ੍ਰਤੀ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਮੌਲਿਕ ਲਿਖਤ ’ਤੇ ਆਧਾਰਿਤ ਲੇਖ ਨੂੰ ਪੀਡੀਐਫ ਦੇ ਰੂਪ ਵਿੱਚ ਅਧਿਆਪਕਾਂ ਤੱਕ ਪਹੁੰਚਾਇਆ ਜਾਂਦਾ ਹੈ।  ਸਰਕਾਰੀ ਮਿਡਲ ਸਕੂਲ ਖਿਆਲੀ ਦੇ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਉਨਾਂ ਦੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਬਹੁਤ ਉਤਸ਼ਾਹ ਨਾਲ ਮੁਕਾਬਲਿਆਂ ਵਿੱਚ ਸ਼ਿਰਕਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਲੇਖ ਮੁਕਾਬਲੇ ਵਿੱਚੋਂ ਸਕੂਲ ਪੱਧਰ ’ਤੇ ਵਿਦਿਆਰਥਣ ਮਨਪ੍ਰੀਤ ਕੌਰ ਪਹਿਲੇ, ਹਰਮਨਪ੍ਰੀਤ ਕੌਰ ਦੂਜੇ ਤੇ ਜਸ਼ਨਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ।