ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ, ਕਵਿਤਾ ਉਚਾਰਨ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ

tarantaran

Sorry, this news is not available in your requested language. Please see here.

ਤਰਨ ਤਾਰਨ 25 ਅਗਸਤ:
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ `ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ `ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਕਵਿਤਾ ਉਚਾਰਨ ਪ੍ਰਤੀਯੋਗਤਾ ਦੇ ਜਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਹਨ।
ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ `ਚ ਚੱਲ ਰਹੇ ਕਵਿਤਾ ਮੁਕਾਬਲਿਆਂ ਤਰਨ ਤਾਰਨ ਵਿਚ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਤੇ ਫਲਸਫੇ ਨਾਲ ਸਬੰਧਤ ਕਵਿਤਾਵਾਂ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ `ਚ ਹਿੱਸਾ ਲਿਆ।
ਜ਼ਿਲ੍ਹਾ ਸਿੱਖਿਆ ਅਫਸਰ(ਸੈ) ਸ੍ਰ ਸਤਨਾਮ ਸਿੰਘ ਬਾਠ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ) ਕਮ ਨੋਡਲ ਅਫ਼ਸਰ ਸ੍ਰ ਹਰਪਾਲ ਸਿੰਘ ਸੰਧਾਵਾਲੀਆ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਸੈਕੰਡਰੀ ਵਰਗ ਦੇ ਜਿਲ੍ਹਾ ਪੱਧਰੀ ਕਵਿਤਾ ਮੁਕਾਬਲੇ `ਚ ਪ੍ਰਿਯੰਕਾ ਪੁੱਤਰੀ ਰੋਹਿਤਾਸ਼ ਕੁਮਾਰ ਸਹਸ ਗੋਹਲਵੜ ਨੇ ਪਹਿਲਾ, ਕਮਲਦੀਪ ਕੌਰ ਪੁੱਤਰੀ ਮੰਗਲ ਸਿੰਘ ਸਸਸ ਰਟੌਲ ਨੇ ਦੂਸਰਾ ਤੇ ਦਵਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਸਸਸ ਵਲਟੋਹਾ ਮੁੰਡੇ ਨੇ ਤੀਸਰਾ, ਮਿਡਲ ਵਿੰਗ ਦੇ ਮੁਕਾਬਲੇ `ਚ ਯੁਵਰਾਜ ਸਿੰਘ ਪੁੱਤਰ ਸਤਪਾਲ ਸਿੰਘ ਸਸਸ ਮੀਆਂਵਿੰਡ ਨੇ ਪਹਿਲਾ,ਨਵਨੀਤ ਕੌਰ ਪੁੱਤਰੀ ਕੁਲਵੰਤ ਸਿੰਘ ਸਸਸ ਝਬਾਲ ਨੇ ਦੂਸਰਾ ਤੇ ਸੰਦੀਪ ਕੌਰ ਪੁੱਤਰੀ ਸਤਨਾਮ ਸਿੰਘ ਸਹਸ ਪੰਜਵੜ ਨੇ ਤੀਸਰਾ, ਪ੍ਰਾਇਮਰੀ ਵਰਗ ਦੇ ਮੁਕਾਬਲੇ `ਚ ਮਨਪ੍ਰੀਤ ਕੌਰ ਪੁੱਤਰੀ ਸੁਖਜਿੰਦਰ ਸਿੰਘ ਸ ਐ ਸ ਕੰ ਫ਼ਤਿਆਬਾਦ ਨੇ ਪਹਿਲਾ, ਨਵਦੀਪ ਕੌਰ ਪੁੱਤਰੀ ਮਨਜੀਤ ਸਿੰਘ ਸ ਐ ਸ ਪਹੁਵਿੰਡ ਨੇ ਦੂਸਰਾ ਤੇ ਗੁਰਇਕਬਾਲ ਸਿੰਘ ਪੁੱਤਰ ਜਤਿੰਦਰ ਸਿੰਘ ਸ ਐ ਸ ਜਵੰਦਪੁਰ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ `ਚ ਅਰਸ਼ਦੀਪ ਕੌਰ ਪੁੱਤਰੀ ਹਰਜਿੰਦਰ ਸਿੰਘ ਸਸਸ ਬ੍ਰਹਮਪੁਰਾ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਮੌਕੇ ਜਿਲ੍ਹਾ ਨੋਡਲ ਅਫਸਰ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ `ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ ਹੈ।