ਫਾਜਿਲਕਾ, 27 ਨਵੰਬਰ:
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫਾਜਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜਿਲਕਾ ਦੇ ਸਿੰਘ ਸਭਾ ਗੁਰਦੁਆਰੇ ਵਿਖੇ ਆਪਣੇ ਪਰਿਵਾਰ ਸਮੇਤ ਮੱਥਾ ਟੇਕਿਆ ਗਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਤਿੰਨ ਸਿੱਖਿਆਵਾਂ (ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ) ‘ਤੇ ਚੱਲਣ ਦਾ ਸ਼ਰਧਾਲੂਆ ਨੂੰ ਸੰਦੇਸ਼ ਦਿੱਤਾ ਗਿਆ।ਉਥੇ ਹੀ ਸਮੂਹ ਧਰਮਾਂ ਦੇ ਲੋਕਾਂ ਨੂੰ ਆਪਸ ਵਿੱਚ ਮਿਲ ਕੇ ਦੇਸ਼ ਅਤੇ ਜਿਲ੍ਹੇ ਨੂੰ ਅੱਗੇ ਵਧਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜੋ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਗੁਰੁਦੁਅਰਾ ਸਾਹਿਬ ਵਿਖੇ ਹਾਜਰੀ ਲਗਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਜਿਸ ਲਈ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ। ਉਨ੍ਹਾ ਨੇ ਜਿਲ੍ਹਾਂ ਵਾਸੀਆ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਤਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ।
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਸਮੂਹ ਸੰਗਤ ਨੂੰ ਜਿਥੇ ਗੁਰਬਾਣੀ ਨਾਲ ਜੋੜਿਆ ਗਿਆ ਉਥੇ ਹੀ ਕੀਰਤਨੀ ਜੱਥੇ ਵੱਲੋਂ ਕੀਰਤਨ ਕਰਕੇ ਸੰਗਤਾ ਨੂੰ ਨਿਹਾਲ ਕੀਤਾ ਗਿਆ।

हिंदी






