ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਹੋਈ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

Sorry, this news is not available in your requested language. Please see here.

ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਹੋਣਗੇ ਜ਼ਿਲਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ
ਤਰਨ ਤਾਰਨ, 25 ਜਨਵਰੀ :
ਜ਼ਿਲਾ ਪੱਧਰ ‘ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਗਰਾਊਂਡ ਵਿਖੇ ਕਰਵਾਈ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਤਿਰੰਗਾ ਝੰਡਾ ਲਹਿਰਾ ਕੇ ਰਿਹਰਸਲ ਦਾ ਅਗਾਜ਼ ਕੀਤਾ।ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਮਨ ਐੱਚ. ਨਿੰਬਾਲੇ , ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਉਹਨਾਂ ਦੇ ਨਾਲ ਹਾਜ਼ਰ ਸਨ।ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਉਨ੍ਹਾਂ ਨੇ ਪ੍ਰੇਡ ਤੋਂ ਸਲਾਮੀ ਲਈ।
26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਗਰਾਊਂਡ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਅੱਜ ਦੀ ਰਿਹਸਲ ਦੌਰਾਨ ਪਰੇਡ ਦੀ ਅਗਵਾਈ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਸ੍ਰੀ ਰਮਨਜੀਤ ਸਿੰਘ ਭੁੱਲਰ ਨੇ ਕੀਤੀ, ਜਦ ਕਿ ਪਰੇਡ ਵਿਚ ਪੰਜਾਬ ਪੁਲਿਸ ਅਤੇ ਪੰਜਾਬ ਮਹਿਲਾ ਪੁਲਿਸ ਨੇ ਭਾਗ ਲਿਆ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਦੀ ਸਫਲਤਾ ਲਈ ਬੈਠਕ ਵੀ ਕੀਤੀ ਗਈ।ਇਸ ਮੌਕੇ ਸਿਵਲ ਸਰਜਨ ਡਾ. ਰੋਹਿਤ ਮਹਿਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਨੰਦਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।