ਹਰਭਜਨ ਸਿੰਘ ਈ ਟੀ ਓ ਵੱਲੋਂ ‘ਵਿਸ਼ਾਲ ਤੀਰਥ ਯਾਤਰਾ’ ਦਾ ਅੰਮਿ੍ਤਸਰ ਪੁੱਜਣ ਉਤੇ ਸਵਾਗਤ

Sorry, this news is not available in your requested language. Please see here.

ਹਰਭਜਨ ਸਿੰਘ ਈ ਟੀ ਓ ਵੱਲੋਂ ‘ਵਿਸ਼ਾਲ ਤੀਰਥ ਯਾਤਰਾ’ ਦਾ ਅੰਮਿ੍ਤਸਰ ਪੁੱਜਣ ਉਤੇ ਸਵਾਗਤ
—-ਭਗਵੰਤ ਮਾਨ ਦੀ ਸਰਕਾਰ ਕਮਜ਼ੋਰ ਵਰਗਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਈ ਟੀ ਓ

ਅੰਮਿ੍ਤਸਰ, 1 ਅਕਤੂਬਰ :

ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਲੰਧਰ ਤੋਂ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ ‘ਵਿਸ਼ਾਲ ਤੀਰਥ ਯਾਤਰਾ’ ਦੇ ਅੰਮਿ੍ਤਸਰ ਪੁੱਜਣ ਮੌਕੇ ਸਵਾਗਤ ਕਰਦਿਆਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ।

ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਅਯੋਜਿਤ ਇਸ ਯਾਤਰਾ ਵਿਚ ਆਪਣੇ ਸੰਬੋਧਨ ਦੌਰਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਇਸ ਪਵਿੱਤਰ ਮੌਕੇ ਸਾਨੂੰ ਸਾਰੇ ਬੱਚਿਆਂ ਨੂੰ ਸਿੱਖਿਆ ਦੇਣੀ ਯਕੀਨੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ, ਜੋ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ਸ੍ਰੀ ਪਰਗਟ ਨਾਥ, ਸੰਤ ਨਿਰਮਲ ਦਾਸ ਬਾਬੇ ਜੌੜੇ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਵੀ ਮੌਜੂਦ ਸਨ। ਇਸ ਮੌਕੇ  ਤੀਰਥ ਯਾਤਰਾ ਵਿੱਚ ਬੱਸਾਂ, ਕਾਰਾਂ ਅਤੇ ਹੋਰ ਵਾਹਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਿਲ ਹੋਏ।