ਹਰ ਜ਼ਿੰਮੇਵਾਰ ਨਾਗਰਿਕ ਨੂੰ ਭ੍ਰਿਸ਼ਟਾਚਾਰ ਵਿਰੁੱਧ ਅੱਗੇ ਆਉਣ ਦੀ ਲੋੜ : ਵਰਿੰਦਰ ਟਿਵਾਣਾ

Sorry, this news is not available in your requested language. Please see here.

ਪਟਿਆਲਾ, 4 ਨਵੰਬਰ:
ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਯੂਥ ਕਲੱਬਾਂ ਦੇ ਸਹਿਯੋਗ ਨਾਲ ਭ੍ਰਿਸ਼ਟਾਚਾਰ ਵਿਰੋਧ ਮਨਾਏ ਜਾ ਰਹੇ ਜਾਗਰੂਕਤਾ ਹਫ਼ਤੇ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੌਰਾਨ ਸੰਬੋਧਨ ਕਰਦਿਆ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਹਰ ਜ਼ਿੰਮੇਵਾਰ ਨਾਗਰਿਕ ਨੂੰ ਭ੍ਰਿਸ਼ਟਾਚਾਰ ਵਿਰੁੱਧ ਅੱਗੇ ਆਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਨੂੰ ਤੇਜ਼ ਕਰਨ ਲਈ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਅੱਜ ਦਾ ਯੁੱਗ ਕੰਪਿਊਟਰ ਦਾ ਯੁੱਗ ਹੈ ਅਤੇ ਅਸੀਂ ਨਵੀਂ ਟੈਕਨਾਲੋਜੀ ਦੀ ਮਦਦ ਨਾਲ ਘਰ ਬੈਠੇ ਹੀ ਸਰਕਾਰੀ ਅਤੇ ਗੈਰਸਰਕਾਰੀ ਤੰਤਰ ‘ਤੇ ਨਿਗਾਹ ਰੱਖ ਸਕਦੇ ਹਾਂ।
ਇਸ ਮੌਕੇ ਯੂਥ ਫੈਡਰੇਸ਼ਨ ਆਫ਼ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਵੈਲਫੇਅਰ ਯੂਥ ਕਲੱਬ ਦੀਪ ਨਗਰ, ਨਹਿਰੂ ਯੁਵਾ ਕੇਂਦਰ ਦੇ ਨੁਮਾਇੰਦਿਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਫੈਲਾਉਣ ਦੀ ਸਹੁੰ ਖਾਂਦੀ।
ਪ੍ਰੋਗਰਾਮ ਦੌਰਾਨ ਐਸ.ਓ. ਅਮਿਤ ਕੁਮਾਰ, ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ,ਨਵਜੋਤ ਸਿੰਘ, ਹਰਕੰਵਲ ਗਰੇਵਾਲ, ਹਰਦੀਪ ਹੈਰੀ ਮੌਜੂਦ ਸਨ।