ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ

Sorry, this news is not available in your requested language. Please see here.

ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ, ਮੈਡੀਕਲ ਸਟੋਰਾਂ, ਲੈਬਜ਼ ਤੇ ਨਰਸਿੰਗ ਕਾਲਜ ‘ਚ ਕੀਤਾ ਡੇਂਗੂ ਸਰਵੇ
ਰੂਪਨਗਰ, 06 ਜੂਨ 2025
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਜ਼ਿਲਾ ਰੂਪਨਗਰ ਦੇ ਸਿਵਲ ਸਰਜਨ ਡਾ. ਸਵਪਨਜੀਤ ਕੌਰ ਦੀ ਰਹਿਨੁਮਾਈ ਤੇ ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਜਤਿੰਦਰ ਕੌਰ ਦੀ ਅਗਵਾਈ ਹੇਠ ਸਰਕਰੀ ਤੇ ਪ੍ਰਾਈਵੇਟ ਹਸਪਤਾਲਾਂ, ਮੈਡੀਕਲ ਸਟੋਰਾਂ, ਲੈਬਜ਼ ਅਤੇ ਨਰਸਿੰਗ ਕਾਲਜ ਦਾ ਡੇਂਗੂ ਸਰਵੇ ਕੀਤਾ ਗਿਆ।
ਸਿਹਤ ਵਿਭਾਗ ਦੇ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵੱਲੋਂ ਐਂਟੀ ਡੇਂਗੂ ਮੁਹਿੰਮ ਤਹਿਤ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਦੇ ਮੰਤਵ ਨਾਲ ਇਸ ਸਰਵੇ ਦੌਰਾਨ ਇਨ੍ਹਾਂ ਸੰਸਥਾਵਾਂ ਦੇ ਕੂਲਰ, ਗਮਲੇ, ਫਰਿਜ਼ ਆਦਿ ਚੈੱਕ ਕੀਤੇ ਗਏ। ਚੈਕਿੰਗ ਦੌਰਾਨ ਮਿਲੇ ਲਾਰਵੇਂ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ।
ਇਸ ਦੌਰਾਨ ਸਿਹਤ ਵਿਭਾਗ ਦੇ ਮੈਡੀਕਲ ਸਟਾਫ਼ ਨੇ ਡੇਂਗੂ ਦੀ ਬਿਮਾਰੀ ਦੇ ਚਿੰਨ੍ਹ, ਲੱਛਣ, ਇਲਾਜ਼ ਅਤੇ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ਼ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
ਇਸ ਮੌਕੇ ਸਿਹਤ ਵਿਭਾਗ ਦੀ ਟੀਮ ਏਐਮਓ ਦਲਬੀਰ ਸਿੰਘ, ਜਸਪਾਲ ਸਿੰਘ, ਐਸਆਈ ਰਣਜੀਤ ਸਿੰਘ, ਲਖਵੀਰ ਸਿੰਘ, ਮੇਲ ਵਰਕਰ ਰਜਿੰਦਰ ਸਿੰਘ, ਹਰਦੀਪ ਸਿੰਘ, ਗਗਨਦੀਪ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ, ਤੇਜਿੰਦਰ ਸਿੰਘ, ਸੁਖਜਿੰਦਰ ਸਿੰਘ, ਇਨਸੇਕਟ ਕੁਲੈਕਟਰ ਦਵਿੰਦਰ ਸਿੰਘ, ਕਮੇਟੀ ਦਫ਼ਤਰ ਤੋਂ ਕੁਲਵਰਨ ਸਿੰਘ, ਸਚਿਨ ਕੁਮਾਰ, ਲਖਵੀਰ ਸਿੰਘ ਅਤੇ ਨਰਸਿੰਗ ਦੇ ਵਿਦਿਆਰਥੀ ਹਾਜ਼ਰ ਸੀ।