ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪਿੰਡ ਸਾਲਾਪੁਰ ਵਿਖੇ ਜਨ ਸੁਨਾਵੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆ

Sorry, this news is not available in your requested language. Please see here.

ਸ਼੍ਰੀ ਚਮਕੌਰ ਸਾਹਿਬ, 2 ਨਵੰਬਰ:

ਪੰਜਾਬ ਸਰਕਾਰ ਦੀਆਂ ਹਦਾਇਤਾਂ ਉਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਪਿੰਡ ਪੱਧਰ ’ਤੇ ਲੋਕ ਸਮੱਸਿਆਵਾਂ ਦੇ ਹੱਲ ਲਈ ‘ਜਨ ਸੁਨਾਵੀ ਕੈਂਪਾਂ’ ਦਾ ਆਯੋਜਨ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਸਾਲਾਪੁਰ ਵਿਖੇ ਕੈਂਪ ਲਗਾ ਕੇ ਪਿੰਡ ਬਾਲ ਸੰਡਾ, ਦੁਲਚੀ ਮਾਜਰਾ ਅਤੇ ਸਾਲਾਪੁਰ ਦੀਆਂ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

ਇਸ ਕੈਂਪ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਮੁੱਢਲੀਆਂ ਸਹੂਲਤਾਂ ਦਾ ਉਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਜਿਸ ਵਿਚ ਸਿਹਤ, ਸਿੱਖਿਆ ਅਤੇ ਰੁਜ਼ਗਾਰ ਸ਼ਾਮਿਲ ਹਨ। ਉਨ੍ਹਾ ਕਿਹਾ ਕਿ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪਿੰਡਾਂ ਵਿੱਚ ਜਾ ਕੇ ਵਿਸ਼ੇਸ਼ ਜਨ ਸੁਨਾਵੀ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ ਜੋ ਆਪਣੇ ਪਿੰਡਾਂ ਤੋਂ ਦੂਰ ਸ਼ਹਿਰਾਂ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾ ਸਕਦੇ ਸਨ, ਇਨ੍ਹਾਂ ਕੈਂਪਾਂ ਦਾ ਲੋਕਾਂ ਵੱਲੋਂ ਭਰਪੂਰ ਲਾਭ ਉਠਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਹਨ ਅਤੇ ਬਿਨ੍ਹਾਂ ਕਿਸੇ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਲੋਕਾਂ ਦੀਆਂ ਜੋ ਵੀ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ ਉਨ੍ਹਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਵੀ ਕੀਤਾ ਜਾਂਦਾ ਹੈ।

ਕੈਂਪ ਦੌਰਾਨ ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤ ਮੈਂਬਰਾਂ ਨੇ ਆਪਣੇ-ਆਪਣੇ ਪਿੰਡ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਿਆ। ਜਿਸ ਵਿਚ ਸੜਕਾਂ, ਨਾਲ਼ੀਆਂ, ਸੀਵਰੇਜ਼, ਅਤੇ ਪੀਣ ਵਾਲ਼ੇ ਪਾਣੀ ਦੀ ਸਮੱਸਿਆਵਾਂ ਦੀ ਸੁਨਾਵੀ ਕੀਤੀ ਗਈ ਪੈਨਸ਼ਨ ਵਿਭਾਗ ਦੇ ਕੰਮਾਂ ਸਬੰਧੀ ਲੋਕਾਂ ਵੱਲੋਂ ਆਏ ਮਸਲਿਆਂ ਦਾ ਹੱਲ ਕੀਤਾ ਗਿਆ ਅਤੇ ਹੋਰ ਬਕਾਇਆ ਦਰਖ਼ਾਸਤਾਂ ਦਾ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ।

ਇਸ ਮੌਕੇ ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ, ਬੀ.ਡੀ.ਪੀ.ਓ ਰੋਪੜ ਸਮਰੀਤਾ, ਚੇਅਰਮੈਨ ਮਾਰਕਿਟ ਕਮੇਟੀ ਐਨ.ਪੀ. ਰਾਣਾ, ਸੀਨੀਅਰ ਆਗੂ ਮਨਜੀਤ ਸਿੰਘ, ਬਲਾਕ ਪ੍ਰਧਾਨ ਚੇੜੀਆ ਬਲਵਿੰਦਰ ਸਿੰਘ, ਬਲਾਕ ਪ੍ਰਧਾਨ ਲਖਵਿੰਦਰ ਸਿੰਘ, ਬਲਾਕ ਪ੍ਰਧਾਨ ਸੁਰਤਾਪੁਰ ਕੁਲਵੰਤ ਸਿੰਘ, ਦਵਿੰਦਰ ਸਿੰਘ ਸੁਰਤਾਪੁਰ ਅਤੇ ਸਮੂਹ ਵਿਭਾਗਾਂ ਤੋਂ ਸੀਨੀਅਰ ਅਧਿਕਾਰੀ ਹਾਜ਼ਰ ਸਨ।