ਹਲਕਾ 19 ਅੰਮ੍ਰਿਤਸਰ ਦੱਖਣੀ ਵਿੱਚ ਮਨਾਇਆ ਗਿਆ ਵੋਟਰ ਦਿਵਸ

Sorry, this news is not available in your requested language. Please see here.

ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੋ – ਵਧੀਕ ਕਮਿਸ਼ਨਰ ਨਗਰ ਨਿਗਮ

ਅੰਮ੍ਰਿਤਸਰ,  25 ਜਨਵਰੀ 2025

ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਆਦੇਸ਼ਾਂ ਤਹਿਤ ਹਲਕਾ 19 ਅੰਮ੍ਰਿਤਸਰ ਦੱਖਣੀ ਵਿੱਚ ਵੋਟਰ ਦਿਵਸ ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਮਨਾਇਆ ਗਿਆ
ਪ੍ਰੋਗਰਾਮ ਦੇ ਸ਼ੁਰੂਆਤ ਤੋਂ ਪਹਿਲਾਂ ਬੱਚਿਆਂ ਨੇ ਹਿਊਮਨ ਚੈਨ ਬਣਾਈਇਸ ਤੋਂ ਬਾਅਦ ਪ੍ਰਿੰਸੀਪਲ ਮੈਡਮ ਗੁਰਪ੍ਰੀਤਕੌਰ ਨੇ ਆਏ  ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਬੱਚਿਆਂ ਨੇ ਵੋਟਰ ਦਿਵਸ ਨਾਲ ਸਬੰਧਤ ਭਾਸ਼ਣ ਦਿੱਤੇਸਕਿੱਟਾਂ ਪੇਸ਼ ਕੀਤੀਆਂਵੋਟਾਂ ਨਾਲ ਸਬੰਧਤ ਬੋਲੀਆਂ ਨਾਲ ਗਿੱਧੇਭੰਗੜੇ ਦਾ ਪ੍ਰੋਗਰਾਮ ਕੀਤਾ ਗਿਆ
ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ  ਸੰਬੋਧਨ ਕਰਦਿਆਂ ਵੋਟਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਤੇ ਵੋਟਰ ਦਿਵਸ ਤੇ ਵੋਟ ਪਾਉਣ ਦਾ ਪ੍ਰਣ ਕਰਵਾਇਆ ਉਨਾਂ ਕਿਹਾ ਕਿ 18 ਸਾਲ ਦੀ ਉਮਰ ਹੋਣ ਤੇ ਹਰੇਕ ਵਿਦਿਆਰਥੀ ਆਪਣਾ ਵੋਟ ਜ਼ਰੂਰ ਬਣਾਵੇ ਉਨਾਂ ਦੱਸਿਆ ਕਿ ਵੋਟ ਪਾਉਣ ਦਾ ਹੱਕ ਸਾਨੂੰ ਸੰਵਿਧਾਨ ਨੇ ਦਿੱਤਾ ਹੋਇਆ ਹੈ ਹਰੇਕ ਵਿਅਕਤੀ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ
ਇਸ ਮੌਕੇ ਇਲੈਕਸ਼ਨ ਇੰਚਾਰਜ ਸੰਜੀਵ ਕਾਲੀਆ ਨੇ ਵੋਟਰ ਪ੍ਰਣ ਦੀ ਸਹੁੰ ਚੁਕਾਈਇਸ ਮੌਕੇ ਨੋਡਲ ਅਫ਼ਸਰ ਮੈਡਮ ਮੋਨਿਕਾ ਨੇ ਆਏ ਮਹਿਮਾਨਾਂ ਅਤੇ ਬੱਚਿਆਂ ਦਾ ਧੰਨਵਾਦ ਕੀਤਾ
ਇਸ ਮੌਕੇ ਵਧੀਕ ਕਮਿਸ਼ਨਰ ਦੁਆਰਾ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਪ੍ਰੋਗਰਾਮ ਦੇ ਅਖੀਰ ਵਿੱਚ ਰੰਗੋਲੀ ਅਤੇ ਮਹਿੰਦੀ ਮੁਕਾਬਲੇ ਵੀ ਕਰਵਾਏ ਗਏ  ਅਤੇ ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਹੋਈ
ਇਸ ਮੌਕੇ ਪ੍ਰਿੰਸੀਪਲ ਸੁਰਿੰਦਰ ਕੌਰਪ੍ਰਿੰਸੀਪਲ ਪਰਵਿੰਦਰ ਸਿੰਘਰਾਜਵਿੰਦਰ ਸਿੰਘ ਇਲੈਕਸ਼ਨ ਕਾਨੂੰਨਗੋਬਲਜਿੰਦਰ ਸਿੰਘ ਏਈਬਲਵੰਤ ਰਾਏਜਸਬੀਰ ਸਿੰਘ ਅਤੇ ਪ੍ਰਦੀਪ ਕਾਲੀਆ ਅਤੇ ਕਾਫ਼ੀ ਗਿਣਤੀ ਵਿੱਚ ਬੱਚੇ ਹਾਜ਼ਰ ਸਨ