ਹਲ਼ਕਾ ਵਿਧਾਇਕ ਵੱਲੋਂ ਸ਼ਹਿਰ ‘ਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ 

Sorry, this news is not available in your requested language. Please see here.

ਹਲ਼ਕਾ ਵਿਧਾਇਕ ਵੱਲੋਂ ਸ਼ਹਿਰ ‘ਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ 
— ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
— ਸਰਕਾਰੀ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਦੀਆਂ ਵੀ ਦਿੱਤੀਆਂ ਹਦਾਇਤਾਂ
ਰੂਪਨਗਰ, 06 ਅਕਤੂਬਰ
ਹਲ਼ਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਸ਼ਹਿਰ ‘ਚ ਚਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਚੱਢਾ ਵਲੋਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਵੱਖ-ਵੱਖ ਸਕੀਮਾਂ ਤੇ ਪ੍ਰੋਜੈਕਟਾਂ ਸਬੰਧੀ ਸਮੀਖਿਆ ਕੀਤੀ ਤੇ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਉਣ ਲਈ ਕਿਹਾ।
ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਵਿਕਾਸ ਦੇ ਕੰਮਾਂ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਪ੍ਰੋਗਰਾਮਾਂ ਤੇ ਸਕੀਮਾਂ ਦਾ ਵੀ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਪੀਣ ਵਾਲੇ ਪਾਣੀ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਹੱਲ ਪਹਿਲਾ ਦੇ ਅਧਾਰ ਉੱਤੇ ਕਰਨ ਲਈ ਆਦੇਸ਼ ਦਿੱਤੇ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਆਮ ਜਨਤਾ ਨੂੰ ਸਰਕਾਰੀ ਦਫਤਰਾਂ ਵਿਚ ਖੱਜਲ-ਖੁਆਰ ਨਾ ਹੋਣਾ ਪਵੇ ਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਜਾਣ ਕੇ ਉਹਨਾਂ ਦਾ ਹੱਲ ਕੀਤਾ ਜਾਵੇ।
ਵਿਧਾਇਕ ਚੱਢਾ ਵੱਲੋਂ ਸ਼ਹਿਰ ਦੀਆਂ ਸਮੱਸਿਆਵਾਂ ਜਿਵੇਂ ਬਰਸਾਤੀ ਪਾਣੀ ਦਾ ਹੱਲ, ਪਾਰਕਿੰਗ ਦੀ ਸਮੱਸਿਆਂ ਦਾ ਹੱਲ, ਆਦਿ ਨੂੰ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਟਿਊਬਵੈੱਲ ਵੀ ਜਲਦੀ ਤੋਂ ਜਲਦੀ  ਲਗਾਇਆ ਜਾਵੇਗਾ
ਉਨ੍ਹਾਂ ਕਾਰਜ ਸਾਧਕ ਅਫਸਰ ਰੂਪਨਗਰ ਨੂੰ ਹਦਾਇਤ ਕਰਦਿਆਂ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਕਰਵਾਉਂਣ ਲਈ ਐਸਟੀਮੇਟ ਬਣਾ ਕੇ ਦੇਣ, ਸ਼ਹਿਰ ਦੀਆਂ ਪਾਰਕਾਂ ਦੀ ਸਾਫ਼ ਸਫ਼ਾਈ ਕਰਵਾਉਂਣ ਤੇ ਉਹਨਾਂ ਚ ਮਾਲੀਆਂ ਦਾ ਪ੍ਰਬੰਧ ਕਰਨ ਤੇ ਹੋਰ ਵਿਕਾਸ ਕਾਰਜਾਂ ਦੀ ਉਚੇਚੇ ਤੌਰ ਉੱਤੇ ਸਮੀਖਿਆ ਕੀਤੀ ਤੇ ਹੱਲ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
ਇਸ ਮੀਟਿੰਗ ਵਿੱਚ ਐਸਡੀਐਮ ਰੂਪਨਗਰ ਸ. ਹਰਬੰਸ ਸਿੰਘ, ਤਹਿਸੀਲਦਾਰ ਸ. ਜਸਪ੍ਰੀਤ ਸਿੰਘ, ਐਕਸੀਅਨ ਪੀਡਬਲਿਯੂਡੀ ਸ਼੍ਰੀ ਦਵਿੰਦਰ ਬਜਾਜ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀਮਤੀ ਕੰਵਲਦੀਪ ਕੌਰ, ਕਾਰਜ ਸਾਧਕ ਅਫਸਰ ਸ.ਅਮਨਦੀਪ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।