ਜ਼ਿਲਾ ਵਾਸੀ ਕੋਰੋਨਾ ਵਾਇ੍ਰਸ ਬਿਮਾਰੀ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਕੋਵਿਡ-19 ਵਿਰੁੱਧ ਵੈਕਸੀਨ ਆਉਣ ਤਕ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ
ਗੁਰਦਾਸਪੁਰ, 10 ਦਸੰਬਰ  ( ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨਾਂ ਚਿਰ ਤਕ ਕੋਵਿਡ-19 ਵਿਰੁੱਧ ਵੈਕਸੀਨ ਨਹੀਂ ਆ ਜਾਂਦੀ ਉਨਾਂ ਚਿਰ ਤਕ ਸੁਚੇਤ ਰਹਿ ਕੇ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਮਾਸਕ ਲਾਜ਼ਮੀ ਤੋਰ ਤੇ ਪਹਿਨਿਆ ਜਾਵੇ, ਸ਼ੋਸਲ ਡਿਸਟੈਂਸ ਮੈਨਟੇਨ ਰੱਖਿਆ ਜਾਵੇ ਅਤੇ ਅੱਖਾਂ, ਕੰਨ ਤੇ ਮੂੰਹ ਨੂੰ ਹੱਥ ਲਗਾਉਣ ਤੋਂ ਪਹਿਲਾਂ ਹੱਥ ਨੂੰ ਸਾਬਣ ਨਾਲ ਧੋਤਾ ਜਾਵੇ ਜਾਂ ਸ਼ੈਨੀਟਾਇਜ਼ ਜਰੂਰ ਕੀਤਾ ਜਾਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਲੋਂ ਜ਼ਿਲਾ ਵਾਸੀਆਂ ਨੂੰ ਫੇਸਬੁੱਕ ਲਾਈਵ ਰਾਹੀਂ ਬੀਤੀ ਸ਼ਾਮ ਕੋਵਿਡ-19 ਅਪਡੇਟ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ ਗਿਆ।
ਜਿਲੇ ਅੰਦਰ ਕੋਰੋਨਾ ਵਾਇਰਸ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਦਸੰਬਰ ਤਕ ਜਿਲੇ ਅੰਦਰ ਕਰੀਬ 2 ਲੱਖ 27 ਹਜ਼ਾਰ 880 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਜਾ ਚੁੱਕੇ ਸਨ, ਜਿਸ ਵਿਚੋਂ 2 ਲੱਖ 20 ਹਜ਼ਾਰ 475 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ। ਜਿਲੇ ਅੰਦਰ ਰੋਜਾਨਾ 1900 ਤੋਂ ਲੈ ਕੇ 2000 ਤਕ ਕੋਰੋਨਾ ਟੈਸਟਿੰਗ ਕੀਤੀ ਜਾ ਰਹੀ ਹੈ, ਜਿਸ ਨੂੰ ਹੋਰ ਵਧਾ ਕੇ 2500 ਕੀਤਾ ਜਾਵੇਗਾ, ਜਿਸ ਸਬੰਧੀ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।
ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਉਨਾਂ ਕਿਹਾ ਕਿ ਜਿਸ ਤਰਾਂ ਉਨਾਂ ਪਹਿਲਾਂ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਦਾ ਸਹਿਯੋਗ