ਜ਼ਿਲਾ ਸਿੱਖਿਆ ਅਧਿਕਾਰੀ ਵੱਲੋਂ ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣ ਦਾ ਉਪਰਾਲਾ

Sorry, this news is not available in your requested language. Please see here.

ਅਧਿਆਪਕਾਂ ਅਤੇ ਹੋਰ ਅਮਲੇ ਨੂੰ ਪੁਸਤਕਾਂ ਭੇਟ
ਬਰਨਾਲਾ, 3 ਅਗਸਤ 2021 ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੁਸਤਕਾਂ ਪੜਨ ਲਈ ਪ੍ਰੇਰਿਤ ਕਰਨ ਦੇ ਮਨੋਰਥ ਨਾਲ ਚਲਾਈ ਜਾ ਰਹੀ “ਲਾਇਬ੍ਰੇਰੀ ਲੰਗਰ’’ ਮੁਹਿੰਮ ਵਿੱਚ ਭਰਵਾਂ ਸਹਿਯੋਗ ਦੇਣ ਦੇ ਨਾਲ ਨਾਲ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਕੁਲਵਿੰਦਰ ਸਿੰਘ ਸਰਾਏ ਵੱਲੋਂ ਅਧਿਆਪਕਾਂ ਨੂੰ ਸਾਹਿਤ ਨਾਲ ਜੋੜਨ ਲਈ ਵਿਲੱਖਣ ਤੇ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ।ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ ਵਿਖੇ ਸੈਮੀਨਾਰ ਦੌਰਾਨ ਅਧਿਆਪਕਾਂ ਅਤੇ ਰਿਸੋਰਸ ਪਰਸਨਾਂ ਨੂੰ ਪੁਸਤਕਾਂ ਵੰਡਣ ਉਪਰੰਤ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਅਧਿਆਪਕ ਦਾ ਵਿਦਿਆਰਥੀਆਂ ਲਈ ਆਦਰਸ਼ ਹੋਣਾ ਬਹੁਤ ਜ਼ਰੂਰੀ ਹੈ। ਲਾਇਬ੍ਰੇਰੀ ਨਾਲ ਜੁੜੇ ਅਧਿਆਪਕ ਦੇ ਵਿਦਿਆਰਥੀਆਂ ਦਾ ਖੁਦ ਲਾਇਬ੍ਰੇਰੀ ਪ੍ਰਤੀ ਲਗਾਅ ਪੈਦਾ ਹੋ ਜਾਂਦਾ ਹੈ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਉਨਾਂ ਕੋਲ ਹਰ ਸਮੇਂ ਪੁਸਤਕਾਂ ਮੌਜੂਦ ਹੁੰਦੀਆਂ ਹਨ ਅਤੇ ਉਹ ਜਿਸ ਵੀ ਸਕੂਲ ਜਾਂ ਸੈਮੀਨਾਰ ਦਾ ਦੌਰਾ ਕਰਦੇ ਹਨ, ਉੱਥੇ ਅਧਿਆਪਕਾਂ ਨੂੰ ਪੁਸਤਕਾਂ ਜ਼ਰੂਰ ਭੇਟ ਕਰਦੇ ਹਨ। ਇਸ ਮੌਕੇ ਸਿੱਖਿਆ ਅਧਿਕਾਰੀ ਵੱਲੋਂ ਸਿਮਰਦੀਪ ਸਿੰਘ ਜ਼ਿਲਾ ਮੈਂਟਰ ਖੇਡਾਂ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲਾ ਮੀਡੀਆ ਕੋ-ਆਰਡੀਨੇਟਰ ਸਣੇ ਅਧਿਆਪਕਾਂ ਨੂੰ ਪੁਸਤਕਾਂ ਭੇਟ ਕੀਤੀਆਂ ਗਈਆਂ।
ਕੈਪਸ਼ਨ: ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ ਵਿਖੇ ਪੁਸਤਕਾਂ ਭੇਟ ਕਰਦੇ ਹੋਏ ਜ਼ਿਲਾ ਸਿੱਖਿਆ ਅਫਸਰ।