ਜ਼ਿਲੇ ਅੰਦਰ ਵਿਕਾਸ ਕੰਮ ਤੇਜ਼ਗਤੀ ਨਾਲ ਚੱਲ ਰਹੇ ਹਨ-ਡਿਪਟੀ ਕਮਿਸ਼ਨਰ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਨੂੰ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਇਕਜੁੱਟ ਹੋਣ ਦੀ ਅਪੀਲ

Sorry, this news is not available in your requested language. Please see here.

ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਪਿੰਡਾਂ ਅੰਦਰ ਵਿਕਾਸ ਕਾਰਜ ਜੋਰਾ ’ਤੇ
ਮਗਨੇਰਗਾ ਸਕੀਮ ਤਹਿਤ ਪਿੰਡਾਂ ਵਿਚ ਕੰਮ ਕਰਵਾਉਣ ਵਿਚ ਗੁਰਦਾਸਪੁਰ ਜ਼ਿਲ੍ਹਾ, ਪੰਜਾਬ ਵਿਚੋਂ ਮੋਹਰੀ
ਵਿਕਾਸ ਕਾਰਜਾਂ ਦੇ ਸਬੰਧ ਵਿਚ ਕਿਸੇ ਪੰਚ-ਸਰਪੰਚ ਜਾਂ ਆਮ ਨਾਗਰਕਿ ਨੂੰ ਕੋਈ ਮੁਸ਼ਕਿਲ ਪੇਸ਼ ਆਉਦੀ ਹੈ ਤਾਂ ਉਹ ਸਿੱਧੇ ਤੋਰ ’ਤੇ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ/ਵਿਕਾਸ) ਨੂੰ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਮਿਲ ਸਕਦੇ ਹਨ
ਗੁਰਦਾਸਪੁਰ, 10 ਸਤੰਬਰ 2021 ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਵਿਕਾਸ ਕੰਮ ਤੇਜ਼ਗਤੀ ਨਾਲ ਚੱਲ ਰਹੇ ਹਨ ਅਤੇ ਵਿਕਾਸ ਕਾਰਜ ਕਰਵਾਉਣ ਸੰਬਧੀ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਨਾ ਵਰਤੀ ਜਾਵੇ।
ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਵਿਕਾਸ ਕਾਰਜ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਪਿੰਡਾਂ ਅੰਦਰ ਸਰਬਪੱਖੀ ਵਿਕਾਸ ਕਰਵਾਏ ਗਏ ਹਨ ਅਤੇ ਹੁਣ ਵੀ ਤੇਜ਼ੀ ਨਾਲ ਕੰਮ ਚੱਲ ਰਹੇ ਹਨ। ਉਨਾਂ ਦੱਸਿਆ ਕਿ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੇ (ਸ਼ਹਿਰੀ ਵਿਕਾਸ) ਅਤੇ ਸਮੂਹ ਐਸ.ਡੀ.ਐਮਜ਼ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜਾਂ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ।
ਡਿਪਟੀ ਕਮਿਸ਼ਰਨ ਨੇ ਅੱਗੇ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਦੇ ਸਬੰਧ ਵਿਚ ਕਿਸੇ ਪੰਚ-ਸਰਪੰਚ ਜਾਂ ਆਮ ਨਾਗਰਕਿ ਨੂੰ ਕੋਈ ਮੁਸ਼ਕਿਲ ਪੇਸ਼ ਆਉਦੀ ਹੈ ਤਾਂ ਉਹ ਸਿੱਧ ਤੋਰ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਾਂ ਵਧੀਕ ਡਿਪਟੀ ਕਮਿਸਨਰ (ਜ) ਗੁਰਦਾਸਪੁਰ ਨੂੰ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਮਿਲ ਸਕਦੇ ਹਨ ਜਾਂ ਉਹ ਡਿਪਟੀ ਕਮਿਸ਼ਨਰ ਦਫਤਰ ਵਿਖੇ ਆ ਕੇ ਡਿਪਟੀ ਕਮਿਸ਼ਨਰ ਨੂੰ ਵੀ ਮਿਲ ਸਕਦੇ ਹਨ। ਉਨਾਂ ਦੁਹਰਾਇਆ ਕਿ ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ ਅਤੇ ਵਿਕਾਸ ਕੰਮ ਨਿਰੰਤਰ ਜਾਰੀ ਹਨ।
ਦੱਸਣਯੋਗ ਹੈ ਕਿ ਜ਼ਿਲ੍ਹਾਾ ਗੁਰਦਾਸਪੁਰ ਮਗਨਰੇਗਾ ਸਕੀਮ ਤਹਿਤ ਪਿੰਡਾਂ ਅੰਦਰ ਸਰਬਪੱਖੀ ਵਿਕਾਸ ਕਾਰਜ ਕਰਵਾਉਣ ਵਿਚ ਸੂਬੇ ਭਰ ਵਿਚੋਂ ਪਹਿਲੇ ਸਥਾਨ ਹੈ ਅਤੇ ਜ਼ਿਲੇ ਅੰਦਰ ਇਸੇ ਸਾਲ ਅਪ੍ਰੈਲ ਮਹੀਨੇ ਤੋਂ ਲੈ ਕੇ ਹੁਣ ਤਕ 52 ਕਰੋੜ 77 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ, ਪਾਰਕ, ਖੇਡ ਸਟੇਡੀਅਮ, ਸਟਰੀਟ ਲਾਈਟਸ ਅਤੇ ਗਲੀਆਂ-ਨਾਲੀਆਂ ਆਦਿ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਲਗਾਤਾਰ ਵਿਕਾਸ ਕੰਮ ਪ੍ਰਗਤੀ ਅਧੀਨ ਹਨ।