ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਦੂਜੇ ਕੋਵਿਡ-19 ਟੀਕਾਕਰਣ ਕੈਂਪ ਦਾ ਆਯੋਜਨ

Sorry, this news is not available in your requested language. Please see here.

ਰੂਪਨਗਰ 27 ਜੂਨ,2021-
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ, ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਵਿੱਚ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਨਾਲ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੇ ਫਰੰਟ ਆਫਿਸ ਵਿਖੇ ਕੋਵਿਡ-19 ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ ਦਾ ਆਯੋਜਨ ਕੀਤਾ। ਸ਼੍ਰੀ ਸੁਮੀਤ ਘਈ, ਏ.ਡੀ.ਜੇ, ਰੂਪਨਗਰ, ਸ਼੍ਰੀ ਰਵੀ ਇੰਦਰ ਸਿੰਘ, ਸਿਵਲ ਜੱਜ ਸੀਨੀਅਰ ਡੀਵੀਜ਼ਨ, ਰੂਪਨਗਰ ਨੇ ਇਸ ਕੈਂਪ ਦਾ ਉਦਘਾਟਨ ਕੀਤਾ। ਜਿਸ ਵਿਚ ਜੁਡੀਸ਼ੀਅਲ ਅਫਸਰ, ਕੋਰਟ ਸਟਾਫ ਅਤੇ ਵਕੀਲਾਂ ਨੇ ਟੀਕਾ ਲਗਵਾਇਆ। ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮਾਨਵ ਨੇ ਦੱਸਿਆ ਕਿ ਕੁੱਲ 117 ਵਿਅਕਤੀਆਂ ਨੇ ਲਾਭ ਉਠਾਇਆ ਅਤੇ ਵੈਕਸੀਨ ਲਗਵਾਇਆ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਦੁਆਰਾ ਨਿਯੁਕਤ ਟੀਮ ਸਵੇਰੇ 10 ਵਜੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਪਹੁੰਚੀ ਅਤੇ ਸਵੇਰੇ 10:30 ਵਜੇ ਟੀਕਾਕਰਨ ਪ੍ਰਕਿਰਿਆ ਸ਼ੁਰੂ ਕੀਤੀ। ਨਿਆਂਇਕ ਅਧਿਕਾਰੀਆਂ, ਅਮਲੇ ਦੇ ਮੈਂਬਰਾਂ ਅਤੇ ਵਕੀਲਾਂ ਨੂੰ ਇਸ ਮੁਹਿੰਮ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਅਤੇ ਵੱਧ ਤੋਂ ਵੱਧ ਭਾਗੀਦਾਰੀ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਅਦਾਲਤਾਂ ਵਿੱਚ ਕੰਮ ਕਰ ਰਹੇ ਵੱਖ-ਵੱਖ ਸਟਾਫ ਮੈਂਬਰਾਂ ਨਾਲ ਸਮੂਹਕ ਗੱਲਬਾਤ ਕੀਤੀ ਤਾਂ ਜੋ ਉਨ੍ਹਾਂ ਨੂੰ ਟੀਕਾਕਰਨ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕੀਤਾ ਗਿਆ। ਟੀਕਾਕਰਨ ਦੀ ਪ੍ਰਕਿਰਿਆ ਦੁਪਹਿਰ 2 ਵਜੇ ਪੂਰੀ ਹੋਈ।  ਇਸ ਟੀਕਾਕਰਣ ਕੈਂਪ ਵਿੱਚ ਟੀਕਾਕਰਣ ਦੀ ਪਹਿਲੀ ਅਤੇ ਦੂਜੀ ਖੁਰਾਕ ਲਾਭਪਾਤਰੀਆਂ ਨੂੰ ਲਗਾਈ ਗਈ।