ਸਮੂਹ ਸਾਹਿਤ ਸਭਾਵਾਂ ਅਤੇ ਕਵੀ ਸ਼ਮੂਲੀਅਤ ਕਰ ਕੇ ਇਸ ਸਮਾਗਮ ਨੂੰ ਯਾਦਗਾਰੀ ਬਨਾਉਣ – ਡਾ. ਜਗਦੀਪ ਸੰਧੂ
ਫ਼ਿਰੋਜ਼ਪੁਰ, 25 ਜਨਵਰੀ 2024
ਪੰਜਾਬ ਸਰਕਾਰ ਵੱਲੋਂ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜਿੱਥੇ ਮਾਤ-ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹਿੰਦੀ ਅਤੇ ਉਰਦੂ ਭਾਸ਼ਾਵਾਂ ਦਾ ਵੀ ਬਣਦਾ ਸਤਿਕਾਰ ਕੀਤਾ ਜਾ ਰਿਹਾ ਹੈ। ਇਸੇ ਉਦੇਸ਼ ਦੀ ਪੂਰਤੀ ਹਿੱਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ‘ਤ੍ਰੈ-ਭਾਸ਼ੀ ਕਵੀ ਦਰਬਾਰ’ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਦਿੱਤੀ।
ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾਵਾਂ ਵਿੱਚ ‘ਤ੍ਰੈ-ਭਾਸ਼ੀ ਕਵੀ ਦਰਬਾਰ’ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਸਮੂਹ ਸਾਹਿਤ ਸਭਾਵਾਂ ਅਤੇ ਕਵੀਆਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਉਹ ਇਸ ਕਵੀ ਦਰਬਾਰ ਵਿੱਚ ਸ਼ਮੂਲੀਅਤ ਕਰ ਕੇ ਇਸ ਸਮਾਗਮ ਨੂੰ ਯਾਦਗਾਰੀ ਬਨਾਉਣ। ਰਚਨਾ ਪੇਸ਼ ਕਰਨ ਦੇ ਚਾਹਵਾਨ ਕਵੀ ਮਿਤੀ 31 ਜਨਵਰੀ 2024 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਨਾਲ 85639-70007 ‘ਤੇ ਤਾਲਮੇਲ ਕਰ ਕੇ ਸੂਚਿਤ ਕਰ ਸਕਦੇ ਹਨ। ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਜਲਦੀ ਹੀ ਸੂਚਿਤ ਕੀਤਾ ਜਾਵੇਗਾ।

हिंदी






