ਜ਼ਿਲ੍ਹਾ ਮੈਜਿਸਟਰੇਟ ਨੇ ਮੁਹੱਲਾ ਮਾਡਲ ਟਾਊਨ, ਮਾਉਂਟ ਕਾਰਮਲ ਕਾਨਵੈਂਟ ਸਕੂਲ ਕੱਕੋਂ, ਪਿੰਡ ਨੰਗਲ ਖੂੰਗਾ, ਮੁਹੱਲਾ ਕੈਂਥਾ,  ਮੁਹੱਲਾ ਮਹਾਜਨਾ ਨੂੰ ਐਲਾਨਿਆ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ

DC Hoshiapur

Sorry, this news is not available in your requested language. Please see here.

ਹੁਸ਼ਿਆਰਪੁਰ, 7 ਸਤੰਬਰ :
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੋਰੋਨਾ ਵਾਇਰਸ ਦੇ ਪਿਛਲੇ ਦਿਨੀਂ ਆਏ ਪਾਜਿਟਿਵ ਕੇਸਾਂ ਦੇ ਮੱਦੇਨਜ਼ਰ ਸੀ.ਆਰ.ਪੀ.ਸੀ. ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਸਥਾਨਕ ਮੁਹੱਲਾ ਮਾਡਲ ਟਾਊਨ (ਅਰਬਨ) ਹੁਸ਼ਿਆਰਪੁਰ, ਮਾਉਂਟ ਕਾਰਮਲ ਕਾਨਵੈਂਟ ਸਕੂਲ ਕੱਕੋਂ ਪੀ.ਐਸ.ਸੀ. ਚੱਕੋਵਾਲ, ਪਿੰਡ ਨੰਗਲ ਖੂੰਗਾ ਬਲਾਕ ਪੀ.ਐਚ.ਸੀ. ਟਾਂਡਾ ਤਹਿਸੀਲ ਦਸੂਹਾ, ਮੁਹੱਲਾ ਕੈਂਥਾ ਤਹਿਸੀਲ ਦਸੂਹਾ, ਮੁਹੱਲਾ ਮਹਾਜਨਾ ਤਹਿਸੀਲ ਮੁਕੇਰੀਆਂ ਨੂੰ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਸਬੰਧਤ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਜ਼ੋਨਾਂ ਵਿੱਚ 100 ਫੀਸਦੀ ਟੈਸਟਿੰਗ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲੋੜੀਂਦਾ ਸਹਿਯੋਗ ਯਕੀਨੀ ਬਣਾਉਣ। ਅਪਨੀਤ ਰਿਆਤ ਨੇ ਕਿਹਾ ਕਿ ਇਨ੍ਹਾਂ ਜ਼ੋਨਾਂ ਵਿੱਚ 100 ਫੀਸਦੀ ਸੈਂਪÇਲੰਗ ਆਉਂਦੇ ਤਿੰਨ ਦਿਨਾਂ ਵਿੱਚ ਮੁਕੰਮਲ ਕੀਤੀ ਜਾਵੇ ਅਤੇ ਇਹ ਖੇਤਰ ਪੂਰੀ ਤਰ੍ਹਾਂ ਸੀਲ ਰਹਿਣ।
ਅਪਨੀਤ ਰਿਆਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਜ਼ੋਨਾਂ ਵਿੱਚ ਜੇਕਰ ਸਿਹਤ ਵਿਭਾਗ ਦੀਆਂ ਟੀਮਾਂ ਦੀ ਕਾਰਵਾਈ ਵਿੱਚ ਕੋਈ ਵਿਅਕਤੀ ਅੜਿੱਕਾ ਪਾਉਂਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇ। ਜ਼ਿਲ੍ਹਾ ਮੈਜਿਸਟਰੇਟ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਲੋਕਾਂ ਨੂੰ ਸੈਂਪਲ ਦੇਣ ਤੋਂ ਰੋਕਣ ਲਈ ਕਿਸੇ ਵੀ ਤਰ੍ਹਾਂ ਦੀ ਸਰਗਰਮੀ ਕਰਦਾ ਹੈ ਤਾਂ ਉਸ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਨੂੰ ਟਰੇਸਿੰਗ ਕਰੇਗਾ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ੍ਹਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।