-ਸੋਮਵਾਰ ਤੋਂ ਸ਼ਨੀਵਾਰ ਤੱਕ ਖੁੱਲਣਗੀਆਂ ਦੁਕਾਨਾਂ, ਐਤਵਾਰ ਦਾ ਕਰਫ਼ਿਊ ਰਹੇਗਾ ਜਾਰੀ
-ਸ਼ਹਿਰੀ ਖੇਤਰਾਂ ‘ਚ ਰਾਤ ਦਾ ਕਰਫ਼ਿਊ ਹੁਣ ਰਾਤ 9:30 ਤੋਂ ਸਵੇਰੇ 5 ਵਜੇ ਤੱਕ ਰਹੇਗਾ ਲਾਗੂ
ਪਟਿਆਲਾ, 9 ਸਤੰਬਰ:
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਸ਼ਹਿਰੀ ਖੇਤਰਾਂ ਵਿੱਚ ਲਗਾਈਆਂ ਪਾਬੰਦੀਆਂ ‘ਚ ਕੁਝ ਛੋਟਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਤਹਿਤ ਹੁਣ ਸ਼ਹਿਰੀ ਖੇਤਰਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ਨੀਵਾਰ ਰਾਤ 9 ਵਜੇ ਤੱਕ ਖੁੱਲ੍ਹ ਸਕਣਗੀਆਂ। ਜਾਰੀ ਹੁਕਮਾ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ/ਕਸਬਿਆਂ ‘ਚ ਹੁਣ ਰਾਤ 9:30 ਤੋਂ ਲੈ ਕੇ ਸਵੇਰੇ 5:00 ਵਜੇ ਤੱਕ ਕਰਫ਼ਿਊ ਜਾਰੀ ਰਹੇਗਾ, ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਲੇ ਆਦੇਸ਼ਾਂ ਤਹਿਤ ਜਾਰੀ ਹੁਕਮਾਂ ‘ਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸਾਰੀਆਂ ਦੁਕਾਨਾਂ ਅਤੇ ਸ਼ਾਪਿੰਗ ਮਾਲਜ ਸੋਮਵਾਰ ਤੋਂ ਸ਼ਨੀਵਾਰ ਤੱਕ ਰਾਤ 9:00 ਵਜੇ ਤੱਕ ਖੋਲੇ ਜਾ ਸਕਣਗੇ। ਜਦੋਂਕਿ ਐਤਵਾਰ ਦਾ ਪੂਰਾ ਕਰਫਿਊ ਜ਼ਿਲ੍ਹੇ ਅੰਦਰਲੇ ਸਾਰੇ ਮਿਊਂਸਪਲ ਸ਼ਹਿਰਾਂ ਦੀ ਹਦੂਦ ਅੰਦਰ 30 ਸਤੰਬਰ 2020 ਤੱਕ ਲਾਗੂ ਰਹੇਗਾ। ਪਰੰਤੂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਵੀ ਖੁੱਲ ਸਕਣਗੀਆਂ।ਹੁਕਮਾਂ ‘ਚ ਕਿਹਾ ਗਿਆ ਹੈ ਕਿ ਹਸਪਤਾਲ, ਲੈਬ, ਡਾਇਗਨੋਸਟਿਕ ਸੈਂਟਰਾਂ ਅਤੇ ਦਵਾਈਆਂ ਦੀਆਂ ਦੁਕਾਨਾਂ ਨੂੰ ਪੂਰਾ ਹਫ਼ਤਾ 24 ਘੰਟੇ ਖੁੱਲ੍ਹੇ ਰੱਖਣ ਦੀ ਇਜ਼ਾਜਤ ਹੈ।
ਇਸੇ ਤਰ੍ਹਾਂ ਧਾਰਮਿਕ ਸਥਾਨ, ਸਪੋਰਟਸ ਤੇ ਪਬਲਿਕ ਕੰਪਲੈਕਸ, ਰੈਸਟੋਰੈਂਟ (ਮਾਲਜ ਤੇ ਹੋਟਲਾਂ ਵਿਚਲੇ ਰੈਸਟੋਰੈਂਟਾਂ ਸਮੇਤ) ਅਤੇ ਸ਼ਰਾਬ ਦੇ ਠੇਕੇ ਰੋਜ਼ਾਨਾ ਰਾਤ 9 ਵਜੇ ਤੱਕ ਖੋਲ੍ਹੇ ਜਾ ਸਕਣਗੇ ਜਦਕਿ ਹੋਟਲ 24 ਘੰਟੇ ਖੁੱਲ੍ਹੇ ਰੱਖੇ ਜਾ ਸਕਣਗੇ। ਜਦੋਂਕਿ ਜ਼ਰੂਰੀ ਸੇਵਾਵਾਂ, ਸਿਹਤ, ਖੇਤੀਬਾੜੀ, ਡੇਅਰੀ ਫਾਰਮ ਤੇ ਮੱਛੀ ਪਾਲਣ ਸਬੰਧੀ ਗਤੀਵਿਧੀਆਂ, ਬੈਕ, ਏ.ਟੀ.ਐਮਜ., ਸਟਾਕ ਮਾਰਕੀਟ, ਬੀਮਾ ਕੰਪਨੀਆਂ, ਆਨ ਲਾਈਨ ਸਿੱਖਿਆ, ਉਸਾਰੀ ਸਨਅਤ ਸਮੇਤ ਪ੍ਰਾਈਵੇਟ ਅਤੇ ਸਰਕਾਰੀ ਦਫ਼ਤਰਾਂ ਨੂੰ ਛੋਟ ਹੋਵੇਗੀ।
ਹਾਲਾਂਕਿ, ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਮਲਟੀਪਲ ਸ਼ਿਫਟਾਂ, ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਵਿਅਕਤੀਆਂ ਤੇ ਵਸਤਾਂ ਦੀ ਆਵਾਜਾਈ, ਬੱਸਾਂ, ਰੇਲ ਗੱਡੀਆਂ ਤੇ ਹਵਾਈ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਮਾਲ ਨੂੰ ਉਤਾਰਨ ਅਤੇ ਯਾਤਰੀਆਂ, ਮਜਦੂਰਾਂ ਨੂੰ ਆਪੋ ਆਪਣੇ ਸਥਾਨਾਂ ‘ਤੇ ਜਾਣ ਸਮੇਤ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ। ਬੋਰਡਾਂ, ਯੂਨੀਵਰਸਿਟੀਆਂ ਜਾਂ ਲੋਕ ਸੇਵਾ ਕਮਿਸ਼ਨ ਜਾਂ ਕਿਸੇ ਹੋਰ ਸੰਸਥਾ ਦੇ ਦਾਖਲੇ ਜਾਂ ਹੋਰ ਸਾਰੇ ਇਮਤਿਹਾਨਾਂ ਲਈ ਵਿਦਿਆਰਥੀਆਂ ਤੇ ਸਬੰਧਤ ਵਿਅਕਤੀਆਂ ਨੂੰ ਵੀ ਛੋਟ ਹੋਵੇਗੀ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ 30 ਸਤੰਬਰ ਤੱਕ ਸਿਰਫ ਵਿਆਹ ਤੇ ਅੰਤਿਮ ਸੰਸਕਾਰ ਦੀਆਂ ਰਸਮਾਂ ਨੂੰ ਛੱਡ ਕੇ ਜ਼ਿਲ੍ਹੇ ਭਰ ਹਰ ਤਰ੍ਹਾਂ ਦੇ ਇਕੱਠ ਕਰਨ ਉਤੇ ਪਾਬੰਦੀ ਹੋਵੇਗੀ। ਵਿਆਹਾਂ ਲਈ ਕੇਵਲ 30 ਜਣੇ ਅਤੇ ਅੰਤਮ ਅਰਦਾਸ/ਸ਼ਰਧਾਂਜਲੀ ਲਈ 20 ਜਣਿਆਂ ਦਾ ਇਕੱਠ ਹੀ ਹੋ ਸਕੇਗਾ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਜਦੋਂਕਿ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰ ਕੇਵਲ 50 ਫੀਸਦੀ ਸਟਾਫ ਨਾਲ ਖੁੱਲ੍ਹ ਸਕਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਦਫ਼ਤਰਾਂ ‘ਚ ਲੋਕਾਂ ਦੀ ਆਵਾਜਾਈ ਨੂੰ ਘੱਟ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ, ਇਸ ਲਈ ਆਨ ਲਾਇਨ ਪੰਜਾਬ ਸ਼ਿਕਾਇਤ ਨਿਪਟਾਰਾ ਸਿਸਟਮ ਵੀ ਲਾਗੂ ਕਰ ਦਿੱਤਾ ਗਿਆ ਹੈ ਤਾਂ ਕਿ ਲੋਕ ਆਪਣੀਆਂ ਸ਼ਿਕਾਇਤਾਂ ਆਨ ਲਾਇਨ ਹੀ ਦਾਖਲ ਕਰਨ ਅਤੇ ਦਫ਼ਤਰਾਂ ‘ਚ ਲੋਕਾਂ ਦੀ ਆਮਦ ਘੱਟ ਤੋਂ ਘੱਟ ਹੀ ਹੋਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਬੱਸਾਂ ਤੇ ਹੋਰ ਜਨਤਕ ਆਵਾਜਾਈ ਦੇ ਸਾਧਨਾਂ ਨੂੰ 50 ਫੀਸਦੀ ਸਮਰੱਥਾ ਅਤੇ ਨਿੱਜੀ ਚਾਰ ਪਹੀਆ ਵਾਹਨ ਨੂੰ ਪ੍ਰਤੀ ਵਾਹਨ ਤਿੰਨ ਸਵਾਰੀਆਂ ਨਾਲ ਚਲਾਉਣ ਦੀ ਆਗਿਆ ਹੋਵੇਗੀ। ਕਿਸੇ ਵੀ ਨਿੱਜੀ ਵਾਹਨ ਵਿੱਚ ਤਿੰਨ ਤੋਂ ਵੱਧ ਸਵਾਰੀਆਂ ਨਹੀਂ ਬੈਠਣੀਆਂ ਚਾਹੀਦੀਆਂ। ਜ਼ਿ

हिंदी






