ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 8 ਸਤੰਬਰ ਨੂੰ

Sorry, this news is not available in your requested language. Please see here.

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 8 ਸਤੰਬਰ ਨੂੰ

ਪਟਿਆਲਾ, 7 ਸਤੰਬਰ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 8 ਸਤੰਬਰ (ਦਿਨ ਵੀਰਵਾਰ) ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਅਜਾਇਲ ਹਰਬਲ ਦੇ ਨੁਮਾਇੰਦਿਆਂ ਵੱਲੋਂ ਮੈਨੇਜਰ, ਅਸਿਸਟੈਂਟ ਮੈਨੇਜਰ, ਵੈਲਨੇਸ ਐਡਵਾਈਜ਼ਰ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਉਨ੍ਹਾਂ ਅਸਾਮੀਆਂ ਦੀ ਯੋਗਤਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਬਾਰ੍ਹਵੀਂ ਤੇ ਗਰੈਜੂਏਟ ਪਾਸ ਲੜਕੇ ਅਤੇ ਲੜਕੀਆਂ ਜਿਨ੍ਹਾਂ ਦੀ ਉਮਰ 18 ਸਾਲ ਤੋਂ 26 ਸਾਲ ਤੱਕ ਹੋਵੇ, ਉਹ ਭਾਗ ਲੈ ਸਕਦੇ ਹਨ। ਚੁਣੇ ਗਏ ਪ੍ਰਾਰਥੀ ਨੂੰ 7 ਹਜ਼ਾਰ ਤੋਂ 30 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੱਕ ਕਮਾ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੀ ਯੋਗਤਾ ਦੇ ਜ਼ਰੂਰੀ ਦਸਤਾਵੇਜ਼, ਅਧਾਰ ਕਾਰਡ, ਰਿਜ਼ਿਊਮ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਡੀ ਮਿੰਨੀ ਸਕੱਤਰੇਤ ਨੇੜੇ ਸੇਵਾ ਕੇਂਦਰ ਪਟਿਆਲਾ ਵਿਖੇ ਸਵੇਰੇ 10 ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਯੋਗ ਨੌਜਵਾਨਾਂ ਨੂੰ ਕੈਂਪ ਵਿਚ ਆਉਣ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 98776-10877 ਉਤੇ ਸੰਪਰਕ ਕਰ ਸਕਦੇ ਹਨ।