ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਿਖੇ ਸਵੈ-ਰੋਜ਼ਗਾਰ ਕੈਂਪ 22 ਸਤੰਬਰ ਨੂੰ

Sorry, this news is not available in your requested language. Please see here.

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਿਖੇ ਸਵੈ-ਰੋਜ਼ਗਾਰ ਕੈਂਪ 22 ਸਤੰਬਰ ਨੂੰ

ਪਟਿਆਲਾ, 20 ਸਤੰਬਰ:

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਸਤੰਬਰ ਨੂੰ ਬਿਊਰੋ ਵਿਖੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ, ਪੀ.ਐਸ.ਡੀ.ਐਮ., ਡੇਅਰੀ ਵਿਕਾਸ ਵਿਭਾਗ, ਮੱਛੀ ਪਾਲਣ, ਬਾਗ਼ਬਾਨੀ, ਅਨੁਸੂਚਿਤ ਜਾਤੀ ਤੇ ਵਿੱਤ ਕਾਰਪੋਰੇਸ਼ਨ, ਪਛੜੀਆਂ ਸ਼੍ਰੇਣੀਆਂ ਤੇ ਵਿੱਤ ਕਾਰਪੋਰੇਸ਼ਨ, ਲੀਡ ਬੈਂਕ ਵਰਗੀਆਂ ਸਵੈ-ਰੋਜ਼ਗਾਰ ਏਜੰਸੀਆਂ ਭਾਗ ਲੈਣਗੀਆਂ ਤਾਂ ਜੋ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਕੀਮਾਂ ਦੀ ਜਾਣਕਾਰੀ ਅਤੇ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਬੇਰੁਜ਼ਗਾਰ ਨੌਜਵਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਬੰਧੀ ਟ੍ਰੇਨਿੰਗਾਂ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਵੀ ਕਰਵਾ ਸਕਣਗੇ।

ਸਿੰਪੀ ਸਿੰਗਲਾ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਇਸ ਕੈਂਪ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਬੇਰੁਜ਼ਗਾਰ ਨੌਜਵਾਨ ਵੱਖ-ਵੱਖ ਸਵੈ-ਰੋਜ਼ਗਾਰ ਦੇਣ ਵਾਲੇ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮਿਲ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਬੰਧੀ ਸਕੀਮਾਂ ਅਤੇ ਟ੍ਰੇਨਿੰਗ ਦਾ ਲਾਭ ਪ੍ਰਾਪਤ ਕਰਨ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲੋੜੀਦੀ ਜਾਣਕਾਰੀ ਪ੍ਰਾਪਤ ਕਰਨ ਲਈ ਇਸ ਕੈਂਪ ਦਾ ਹਿੱਸਾ ਜਰੂਰ ਬਣਨ।

ਉਨ੍ਹਾਂ ਕਿਹਾ ਕਿ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਲਾਕ-ਡੀ ਮਿੰਨੀ ਸਕੱਤਰੇਤ, ਪਟਿਆਲਾ ਵਿਖੇ 22 ਸਤੰਬਰ ਨੂੰ ਪਹੁੰਚਣ  ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਉਰੋ ਦੀ ਹੈਲਪ ਲਾਈਨ ਨੰਬਰ 9877610877 ਉਤੇ ਸੰਪਰਕ ਕੀਤਾ ਜਾ ਸਕਦਾ ਹੈ।