ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਆਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ- ਕੈਬਨਿਟ ਮੰਤਰੀ ਸ੍ਰ.

Sorry, this news is not available in your requested language. Please see here.

ਸੁਖਬਿੰਦਰ ਸਿੰਘ ਸਰਕਾਰੀਆ 
ਕੈਬਨਿਟ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ 
ਤਰਨ ਤਾਰਨ, 18 ਦਸੰਬਰ : 
ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਜਲ ਸ੍ਰੋਤ, ਮਾਈਨਿੰਗ ਤੇ ਜੌਲੋਜੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਆਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਿਹਲੀ ਵਰਤਣ ਵਾਲੇ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਹਨਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਉਹਨਾਂ ਕਿਹਾ ਕਿ ਕਰੋਨਾ ਕਾਰਨ ਇਹ ਮੀਟਿੰਗ ਲੰਬਾ ਸਮਾਂ ਹੋ ਨਹੀਂ ਪਾਈ। ਪਰ ਹੁਣ ਸਥਿਤੀ ਠੀਕ ਹੋਣ ਕਾਰਨ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹਰੇਕ ਮਹੀਨੇ ਹੋਇਆ ਕਰੇਗੀ। ਉਹਨਾਂ ਸਮੂਹ ਮੈਂਬਰਾਂ ਨੰੁ ਅਪੀਲ ਕੀਤੀ ਕਿ ਕਿਸੇ ਵੀ ਵਿਭਾਗ ਵਿਰੁੱਧ ਸ਼ਿਕਾਇਤ ਲਿਖਤੀ ਰੂਪ ਵਿੱਚ ਦਿੱਤੀ ਜਾਵੇ ਅਤੇ ਕਮੇਟੀ ਨੂੰ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਚੰਗੇ ਸੁਝਾਅ ਵੀ ਦਿੱਤੇ ਜਾਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਸਰਕਾਰੀ ਮਾਪਦੰਡਾਂ ਮੁਤਾਬਿਕ ਪੂਰਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਕਮੇਟੀ ਕੋਲ ਆਈਆਂ ਸ਼ਿਕਾਇਤਾਂ ਦਾ ਸਬੰਧਿਤ ਵਿਭਾਗਾਂ ਵੱਲੋਂ ਨਿਪਟਾਰਾ ਕੀਤਾ ਗਿਆ ਹੈ।
ਮੀਟਿੰਗ ਸ਼ੁਰੂ ਹੋਣ ਉੱਤੇ ਕਿਸਾਨ ਸੰਘਰਸ਼ ਦੌਰਾਨ ਸਵਾਸ ਤਿਆਗ ਚੁੱਕੇ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਐੱਸ, ਡੀ. ਐੱਮ. ਤਰਨ ਤਾਰਨ ਸ੍ਰ ਿਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ. ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਤੋਂ ਇਲਾਵਾ ਕਮੇਟੀ ਮੈਂਬਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।