ਜ਼ਿਲ੍ਹੇ ਦੀਆਂ ਮੰਡੀਆਂ ‘ਚ 87,963 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ-ਕੁਮਾਰ ਅਮਿਤ

DC Patiala Amit Kumar

Sorry, this news is not available in your requested language. Please see here.

ਪਟਿਆਲਾ, 3 ਅਕਤੂਬਰ:
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 111 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 63 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 59 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਅੱਜ ਤੱਕ ਮੰਡੀਆਂ ‘ਚ 87,963 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 73,228 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 25021 ਮੀਟਰਿਕ ਟਨ ਝੋਨਾ ਆਇਆ ਜਿਸ ਵਿੱਚੋਂ 24872 ਦੀ ਖਰੀਦ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 29637 ਮੀਟਰਿਕ ਟਨ, ਮਾਰਕਫੈਡ ਵੱਲੋਂ 14859 ਮੀਟਰਿਕ ਟਨ, ਪਨਸਪ ਵੱਲੋਂ 22026 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 6601 ਅਤੇ ਐਫ.ਸੀ.ਆਈ. ਵੱਲੋਂ 105 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ।
ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।