ਜ਼ਿਲ੍ਹੇ ਦੇ ਸੇਵਾ ਕੇਂਦਰਾਂ ‘ਚ ਅਪਲਾਈ ਸੇਵਾਵਾਂ ਦਾ ਸਮਾਂ-ਬੱਧ ਤਰੀਕੇ ਨਾਲ ਹੋ ਰਿਹਾ ਨਿਪਟਾਰਾ

DC Patiala Amit Kumar

Sorry, this news is not available in your requested language. Please see here.

-ਜ਼ਿਲ੍ਹੇ ‘ਚ ਪੈਂਡਿੰਗ ਅਰਜ਼ੀਆਂ ਦੀ ਦਰ 1 ਫ਼ੀਸਦੀ ਤੋਂ ਵੀ ਘੱਟ
ਪਟਿਆਲਾ, 26 ਅਗਸਤ:
ਲੋਕਾਂ ਨੂੰ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ 41 ਸੇਵਾ ਕੇਂਦਰਾਂ ‘ਚ 167 ਕਾਊਂਟਰ ਚੱਲ ਰਹੇ ਹਨ ਅਤੇ ਕਰੀਬ 200 ਮੁਲਾਜ਼ਮ ਇਨ੍ਹਾਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਸਮੇ ਸਿਰ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ, ਜਿਨ੍ਹਾਂ ਵੱਲੋਂ ਕੋਰੋਨਾ ਸੰਕਟ ਦੌਰਾਨ ਵੀ ਸਰਕਾਰ ਦੀਆਂ 276 ਦੇ ਲਗਭਗ ਸੇਵਾਵਾਂ ਲੋਕਾਂ ਤੱਕ ਪਹੁੰਚਾਉਣ ਵਿੱਚ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸਮਾਂਬੱਧ ਸੇਵਾਵਾਂ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਸਬੰਧੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਵੱਖ-ਵੱਖ ਮਹਿਕਮਿਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ ਸਿਰ ਸੇਵਾਵਾਂ ਦੇਣ ਦੀਆਂ ਸਖਤ ਹਿਦਾਇਤਾਂ ਜਾਰੀ ਕੀਤੀਆਂ ਗਈ ਹਨ, ਜਿਸ ਸਦਕਾ ਜ਼ਿਲ੍ਹੇ ਵਿਚ ਪੈਂਡਿੰਗ ਅਰਜ਼ੀਆਂ ਦੀ ਦਰ 1 ਫ਼ੀਸਦੀ ਤੋਂ ਵੀ ਘੱਟ ਹੈ।
ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ/ ਈ.ਗਵਰਨੈਂਸ ਸੁਸਾਇਟੀ, ਪੰਜਾਬ ਵੱਲੋਂ ਜ਼ਿਲ੍ਹੇ ‘ਚ ਜ਼ਿਲ੍ਹਾ ਟੈਕਨੀਕਲ ਕੋਆਰਡੀਨੇਟਰ ਸਤੀਸ਼ ਬਾਂਸਲ, ਜ਼ਿਲ੍ਹਾ ਈ. ਗਵਰਨੈਂਸ ਕੋਆਰਡੀਨੇਟਰ ਰੌਬਿਨ ਸਿੰਘ ਅਤੇ ਸਹਾਇਕ ਜ਼ਿਲ੍ਹਾ ਈ.ਗਵਰਨੈਂਸ ਕੋਆਰਡੀਨੇਟਰ ਨਰਿੰਦਰ ਸ਼ਰਮਾ ਤਾਇਨਾਤ ਕੀਤੇ ਗਏ ਹਨ ਜੋ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਦੇਣ, ਕੰਪਨੀ ਵੱਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਪ੍ਰਬੰਧ, ਸੇਵਾ ਕੇਂਦਰਾਂ ਦੀ ਸਾਂਭ ਸੰਭਾਲ ਸਬੰਧੀ ਅਤੇ ਸੇਵਾ ਕੇਂਦਰਾਂ ਦੇ ਸਟਾਫ਼ ਸਬੰਧੀ ਕੰਪਨੀ ਨਾਲ ਹੋਏ ਸਮਝੌਤੇ ਨੂੰ ਲਾਗੂ ਕਰਵਾਉਣ ਲਈ ਸਮੇਂ-ਸਮੇਂ ਸੇਵਾ ਕੇਂਦਰਾਂ ਦੀ ਨਿਗਰਾਨੀ ਅਤੇ ਸਮੀਖਿਆ ਕਰਕੇ ਉਚ ਅਧਿਕਾਰੀਆਂ ਨੂੰ ਰਿਪੋਰਟ ਪੇਸ਼ ਕਰਕੇ ਕਾਰਵਾਈ ਸਬੰਧੀ ਸਿਫ਼ਾਰਸ਼ ਕਰਦੇ ਹਨ।