ਵੱਖ-ਵੱਖ ਡੇਅਰੀਆਂ ਅਤੇ ਦੋਧੀਆਂ ਦੀ ਚੈਕਿੰਗ ਦੌਰਾਨ ਭਰੇ 05 ਸੈਂਪਲ

Sorry, this news is not available in your requested language. Please see here.

ਫਿਰੋਜ਼ਪੁਰ 24 ਅਗਸਤ (  ) ਕਮਿਸ਼ਨਰ ਫੂਡ  ਡਾ. ਅਭਿਨਵ ਤ੍ਰਿਖਾ ਦੇ ਹੁਕਮਾਂ ਅਤੇ  ਸਿਵਲ ਸਰਜਨ ਫਿਰੋਜ਼ਪੁਰ ਡਾ. ਅਨਿਲ ਕੁਮਾਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਹਰਕੀਰਤ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਵੱਲੋਂ ਦੁੱਧ ਵਿੱਚ ਮਿਲਾਵਟ ਨੂੰ ਰੋਕਣ ਅਤੇ ਪਿਛਲੇ ਦਿਨਾਂ ਵਿੱਚ ਪਸ਼ੂਆਂ ਵਿੱਚ ਫੈਲੀ ਬਿਮਾਰੀ ਕਾਰਨ ਮਿਲਾਵਟੀ ਦੁੱਧ ਦਾ ਕਾਰੋਬਾਰ ਵਧਣ ਦੀ ਸ਼ੰਕਾ ਕਾਰਨ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੈਂਪਲ ਭਰੇ ਜਾ ਰਹੇ ਹਨ।

ਜਿਸ ਤਹਿਤ ਵਿਸ਼ੇਸ਼ ਮੁਹਿੰਮ ਰਾਹੀਂ 26 ਅਗਸਤ ਤੱਕ ਰੋਜ਼ਾਨਾ ਦੁੱਧ ਦੇ ਸੈਪਲ ਲੈ ਕੇ ਜਾਂਚ ਕਰਨ ਲਈ ਭੇਜੇ ਜਾ ਰਹੇ ਹਨ। ਇਸ ਮੁਹਿੰਮ ਅਧੀਨ ਗੁਰੂਹਰਸਹਾਏ ਤਹਿਸੀਲ ਵਿਚ ਵੱਖ-ਵੱਖ ਡੇਅਰੀਆਂ ਅਤੇ ਦੋਧੀਆਂ ਦੀ ਚੈਕਿੰਗ ਕੀਤੀ ਗਈ ਅਤੇ ਦੁੱਧ ਦੇ ਕੁੱਲ 05 ਸੈਂਪਲ ਲਏ ਗਏ। ਨਮੂਨੇ ਵਿਸ਼ਲੇਸ਼ਣ ਲਈ ਪ੍ਰਯੋਗਸ਼ਾਲਾ ਵਿੱਚ ਭੇਜੇ ਜਾਣਗੇ। ਪ੍ਰਯੋਗਸ਼ਾਲਾ ਤੋਂ ਨਮੂਨਿਆਂ ਦੇ ਨਤੀਜਿਆਂ ਤੇ ਫੂਡ ਸੇਫਟੀ ਅਤੇ ਸਟੈਂਡਰਡ ਐਕਟ 2006 ਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਚੈਕਿੰਗ ਅਭਿਆਨ 26 ਅਗਸਤ ਤੱਕ ਪੂਰੇ ਪੰਜਾਬ ਵਿੱਚ ਜਾਰੀ ਰਹੇਗਾ ਜਿਸ ਵਿੱਚ ਦੁੱਧ ਵਿੱਚ ਮਿਲਾਵਟ ਨੂੰ ਨੱਥ ਪਾਉਣ ਲਈ ਦੁੱਧ ਦੇ ਸੈਂਪਲ ਲਏ ਜਾਣਗੇ। ਜੇਕਰ ਕੋਈ ਦੁੱਧ ਵਿੱਚ ਮਿਲਾਵਟ ਕਰਦਾ ਪਾਇਆ ਗਿਆ ਤਾਂ ਫੂਡ ਸੇਫਟੀ ਐਕਟ, 2006 ਦੇ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਫੂਡ ਬਿਜ਼ਨਸ ਆਪਰੇਟਰਾਂ ਕੋਲ ਰਜਿਸਟਰੇਸ਼ਨ ਜਾਂ ਲਾਇਸੈਂਸ ਨਹੀਂ ਹੈ, ਉਹ ਇਸ ਲਈ ਅਰਜ਼ੀ ਦੇਣ ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ।

 

ਹੋਰ ਪੜ੍ਹੋ :-  ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸਨ ਦੀ ਆਖਰੀ ਤਰੀਕ ਵਿੱਚ ਵਾਧਾ