1 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਪ੍ਰਾਇਮਰੀ ਹੈਲਥ ਸੈਂਟਰ ਅਰਮਾਨਪੁਰਾ: ਭੁੱਲਰ

Sorry, this news is not available in your requested language. Please see here.

— ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਅਰਮਾਨਪੁਰਾ ਵਿੱਚ ਬਣ ਰਹੇ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਦਾ ਕੀਤਾ ਨਿਰੀਖਣ

— ਇਲਾਕੇ ਦੇ ਕਈ ਪਿੰਡਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ

ਫਿਰੋਜ਼ਪੁਰ, 17 ਨਵੰਬਰ:

ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਪਿੰਡ ਅਰਮਾਨਪੁਰਾ ਵਿਖੇ 1 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਦਾ ਨਿਰੀਖਣ ਕਰਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਦੌਰਾਨ ਮੌਜੂਦ ਅਧਿਕਾਰੀਆਂ ਨਾਲ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ।

ਵਿਧਾਇਕ  ਸ. ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰੇਕ ਪਿੰਡ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਪਿੰਡ ਅਰਮਾਨਪੁਰਾ ਵਿੱਚ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਬਣਾਇਆ ਜਾ ਰਿਹਾ ਹੈ ਜੋ ਕਿ ਲਗਭਗ 1 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਇਮਰੀ ਹੈਲਥ ਸੈਂਟਰ ਤੋਂ ਪਿੰਡ ਵਾਸੀਆਂ ਤੇ ਨਾਲ ਦੇ ਪਿੰਡਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਹੋਣਗੀਆਂ।

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕਰਨ ਤੋਂ ਬਾਅਦ  ਗੁਰਦੁਆਰਾ ਗੁਰੂ ਰਾਮਦਾਸਪੁਰੀ ਅਰਮਾਨਪੁਰਾ ਵਿਖੇ ਅਧਿਕਾਰੀਆਂ ਸਮੇਤ ਨਤਮਸਤਕ ਹੋਏ। ਗੁਰਦੁਆਰਾ ਗੁਰੂ ਰਾਮਦਾਸਪੁਰੀ ਦੇ ਮੁੱਖ ਸੇਵਾਦਾਰ ਭਗਤ ਬਾਬਾ ਮਿਲਖਾ ਸਿੰਘ  ਨੇ ਸ.  ਭੁੱਲਰ ਅਤੇ ਉਨ੍ਹਾਂ ਨਾਲ ਆਏ ਅਧਿਕਾਰੀਆਂ ਨੂੰ ਸਿਰਪਾਓ ਭੇਂਟ ਕੀਤਾ।

ਇਸ ਮੌਕੇ ਸ. ਬਲਰਾਜ ਸਿੰਘ ਕਟੋਰਾ ਚੈਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ, ਦਿਲਬਾਗ ਸਿੰਘ ਬਲਾਕ ਪ੍ਰਧਾਨ ਫਿਰੋਜ਼ਪੁਰ, ਮੇਜਰ ਸਿੰਘ ਟੁਰਨਾ ਬਲਾਕ ਪ੍ਰਧਾਨ ਫਿਰੋਜ਼ਪੁਰ, ਸ. ਸੁੱਖਵਿੰਦਰ ਸਿੰਘ, ਸ. ਅਮਰੀਕ ਸਿੰਘ ਨੰਬਰਦਾਰ, ਸ. ਸੁਖਦੇਵ ਸਿੰਘ, ਸ. ਇੰਦਰਪਾਲ ਸਿੰਘ, ਸ. ਕਾਰਜ ਸਿੰਘ ਪਿੰਡ ਆਂਸਲ, ਸ. ਗੁਰਚਰਨ ਸਿੰਘ ਪਿੰਡ ਅਰਮਾਨਪੁਰਾ, ਸ. ਗੁਰਵਿੰਦਰ ਸਿੰਘ,  ਸ. ਮਨਪ੍ਰੀਤ ਸਿੰਘ, ਸ. ਨਿਰਵੈਲ ਸਿੰਘ ਮੌਜੂਦ ਸਨ।