ਨਵਾਂਸ਼ਹਿਰ, 1 ਮਈ :
ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ. ਆਰ ਅੰਬੇਡਕਰ ਦੀ ਯਾਦ ਵਿਚ ਕਪੂਰਥਲਾ ਵਿਖੇ 120 ਕਰੋੜ ਰੁਪਏ ਦੀ ਲਾਗਤ ਨਾਲ ਯਾਦਗਾਰ ਬਣਾਉਣ ਜਾ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਸਥਾਨਕ ਐਸ. ਡੀ. ਐਮ ਦਫ਼ਤਰ ਵਿਖੇ ਡਾ. ਅੰਬੇਡਕਰ ਦੀ ਪ੍ਰਤਿਮਾ ਸਾਹਮਣੇ ਕੇਕ ਕੱਟ ਕੇ ਉਨਾਂ ਦਾ 130ਵਾਂ ਜਨਮ ਦਿਨ ਮਨਾਉਣ ਮੌਕੇ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬਾਬਾ ਸਾਹਿਬ ਦੇ ਨਾਂਅ ’ਤੇ ਇਕ ਚੇਅਰ ਵੀ ਸਥਾਪਿਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਬਾਂਹ ਫੜਦਿਆਂ ਉਨਾਂ ਲਈ ਆਪਣੀ ਸਕਾਲਰਸ਼ਿਪ ਸਕੀਮ ਵੀ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਨਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਐਸ. ਸੀ ਭਾਈਚਾਰੇ ਦੇ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜੇ ਹੋਣ ਲਈ ਕਰੋੜਾਂ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਸਮਾਜ ਭਲਾਈ ਪ੍ਰੀਸ਼ਦ ਦੇ ਪ੍ਰਧਾਨ ਮੱਖਣ ਸਿੰਘ ਤਾਹਰਪੁਰੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

हिंदी






