18-45 ਸਾਲ ਉਮਰ ਵਰਗ ਦੇ ਉਸਾਰੀ ਮਜ਼ਦੂਰਾਂ ਲਈ ਕੋਵਿਡ ਟੀਕਾਕਰਣ ਸ਼ੁਰੂ

Sorry, this news is not available in your requested language. Please see here.

ਗੁਰਦਾਸਪੁਰ, 10 ਮਈ (      ) ਪੰਜਾਬ ਸਰਕਾਰ ਵਲੋਂ 18-45 ਸਾਲ ਦੇ ਰਜਿਸਟਰਡ ਕੰਨਸਟਰੱਕਸ਼ਨ ਵਰਕਰ/ਲੇਬਰ ਨੂੰ ਮੁਫ਼ਤ ਕੋਵਿਡ ਵੈਕਸੀਨ ਲਗਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਵਲੋਂ ਗੁਰਦਾਸਪੁਰ, ਬਟਾਲਾ, ਕਲਾਨੋਰ ਅਤੇ ਫਤਿਹਗੜ੍ਹ ਚੂੜੀਆਂ ਵਿਖੇ ਵਿਸ਼ੇਸ ਕੈਂਪ ਲਗਾ ਕੇ ਵੈਕਸੀਨ ਕੀਤੀ ਗਈ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ ਮੁਫ਼ਤ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪੰਜਾਬ ਰਜਿਸਟਰਡ ਕੰਨਸਟਰੱਕਸ਼ਨ ਐਂਡ ਅਦਰ ਵਰਕਰਜ਼ ਬੋਰਡ ਵਲੋਂ ਰਜਿਸਟਰਡ ਕਾਮਿਆਂ ਦੀ ਵੈਕਸ਼ੀਨੇਸ਼ਨ ਕੀਤੀ ਜਾਵੇਗੀ। ਉਨਾਂ ਦੱਸਿਆ ਕਿ 18-45 ਸਾਲ ਦੇ ਉਮਰ ਵਰਗ ਵਿਚ ਲੇਬਰ ਕਲਾਸ ਲਈ ਪਹਿਲ ਦੇ ਅਧਾਰ ਤੇ ਸ਼ੁਰੂ ਕੀਤੀ ਗਈ ਇਸ ਟੀਕਾਕਰਨ ਮੁਹਿੰਮ ਦਾ ਉਦੇਸ਼ ਸੰਵੇਦਨਸ਼ੀਲ ਤੇ ਉੱਚ ਜੋਖਮ ਵਾਲੇ ਲੋਕਾਂ ਨੂੰ ਵੈਕਸ਼ੀਨੇਟ ਕਰਨਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੀਕਾਕਰਨ ਦੀਆਂ ਯੋਗ ਸ਼੍ਰੇਣੀਆਂ ਬਾਰੇ ਸੂਬਾ ਸਰਕਾਰ ਵਲੋਂ ਸਮੇਂ-ਸਮੇਂ ਤੇ ਸੂਚਿਤ ਕੀਤਾ ਜਾਵੇਗਾ ਤਾਂ ਜੋ ਟੀਕਾਕਰਨ ਕੇਂਦਰਾਂ ਤੇ ਭੀੜ ਨਾ ਹੋਏ। ਉਨਾਂ ਇਹ ਵੀ ਕਿਹਾ ਕਿ ਉਸਾਰੀ ਕਾਮਿਆਂ ਦੀ ਵੈਕਸੀਨੇਸ਼ਨ ਨਾਲ ਕੰਸਟਰੱਕਸ਼ਨ ਖੇਤਰ ਵਿਚਲੀਆਂ ਗਤੀਵਿਧੀਆਂ ਨੂੰ ਚਾਲੂ ਰੱਖਣ ਵਿਚ ਮਦਦ ਮਿਲੇਗੀ, ਜਿਸ ਨਾਲ ਸਮਾਜ ਦੇ ਲੋੜਵੰਦ ਵਰਗ ਦੇ ਰੁਜ਼ਗਾਰ ਉੱਪਰ ਪ੍ਰਭਾਵ ਨਹੀਂ ਪਵੇਗਾ। ਇਸ ਮੌਕੇ ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਸਕ ਲਾਜ਼ਮੀ ਤੋਰ ਤੇ ਪਹਿਨ ਕੇ ਰੱਖਣ। ਸ਼ੋਸਲ ਡਿਸਟੈਸਿੰਗ ਨਿਯਮਾਂ ਦੀ ਪਾਲਣਾ ਕਰਨ। ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਣ ਅਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਾਉਣ।

ਇਸ ਮੌਕੇ ਡਾ. ਅਰਵਿੰਦ ਮਨਚੰਦਾ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਇਸ ਟੀਕਾਕਰਨ ਲਈ ਜ਼ਿਲੇ ਅੰਦਰ ਵੱਖ-ਵੱਖ ਸਾਈਟਾਂ ਸਥਾਪਤ ਕੀਤੀਆਂ ਗਈਆਂ ਹਨ, ਜਿਸ ਤਹਿਤ ਸਿਵਲ ਹਸਪਤਾਲ ਗੁਰਦਾਸਪੁਰ, ਸਿਵਲ ਹਸਪਤਾਲ ਬਟਾਲਾ, ਕਮਿਊਨਿਟੀ ਹੈਲਥ ਸੈਂਟਰ ਕਲਾਨੋਰ ਅਤੇ ਫਤਿਹਗੜ੍ਹ ਚੂੜੀਆਂ ਆਦਿ ਤੇ ਵੈਕਸ਼ੀਨੇਸ਼ਨ ਕੀਤੀ ਗਈ। ਉਨਾਂ ਯੋਗ ਲਾਭਪਾਤਰੀਆਂ ਨੂੰ ਇਸ਼ ਮੁਹਿੰਮ ਦਾ ਲਾਭ ਲੈਣ ਦੀ ਅਪੀਲ ਕੀਤੀ।