20 ਲੱਖ ਰੁਪਏ ਦੀ ਲਾਗਤ ਨਾਲ ਲੱਗਣਗੀਆਂ ਪਿੰਡ ਖਾਈ ਫੇਮੇਕੀ ਦੀਆਂ ਸੜਕਾਂ ਦੇ ਨਾਲ ਲੱਗਦੀਆਂ ਦੁਕਾਨਾਂ ਦੇ ਬਾਹਰ ਇੰਟਰਲੋਕ ਟਾਈਲਾਂ- ਵਿਧਾਇਕ ਪਰਮਿੰਦਰ ਸਿੰਘ ਪਿੰਕੀ

Sorry, this news is not available in your requested language. Please see here.

ਕਿਹਾ, ਹਲਕੇ ਦੇ ਸਾਰੇ ਪਿੰਡਾਂ ਦੇ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ
ਫਿਰੋਜ਼ਪੁਰ 9 ਅਗਸਤ 2021
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਫਿਰੋਜ਼ਪੁਰ ਫਾਜ਼ਿਲਕਾ ਰੋਡ ਤੇ ਸਥਿਤ ਪਿੰਡ ਖਾਈ ਫੇਮੇਕੀ ਦੀਆਂ ਸੜਕਾਂ ਦੇ ਨਾਲ ਲੱਗਦੀਆਂ ਦੁਕਾਨਾਂ ਦੇ ਬਾਹਰ ਇੰਟਰਲੋਕ ਟਾਈਲਾਂ ਲਗਵਾਉਣ ਲਈ 20 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ।
ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਾ ਛੱਡੀ ਜਾਵੇ ਜਿਸ ਤਹਿਤ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਉਨ੍ਹਾਂ ਵੱਲੋਂ ਅਣਥੱਕ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਕੱਚੀਆਂ ਗਲੀਆਂ ਨੂੰ ਪੱਕਾ ਕਰਨ, ਸੜਕਾਂ ਦੇ ਨਾਲ ਲੱਗਦੀਆਂ ਦੁਕਾਨਾਂ ਦੇ ਬਾਹਰ ਇੰਟਰਲਾਕਿੰਗ ਟਾਈਲਾਂ ਲਗਵਾਉਣ, ਲਾਇਟਾਂ ਅਤੇ ਆਰ.ਓ. ਸਿਸਟਮ ਆਦਿ ਲਗਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਪਿੰਡਾਂ ਅਤੇ ਸ਼ਹਿਰਾਂ ਦੇ ਸਾਰੇ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਤੁਹਾਡਾ ਸੇਵਕ ਤੁਹਾਡੇ ਪਿੰਡ ਤੁਹਾਡੇ ਹਲਕੇ ਦੇ ਵਿਕਾਸ ਕਰਨ ਲਈ ਤਿਆਰ ਬਰ ਤਿਆਰ ਹਾਂ ਜੇਕਰ ਕੋਈ ਵੀ ਪਿੰਡ ਵਿਕਾਸ ਤੋਂ ਵਾਂਝਾ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਉਹ ਉਸ ਪਿੰਡ ਦਾ ਵਿਕਾਸ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੁਖਵਿੰਦਰ ਸਿੰਘ ਅਟਾਰੀ, ਚੇਅਰਮੈਨ ਬਲਾਕ ਸੰਮਤੀ ਬਲਵੀਰ ਬਾਠ, ਸਰਪੰਚ ਜਤਿੰਦਰ ਸਿੰਘ, ਸਤਨਾਮ ਸਿੰਘ, ਗੁਰਬਖਸ਼ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਹਰਦਿਆਲ ਸਿੰਘ, ਭਗਵਾਨ ਸਿੰਘ ਸੁਖਰਾਜ ਸਿੰਘ, ਮਲੂਕ ਸਿੰਘ, ਦਲਜੀਤ ਸਿੰਘ, ਰਵੀ ਮੋਂਗਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।