21 ਨਵੰਬਰ 2023 ਤੱਕ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਕੀਤੀਆਂ ਜਾਣ – ਧੀਮਾਨ

Sorry, this news is not available in your requested language. Please see here.

— ਸਰਕਾਰੀ /ਅਰਧ ਸਰਕਾਰੀ ਦਫ਼ਤਰਾਂਪ੍ਰਾਈਵੇਟ ਅਦਾਰਿਆਂ ਦੇ ਨਾਮ, ਪੱਟੀਆਂ, ਸਾਈਨ ਬੋਰਡ ਪੰਜਾਬੀ ਭਾਸ਼ਾ ਚ ਲਿਖੇ ਜਾਣ; ਡੀ.ਸੀ. ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ

ਫ਼ਿਰੋਜ਼ਪੁਰ, 10 ਅਕਤੂਬਰ:

ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ 21 ਨਵੰਬਰ 2023 ਤੱਕ ਜ਼ਿਲ੍ਹੇ ਦੇ ਸਮੂਹ ਸਰਕਾਰੀ/ਅਰਧ ਸਰਕਾਰੀ ਦਫਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਂਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਪੱਟੀਆਂ ਮੀਲ ਪੱਥਰ, ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਨਾਮ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਤੋਂ ਹੇਠਾਂ ਲਿਖਿਆ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹਨ ਅਤੇ ਇਸ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨਾ ਵਰਤੀ ਜਾਵੇ, ਕਿਉਂਕਿ ਇਨ੍ਹਾਂ ਪੰਜਾਬੀ ਪ੍ਰਚਾਲਣ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਪੰਜਾਬ ਰਾਜ ਭਾਸ਼ਾ (ਸੋਧ) ਐਕਟ-2021 ਤਹਿਤ ਜ਼ੁਰਮਾਨਾ ਲਗਾਇਆ ਜਾਵੇਗਾ। ਮਾਤ ਭਾਸ਼ਾ ਨੂੰ ਮਾਣ-ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਫ਼ਰਜ ਬਣਦਾ ਹੈ।

ਜ਼ਿਲ੍ਹਾ ਭਾਸ਼ਾ ਅਫਸਰ ਸ. ਜਗਦੀਪ ਸਿੰਘ ਸੰਧੂ ਨੇ ਸਮੂਹ ਵਿਭਾਗਾਂ/ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਥਾਨਾਂ ਦੀ ਪੜਤਾਲ ਕਰਨ ਅਤੇ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜ ਠੀਕ ਹੋਣ ਇਸ ਉੱਪਰ ਵੀ ਧਿਆਨ ਦਿੱਤਾ ਜਾਵੇ। ਜੇਕਰ ਇਸ ਤਰ੍ਹਾਂ ਦੀ ਕੋਈ ਕਮੀ ਪਾਈ ਜਾਂਦੀ ਹੈ ਤਾਂ ਸਬੰਧਿਤ ਅਧਿਕਾਰੀਆਂ ਵੱਲੋਂ ਉਸਨੂੰ ਤੁਰੰਤ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਸਮੂਹ ਦਫ਼ਤਰਾਂ ਵਿੱਚ ਰਾਜ ਭਾਸ਼ਾ ਐਕਟ 1967, ਰਾਜ ਭਾਸ਼ਾ ਐਕਟ (ਤਰਮੀਮ) 2008 ਅਤੇ ਰਾਜ ਭਾਸ਼ਾ (ਸੋਧ) ਐਕਟ, 2021 ਦੀ ਪਾਲਣਾ ਨੂੰ ਇੰਨ-ਬਿੰਨ ਯਕੀਨੀ ਬਣਾਈ ਜਾਵੇ।