”ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਜਿਲ੍ਹਾ ਫਾਜ਼ਿਲਕਾ ਦੇ ਅਰਬਨ ਅਤੇ ਰੂਰਲ ਏਰੀਏ ਵਿੱਚ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ।

Sorry, this news is not available in your requested language. Please see here.

ਜਾਗਰੂਕਤਾ ਅਤੇ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਿਆ ਜਾ ਸਕਦਾ ਹੈ: ਡਾਕਟਰ ਰਾਜ ਕੁਮਾਰ ਸਿਵਲ ਸਰਜਨ।

 

ਫਾਜ਼ਿਲਕਾ 27/06/2025

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਜੀ ਦੀ ਉਚੇਚੀ ਨਿਗਰਾਨੀ ਅਤੇ ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖਰੇਖ ਵਿੱਚ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਜਿਲ੍ਹਾ ਫਾਜ਼ਿਲਕਾ ਦੇ ਵੱਖ ਵੱਖ ਅਰਬਨ ਅਤੇ ਰੂਰਲ਼ ਏਰੀਏ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਜਾਗਰੂਕ ਕੀਤਾ ਗਿਆ। ਇਸ ਸਮੇਂ ਟੀਮਾਂ ਵੱਲੋਂ ਲਾਰਵਾ ਲੱਭ ਕੇ ਨਸ਼ਟ ਕੀਤਾ ਗਿਆ।

ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਨੇ ਜਾਣਕਾਰੀ ਦਿੰੰਦਿਆਂ ਦੱਸਿਆ ਕਿ  ਜਾਗਰੂਕਤਾ ਨਾਲ ਅਤੇ ਸਾਵਧਾਨੀਆਂ ਰੱਖ ਕੇ ਹੀ ਡੇਂਗੂ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।  ਉਹਨਾਂ ਦੱਸਿਆ ਕਿ ਡੇਂਗੂ ਦੂਸ਼ਿਤ ਏਡੀਜ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ।  ਇਸ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ ਜਾਂ ਹਰੇਕ ਹਫਤੇ ਸਾਫ਼ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜਰੂਰ ਸਾਫ਼਼ ਕਰੋ, ਕੱਪੜੇ ਅਜਿਹੇ ਪਾਓ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟੇ, ਸੌਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕਰੋ, ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਸਿਰਫ਼ ਪੈਰਾਸੀਟਾਮੋਲ ਗੋਲੀ ਹੀ ਲਵੋ, ਛੱਤਾਂ ਤੇ ਰੱਖੀਆਂ ਪਾਣੀ ਦੀਆ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ,ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁਲ੍ਹੇ ਵਿੱਚ ਨਾ ਰੱਖੋ ਅਤੇ ਵਧੇਰੇ ਮਾਤਰਾ ਵਿੱਚ ਤਰਲ ਪਦਾਰਥ ਲਓ ਅਤੇ ਸੰਤੁਲਿਤ ਭੋਜਨ ਖਾਓ।

ਉਹਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਪਿੱਛੇ ਦਰਦ, ਸਿਰ ਦਰਦ, ਚਮੜੀ ਤੇ ਦਾਣੇ ਅਤੇ ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਆਵੇ ਤਾਂ ਜਲਦੀ ਤੋਂ ਜਲਦੀ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਟੈਸਟ ਅਤੇ ਇਲਾਜ ਕਰਵਾਓ। ਡੇਂਗੂ ਦਾ ਟੈਸਟ ਅਤੇ ਇਲਾਜ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਦਿਵੇਸ਼ ਕੁਮਾਰ, ਵਿੱਕੀ ਕੁਮਾਰ, ਮਨਜੋਤ ਸਿੰਘ, ਸੁਖਦੇਵ ਸਿੰਘ ਅਤੇ ਬਰੀਡ ਚੈੱਕਰ ਹਾਜ਼ਰ ਸਨ।