ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 51 ‘ਚ ਪਾਰਕ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ

Sorry, this news is not available in your requested language. Please see here.

– ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਪਾਰਕ ਦਾ ਸੁੰਦਰੀਕਰਨ – ਵਿਧਾਇਕ ਕੁਲਵੰਤ ਸਿੰਘ ਸਿੱਧੂ

ਲੁਧਿਆਣਾ, 02 ਜੁਲਾਈ 2025

ਸਾਫ ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 51 ਅਧੀਨ, ਪ੍ਰੀਤਮ ਨਗਰ, ਮਾਡਲ ਟਾਊਨ ਵਿਖੇ ਕੇ.ਪੀ.ਐਮ. ਪਾਰਕ ਦੀ ਮੁਰੰਮਤ ਅਤੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ ਕੀਤਾ।

ਵਿਧਾਇਕ ਸਿੱਧੂ ਨੇ ਕਿਹਾ ਕਿ ਕੇ.ਪੀ.ਐਮ. ਪਾਰਕ ਦੇ ਸੁੰਦਰੀਕਰਨ ‘ਤੇ ਕਰੀਬ 15.93 ਲੱਖ ਰੁਪਏ ਖਰਚ ਕੀਤੇ ਜਾਣਗੇ।

ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕਾ ਆਤਮ ਨਗਰ ਦੇ ਵਸਨੀਕਾਂ ਲਈ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਾਉਣ ਦੇ ਨਾਲ-ਨਾਲ ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਸਾਫ-ਸੁੱਥਰਾ ਤੇ ਹਰਿਆ ਭਰਿਆ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਸ ਮੋਕੇ ਕੌਂਸਲਰ ਕੋਮਲਪ੍ਰੀਤ ਕੌਰ ਸਚਦੇਵਾ, ਆਪ ਆਗੂ ਕੰਵਲਜੀਤ ਸਿੰਘ ਸਚਦੇਵਾ, ਦਰਸ਼ਨ ਸਿੰਘ, ਲ਼ੇਖਰਾਜ ਮਰਵਾਹਾ, ਹਰਵਿੰਦਰ ਸਿੰਘ ਹਨੀ, ਪੀ.ਏ. ਕਮਲ ਕਪੂਰ, ਰਾਜੂ ਭਾਟੀਆ, ਪੰਕਜ (ਕਰਿਆਨਾ ਸਟੋਰ ਵਾਲੇ), ਮੁਕੇਸ਼ ਮਲਹੋਤਰਾ, ਕੇਵਲ ਕ੍ਰਿਸ਼ਨ ਅਰੋੜਾ, ਅਮਰਦੀਪ ਸਿੰਘ, ਰੂਪੇਸ਼ ਤਨੇਜਾ ਤੇ ਹੋਰ ਮੌਜੂਦ ਸਨ।