ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੱਨਲਾਈਨ ਪ੍ਰੋਗਰਾਮ ਦੌਰਾਨ ਚੁਣੇ ਗਏ ਨੌਜਵਾਨਾਂ ਨੂੰ ਦਿੱਤੀ ਵਧਾਈ
ਤਰਨ ਤਾਰਨ, 06 ਅਕਤੂਬਰ :
ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਅਧੀਨ ਮਹੀਨਾ ਸਤੰਬਰ-2020 ਦੌਰਾਨ ਲਗਾਏ ਗਏ ਛੇਵੇਂ ਮੈਗਾ ਰੋਜਗਾਰ ਮੇਲੇ ਦਾ ਅੱਜ ਵਰਚੂਅਲ ਸਮਾਪਤੀ ਸਮਾਗਮ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ।ਇਸ ਮੌਕੇ ਆਲ ਇੰਡੀਆਂ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਸ੍ਰੀ ਰਾਹੁਲ ਗਾਂਧੀ ਅਤੇ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਵੀ ਵਿਸੇਸ਼ ਤੌਰ ‘ਤੇ ਉਨਾਂ ਦੇ ਨਾਲ ਹਾਜ਼ਰ ਰਹੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੱਨਲਾਈਨ ਸਮਾਗਮ ਦੌਰਾਨ ਪੰਜਾਬ ਦੇ ਨੌਵਜਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਹੁਤ ਜਲਦੀ 1 ਲੱਖ ਸਰਕਾਰੀ ਨੌਕਰੀਆਂ ਵੀ ਦੇਣ ਜਾ ਰਹੀ ਹੈ। ਉਨਾਂ ਨੇ ਚੁਣੇ ਗਏ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸੂਬਾ ਸਰਕਾਰ ਆਪਣੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ।
ਇਸ ਮੌਕੇ ਸ੍ਰੀ ਰਾਹੁਲ ਗਾਂਧੀ ਨੇ ਵੀ ਨੌਜਵਾਨਾਂ ਨਾਲ ਗਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਸ਼੍ਰੀ ਚਰਨਜੀਤ ਸਿੰਘ ਚੰਨੀ, ਮਾਨਯੋਗ ਤਕਨੀਕੀ ਸਿੱਖਿਆ, ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ, ਪੰਜਾਬ ਵਲੋਂ ਛੇਵੇਂ ਰੋਜਗਾਰ ਮੇਲੇ ਦੌਰਾਨ ਹੋਈਆਂ ਪਲੇਸਮੈਂਟਸ ਸਬੰਧੀ ਜਾਣਕਾਰੀ ਦਿੱਤੀ ਗਈ।ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲਿਆਂ ਰਾਹੀਂ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਉਨਾਂ ਨੇ ਦੱਸਿਆ ਕਿ ਆਉਣ ਵਾਲੇ ਦਸੰਬਰ ਅਤੇ ਜਨਵਰੀ ਮਹੀਨੇ ਦੌਰਾਨ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਨ ਲਈ ਮੈਗਾ ਲੋਨ ਮੇਲੇ ਵੀ ਲਗਾਏ ਜਾਣਗੇ।
ਜਿਲ੍ਹਾ ਤਰਨ ਤਾਰਨ ਦਾ ਸਮਾਪਤੀ ਸਮਾਗਮ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਕੀਤਾ ਗਿਆ। ਪ੍ਰੋਗਰਾਮ ਵਿੱਚ ਸ਼੍ਰੀ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਸ਼੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼ਾਮਿਲ ਹੋਏ। ਇਸ ਮੌਕੇ ਡਾ. ਧਰਮਵੀਰ ਅਗਨੀਹੋਤਰੀ ਹਲਕਾ ਵਿਧਾਇਕ ਤਰਨ ਤਾਰਨ ਵਲੋਂ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ ਗਈ।ਪ੍ਰੋਗਰਾਮ ਵਿੱਚ ਰੋਜ਼ਗਾਰ ਮੇਲਿਆਂ ਦੌਰਾਨ ਚੁਣੇ ਗਏ 50 ਉਮੀਦਵਾਰ ਅਤੇ ਭਾਗ ਲੈਣ ਵਾਲੀਆਂ ਕੰਪਨੀਆਂ ਦੇ ਨੁਮਾਇੰਦੇ ਵੀ ਸ਼ਾਮਿਲ ਹੋਏ।
ਡਿਪਟੀ ਕਮਿਸ਼ਨਰ ਅਤੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਜਿਲ੍ਹਾ ਤਰਨ ਤਾਰਨ ਦੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪਿਛਲੇ ਮਹੀਨੇ ਲਗਾਏ ਗਏ 8 ਬਲਾਕ ਪੱਧਰੀ ਪਲੇਸਮੈਂਟ ਕੈਂਪਾਂ ਅਤੇ ਦੋ ਦਿਨਾਂ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦੌਰਾਨ ਤਰਨ ਤਾਰਨ ਜ਼ਿਲੇ ਦੇ ਕੁੱਲ 6202 ਉਮੀਦਵਾਰਾਂ ਵਲੋਂ ਭਾਗ ਲਿਆ ਗਿਆ ਅਤੇ 3154 ਨੌਜਵਾਨਾਂ ਦੀ ਵੱਖ ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੋਣ ਕੀਤੀ ਗਈ।ਇਸ ਰੋਜ਼ਗਾਰ ਮੇਲੇ ਵਿੱਚ ਪ੍ਰਮੁੱਖ 12 ਪ੍ਰਾਈਵੇਟ ਕੰਪਨੀਆਂ ਵੱਲੋਂ ਭਾਗ ਲਿਆ ਗਿਆ।

हिंदी





