Sorry, this news is not available in your requested language. Please see here.

ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ : ਡਾ. ਜਸਦੇਵ ਸਿੰਘ


– ਡਾ. ਜਸਦੇਵ ਸਿੰਘ ਨੇ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ
ਨਵਾਂਸ਼ਹਿਰ, 23 ਅਪ੍ਰੈਲ 2021 : ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਨੇ ਅੱਜ ਸਿਵਲ ਸਰਜਨ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਡਾ. ਜਸਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਟੀਕਾਕਰਨ ਅਫਸਰ ਦੇ ਅਹੁਦੇ ਉੱਤੇ ਤਾਇਨਾਤ ਸਨ।
ਡਾ. ਜਸਦੇਵ ਸਿੰਘ ਨੇ 4 ਫਰਵਰੀ 1997 ਵਿਚ ਮੈਡੀਕਲ ਅਫਸਰ ਦੇ ਤੌਰ ਉੱਤੇ ਕਮਿਊਨਿਟੀ ਸਿਹਤ ਕੇਂਦਰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਵਿਖੇ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ ਕੀਤੀ ਸੀ।  ਉਹ ਈ.ਐੱਸ.ਆਈ. ਡਿਸਪੈਂਸਰੀ ਮਾਛੀਵਾੜਾ ਸਾਹਿਬ ਦੇ ਮੈਡੀਕਲ ਅਫਸਰ ਇੰਚਾਰਜ ਸਨ ਅਤੇ 16 ਅਪ੍ਰੈਲ ਨੂੰ ਉਨ੍ਹਾਂ ਨੂੰ ਬਤੌਰ ਜ਼ਿਲ੍ਹਾ ਟੀਕਾਕਰਨ ਅਫਸਰ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇ ਉੱੇਤੇ ਪਦਉੱਨਤ ਕੀਤਾ ਗਿਆ ਸੀ।
ਡਾ. ਜਸਦੇਵ ਸਿੰਘ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੇ ਸਹਿਯੋਗ ਨਾਲ ਆਮ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ। ਉਨ੍ਹ੍ਹਾਂ ਨੇ ਕਿਹਾ ਕਿ ਉਹ ਵੱਖ-ਵੱਖ ਕੌਮੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਨੂੰ ਜ਼ਿਲ੍ਹੇ ਵਿਚ ਵਧੇਰੇ ਪ੍ਰਭਾਵਸ਼ਾਲੀ ਅਤੇ ਬਿਹਤਰ ਤਰੀਕੇ ਨਾਲ ਲਾਗੂ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਤੱਕ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣ ਨੂੰ ਤਰਜੀਹ ਦੇਣਗੇ।