67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੇ ਦਾ ਆਗਾਜ਼

Sorry, this news is not available in your requested language. Please see here.

ਬਰਨਾਲਾ ਨੇ ਲੁਧਿਆਣਾ ਤੇ ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾਇਆ

ਬਰਨਾਲਾ, 27 ਨਵੰਬਰ:

ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਤਹਿਤ ਅੱਜ ਲੜਕਿਆਂ ਦੇ ਮੁਕਾਬਲੇ ਸ਼ੁਰੂ ਹੋ ਗਏ ਹਨ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ ਸਟੇਟ ਸਪੋਰਟਸ ਕਮੇਟੀ ਮੈਂਬਰ ਅਜੀਤਪਾਲ ਸਿੰਘ, ਲੈਕ. ਜਗਦੀਸ਼ ਜੱਗੀ ਅਤੇ ਗੁਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਅੱਜ ਹੋਏ ਲੀਗ ਮੈਚਾਂ ਦੌਰਾਨ ਸ੍ਰੀ ਫਤਿਹਗੜ੍ਹ ਸਾਹਿਬ ਨੇ ਸੰਗਰੂਰ, ਬਠਿੰਡਾ ਨੇ ਸ਼ੀ ਮੁਕਤਸਰ ਸਾਹਿਬ, ਤਰਨਤਾਰਨ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ ਨੇ ਪਟਿਆਲਾ, ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ ਨੇ ਫਰੀਦਕੋਟ, ਰੂਪਨਗਰ ਨੇ ਮਾਨਸਾ, ਬਰਨਾਲਾ ਨੇ ਲੁਧਿਆਣਾ, ਕਪੂਰਥਲਾ ਨੇ ਪਠਾਨਕੋਟ, ਸ਼ਹੀਦ ਭਗਤ ਸਿੰਘ ਨਗਰ ਨੇ ਜਲੰਧਰ, ਫਾਜ਼ਿਲਕਾ ਨੇ ਮਾਲੇਰਕੋਟਲਾ, ਹੁਸ਼ਿਆਰਪੁਰ ਨੇ ਮੋਗਾ ਨੂੰ ਹਰਾਇਆ। ਇਸ ਮੌਕੇ ਮਨਜੀਤ ਸਿੰਘ, ਭੁਪਿੰਦਰ ਸਿੰਘ, ਰੁਪਿੰਦਰ ਸਿੰਘ, ਲਖਵੀਰ ਸਿੰਘ, ਗੁਰਲਾਲ ਸਿੰਘ, ਭੁਪਿੰਦਰ ਸਿੰਘ, ਹਰਵਿੰਦਰ ਸਿੰਘ, ਕਮਲਦੀਪ ਸ਼ਰਮਾ, ਜਸਪ੍ਰੀ਼ਤ ਸਿੰਘ, ਗੁਰਦੀਪ ਸਿੰਘ, ਪਰਮਜੀਤ ਕੌਰ, ਸੁਰਜੀਤ ਕੌਰ, ਕਮਲਪ੍ਰੀਤ ਕੌਰ, ਮਨਜਿੰਦਰ ਸਿੰਘ, ਦਲਜੀਤ ਕੌਰ, ਜਤਿੰਦਰ ਕੁਮਾਰ, ਇੰਦਰਜੀਤ ਸਿੰਘ, ਨਵਜੋਤ ਸਿੰਘ ਚਹਿਲ, ਹਰਜਿੰਦਰ ਸਿੰਘ, ਸੱਤਪਾਲ ਸ਼ਰਮਾ, ਅਰਸ਼ਦੀਪ ਸਿੰਘ, ਗੁਰਚਰਨ ਬੇਦੀ, ਪਰਗਟ ਸਿੰਘ, ਜਸਵੀਰ ਸਿੰਘ, ਬਲਕਾਰ ਸਿੰਘ, ਗੁਰਵੀਰ ਸਿੰਘ, ਹਰਮੇਲ ਸਿੰਘ, ਬਖਸ਼ੀਸ਼ ਸਿੰਘ, ਰਾਜਵਿੰਦਰ ਕੌਰ, ਸਵਰਨਜੀਤ ਕੌਰ, ਮਨਦੀਪ ਕੌਰ, ਰਵਿੰਦਰ ਕੌਰ ਗਗਨਜੀਤ ਕੌਰ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।