80 ਉਮੀਦਵਾਰਾਂ ਨੂੰ ਆਈ.ਸੀ.ਆਈ.ਸੀ.ਆਈ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਬਾਰੇ ਕੀਤਾ ਜਾਗਰੂਕ 

Sorry, this news is not available in your requested language. Please see here.

80 ਉਮੀਦਵਾਰਾਂ ਨੂੰ ਆਈ.ਸੀ.ਆਈ.ਸੀ.ਆਈ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਬਾਰੇ ਕੀਤਾ ਜਾਗਰੂਕ 
—-ਬਲਾਕ ਡਿਵੈਲਪਮੈਂਟ ਅਤੇ ਪੰਚਾਇਤ ਦਫ਼ਤਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੋਬੀਲਾਈਜੇਸ਼ਨ ਕੈਂਪ ਲਗਾਇਆ
ਰੂਪਨਗਰ, 20 ਸਤੰਬਰ:
ਪੰਜਾਬ ਵਿੱਚ ਬੇਰੁਜਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਗਰੀਬ ਪਰਿਵਾਰਾਂ ਦੇ ਨੌਜ਼ਵਾਨਾਂ ਨੂੰ ਮੁਫਤ ਵਿੱਚ ਕਿੱਤਾਮੁਖੀ ਕੋਰਸ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਬਲਾਕ ਡਿਵੈਲਪਮੈਂਟ ਅਤੇ ਪੰਚਾਇਤ ਦਫ਼ਤਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੋਬੀਲਾਈਜੇਸ਼ਨ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਬਲਾਕ ਮਿਸ਼ਨ ਮੈਨੇਜਰ ਸ. ਹਰਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ 80 ਉਮੀਦਵਾਰਾਂ ਵੱਲੋਂ ਭਾਗ ਲਿਖਿਆ ਗਿਆ ਹੈ। ਇਸ ਕੈਂਪ ਵਿੱਚ ਆਏ ਉਮੀਦਵਾਰਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਆਈ.ਸੀ.ਆਈ.ਸੀ.ਆਈ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਬਾਰੇ ਜਾਗਰੂਕ ਕੀਤਾ ਗਿਆ।
 ਇਸ ਕੈਂਪ ਨੂੰ ਆਯੋਜਿਤ ਕਰਨ ਲਈ ਬਲਾਕ ਡਿਵੈਲਪਮੈਂਟ ਅਤੇ ਪੰਚਾਇਤ ਅਫਸਰ ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਇਸ਼ਾਨ ਚੌਧਰੀ ਵੱਲੋਂ ਅਹਿਮ ਸਹਿਯੋਗ ਦਿੱਤਾ ਗਿਆ। ਇਸ ਮੌਕੇ ਮਹਾਤਮਾ ਗਾਂਧੀ ਨੈਸ਼ਨਲ ਫੈਲੋ ਸ਼੍ਰੀ ਰਾਮਕੇਸ਼ ਮੀਨਾ ਵੀ ਹਾਜ਼ਰ ਸਨ।