ਮੋਟੇ ਅਨਾਜ਼ਾਂ ਦੀ ਮਨੁੱਖੀ ਜ਼ਿੰਦਗੀ ਵਿਚ ਮਹਤੱਤਾ ਅਤੇ ਪੋਸ਼ਣ ਸੁਰੱਖਿਆ ਨੂੰ ਲੈ ਕੇ ਲਗਾਇਆ ਗਿਆ ਸੈਮੀਨਾਰ

Sorry, this news is not available in your requested language. Please see here.

ਆਪਣੇ ਆਪ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਮੋਟੇ ਅਨਾਜਾਂ ਦੀ ਖੇਤੀ ਨਾਲ ਜੁੜਨਾ ਸਮੇਂ ਦੀ ਲੋੜ

ਅਬੋਹਰ, ਫ਼ਾਜ਼ਿਲਕਾ 18 ਮਾਰਚ :- 

ਮੋਟੇ ਅਨਾਜਾਂ ਦੀ ਮਨੁੱਖੀ ਜ਼ਿੰਦਗੀ ਵਿਚ ਮਹੱਤਤਾ, ਔਰਤਾਂ ਦੇ ਸ਼ਸ਼ਕਤੀਕਰਨ ਅਤੇ ਪੋਸ਼ਣ ਸੁਰੱਖਿਆ ਨੂੰ ਲੈ ਕੇ ਅੱਜ ਅਬੋਹਰ ਦੇ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸਰਵਣ ਕੁਮਾਰ ਦੀ ਅਗਵਾਈ ਵਿਚ ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਤਹਿਤ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿਚ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨੇ ਹੁੰਮ ਹੁੰਮਾ ਕੇ ਸ਼ਿਰਕਤ ਕੀਤੀ।

ਇਸ ਮੌਕੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸਰਵਣ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਾਨੂੰ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਂ ਖੇਤੀ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਲ ਦੁਨੀਆਂ ਭਰ ਵਿੱਚ ਮੋਟੇ ਅਨਾਜਾਂ ਦੇ ਵਰ੍ਹੇ ਵਜੋਂ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਮਾਡਲ ਵਿਚ ਆਪਣੀ ਪੁਰਾਣੀ ਖੇਤੀ ਨੂੰ ਅਪਣਾਉਣਾ ਵੀ ਸਮੇਂ ਦੀ ਮੁੱਖ ਲੋੜ ਹੈ।

ਇਸ ਮੌਕੇ ਬੋਲਦਿਆਂ ਖੇਤੀ ਵਿਰਾਸਤ ਮਿਸ਼ਨ ਤੋਂ ਪਹੁੰਚੇ ਡਾ. ਸਰਬਜੀਤ ਕੌਰ ਨੇ ਕਿਹਾ ਕਿ ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਸਾਨੂੰ ਆਧੁਨਿਕ ਖੇਤੀ ਵਿਚੋਂ ਨਿਕਲ ਕੇ ਆਪਣੇ ਵਿਰਾਸਤੀ ਖੇਤੀ ਸੱਭਿਆਚਾਰ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਆਧੁਨਿਕੀਕਰਨ ਦੀ ਦੌੜ ਵਿਚ ਅਸੀ ਆਪਣੀ ਖੇਤੀ ਨੂੰ ਵੀ ਡੂੰਘੀ ਖਾਈ ਵਿਚ ਡੇਗਦੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਮੋਟੇ ਅਨਾਜਾਂ ਦੀ ਖੇਤੀ ਵਿਚ ਰਾਗੀ, ਕੋਦਰਾ, ਸੁਵਾਂਕ ਅਤੇ ਕੁਟਕੀ ਆਦਿ ਦੀ ਬਿਜਾਈ ਕਰ ਸਕਦੇ ਹਾਂ। ਇਹ ਅਨਾਜ ਸਾਨੂੰ ਮਾਰੂ ਬਿਮਾਰੀਆਂ ਸੂਗਰ ਅਤੇ ਕੈਂਸਰ ਆਦਿ ਤੋਂ ਬਚਾਉਂਦੇ ਹਨ। ਉੱਥੇ ਹੀ ਡਾ. ਸੰਦੀਪ ਕੌਰ ਵਲੋਂ ਆਰਗੇਨਿਕ ਖੇਤੀ ਨੂੰ ਤਰਜੀਹ ਦੇਣ ਤੇ ਜੋਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਮੋਟੇ ਅਨਾਜਾਂ ਦੀ ਖੋਜ ਅਤੇ ਕੈਮੀਕਲ ਖੇਤੀ ਨਾਲ ਸਿਹਤ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ। ਇਸ ਮੌਕੇ ਡਾ. ਰਾਜਵੀਰ ਕੌਰ ਨੇ ਮਿੱਟੀ ਦੀ ਪਰਖ, ਡਾ. ਮਨਪ੍ਰੀਤ ਸਿੰਘ ਨੇ ਨਰਮੇ ਦੇ ਸੁਧਰੇ ਬੀਜਾਂ ਅਤੇ ਡਾ. ਜਗਦੀਸ਼ ਅਰੋੜਾ ਨੇ ਬਦਲਵੀਂ ਖੇਤੀ ਦੇ ਸਬੰਧ ਵਿਚ ਆਪਣੇ ਵਿਚਾਰ ਰੱਖੇ। ਇਸ ਮੌਕੇ ਇਲਾਕੇ ਦੇ ਉਘੇ ਕਿਸਾਨਾਂ ਨੇ ਭਾਗ ਲਿਆ ਅਤੇ ਸਵਾਲ ਜਵਾਬ ਵੀ ਕੀਤੇ।

 

ਹੋਰ ਪੜ੍ਹੋ :- ਕੈਨੇਡਾ ਦੀਆਂ ਤਿੰਨ ਦਰਜਨ ਪੰਜਾਬੀ ਡਾਇਸਪੋਰਾ ਸਭਾ ਸੁਸਾਇਟੀਆਂ ਵੱਲੋਂ ਅੰਮ੍ਰਿਤਸਰ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ